ਬੇਰੁਜ਼ਗਾਰ ਯੂਨੀਅਨ ਦੇ ਸੂਬੀ ਕਨਵੀਨਰ ਰਮਨ ਕੁਮਾਰ ਨੂੰ ਪੁਲਿਸ ਨੇ ਘਰ ਵਿੱਚ ਕੀਤਾ ਨਜ਼ਰਬੰਦ

ਬੇਰੁਜ਼ਗਾਰ ਯੂਨੀਅਨ ਦੇ ਸੂਬੀ ਕਨਵੀਨਰ ਰਮਨ ਕੁਮਾਰ ਨੂੰ ਪੁਲਿਸ ਨੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਹੈ। ਆਪਣੇ ਸ਼ੋਸ਼ਲ ਮੀਡੀਆ ਰਾਹੀਂ ਜਾਣਕਾਰੀ ਦਿੰਦਿਆਂ ਰਮਨ ਕੁਮਾਰ ਨੇ ਦੱਸਿਆ ਕਿ ਪੰਜਾਬ ਦੀ ਬਦਲਾਅ ਵਾਲੀ ਸਰਕਾਰ ਹੁਣ ਪੰਜਾਬ ਦੇ ਬੇਰੁਜ਼ਗਾਰਾਂ ਤੋਂ ਇਨ੍ਹਾਂ ਡਰਨ ਲੱਗ ਗਈ ਹੈ ਕਿ ਉਨ੍ਹਾਂ ਨੂੰ ਘਰਾਂ ਵਿੱਚ ਨਜ਼ਰਬੰਦ ਕੀਤਾ ਜਾ ਰਿਹਾ ਹੈ।

ਮਲੋਟ (ਪੰਜਾਬ) : ਬੇਰੁਜ਼ਗਾਰ ਯੂਨੀਅਨ ਦੇ ਸੂਬੀ ਕਨਵੀਨਰ ਰਮਨ ਕੁਮਾਰ ਨੂੰ ਪੁਲਿਸ ਨੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਹੈ। ਆਪਣੇ ਸ਼ੋਸ਼ਲ ਮੀਡੀਆ ਰਾਹੀਂ ਜਾਣਕਾਰੀ ਦਿੰਦਿਆਂ ਰਮਨ ਕੁਮਾਰ ਨੇ ਦੱਸਿਆ ਕਿ ਪੰਜਾਬ ਦੀ ਬਦਲਾਅ ਵਾਲੀ ਸਰਕਾਰ ਹੁਣ ਪੰਜਾਬ ਦੇ ਬੇਰੁਜ਼ਗਾਰਾਂ ਤੋਂ ਇਨ੍ਹਾਂ ਡਰਨ ਲੱਗ ਗਈ ਹੈ ਕਿ ਉਨ੍ਹਾਂ ਨੂੰ ਘਰਾਂ ਵਿੱਚ ਨਜ਼ਰਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਗਰਾਈ ਵਿਖੇ ਸੀ.ਐਮ ਮਾਨ ਦੀ ਲੋਕ ਮਿਲਣੀ ਨੂੰ ਲੈਕੇ ਪਹਿਲਾਂ ਤੋਂ ਹੀ ਸਾਨੂੰ ਘਰਾਂ ਵਿੱਚ ਨਜ਼ਰਬੰਦ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਹਾਲਾਂਕਿ ਮੇਰਾ ਘਰ ਪੰਜਗਰਾਈ ਤੋਂ ਬਹੁਤ ਦੂਰ ਹੈ, ਪਰ ਸਰਕਾਰ ਨੂੰ ਇਨ੍ਹਾਂ ਡਰ ਸਤਾਉਂਦਾ ਹੈ ਤੇ ਉਨ੍ਹਾਂ ਨੇ ਮੈਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਵੀ ਮੁੱਖ ਮੰਤਰੀ ਨੇ ਜਾਣਾ ਹੁੰਦਾ ਹੈ ਤਾਂ ਉਹ ਪਹਿਲਾਂ ਸਾਡੇ ਵਰਗਿਆਂ ਨੂੰ ਘਰਾਂ ਵਿੱਚ ਤਾੜਦੇ ਹਨ ਅਤੇ ਬਾਅਦ ਵਿੱਚ ਬਾਹਰ ਨਿਕਲਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਨੀਤੀ ਬਿਲਕੁੱਲ ਗਲਤ ਹੈ ਅਤੇ ਪੰਜਾਬ ਦੇ ਲੋਕ ਇਸ ਦਾ ਜਵਾਬ ਜਰੂਰ ਦੇਣਗੇ।

Author : Malout Live