ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ 0 ਤੋਂ 5 ਸਾਲ ਦੇ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਬੂੰਦਾਂ
ਸਿਹਤ ਵਿਭਾਗ ਵੱਲੋਂ ਵੱਖ-ਵੱਖ ਵਿਭਾਗਾਂ ਅਤੇ ਸਮਾਜਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਰਾਸ਼ਟਰੀ ਪਲੱਸ ਪੋਲੀਓ ਮੁਹਿੰਮ 28 ਜੂਨ ਤੋਂ 30 ਜੂਨ 2026 ਤੱਕ ਚਲਾਈ ਜਾ ਰਹੀ ਹੈ। ਇਸ ਤਹਿਤ 0 ਤੋਂ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਬੂੰਦਾ ਪਿਲਾਈਆਂ ਜਾਣਗੀਆਂ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਿਹਤ ਵਿਭਾਗ ਵੱਲੋਂ ਵੱਖ-ਵੱਖ ਵਿਭਾਗਾਂ ਅਤੇ ਸਮਾਜਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਰਾਸ਼ਟਰੀ ਪਲੱਸ ਪੋਲੀਓ ਮੁਹਿੰਮ 28 ਜੂਨ ਤੋਂ 30 ਜੂਨ 2026 ਤੱਕ ਚਲਾਈ ਜਾ ਰਹੀ ਹੈ। ਇਸ ਤਹਿਤ 0 ਤੋਂ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਬੂੰਦਾ ਪਿਲਾਈਆਂ ਜਾਣਗੀਆਂ। ਇਸ ਸੰਬੰਧ ਵਿੱਚ ਜਾਣਕਾਰੀ ਦਿੰਦਿਆਂ ਡਾ. ਸੁਨੀਲ ਬਾਂਸਲ ਸਿਵਲ ਸਰਜਨ ਨੇ ਦੱਸਿਆ ਕਿ ਰਾਸ਼ਟਰੀ ਪਲੱਸ ਪੋਲੀਓ ਮੁਹਿੰਮ 28 ਜੂਨ ਤੋਂ 30 ਜੂਨ 2026 ਤਹਿਤ 0 ਤੋਂ 5 ਸਾਲ ਤੱਕ ਦੇ ਜਿਲ੍ਹੇ ਵਿੱਚ 88308 ਤੋਂ ਵੱਧ ਬੱਚਿਆਂ ਨੂੰ ਪੋਲੀਓ ਬੂੰਦਾ ਪਿਲਾਈਆਂ ਜਾਣਗੀਆਂ।
ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਪਲੱਸ ਪੋਲੀਓ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ 441 ਟੀਮਾਂ ਮਿਤੀ 28 ਜੂਨ ਨੂੰ ਬੂਥਾਂ ਤੇ ਬੈਠ ਕੇ ਅਤੇ 29 ਅਤੇ 30 ਜੂਨ ਨੂੰ 784 ਟੀਮਾਂ ਘਰ-ਘਰ ਜਾ ਕੇ ਪੋਲੀਓ ਬੂੰਦਾਂ ਪਿਲਾਓਣਗੀਆਂ। 22 ਮੋਬਾਈਲ ਟੀਮਾਂ, ਜੋ ਕਿ ਦੂਰ ਦੁਰਾਡੇ ਭੱਠਿਆਂ, ਮਾਈਗ੍ਰੇਟਰੀ ਆਬਾਦੀ, ਢਾਣੀਆਂ, ਦਾਣਾ ਮੰਡੀਆਂ, ਫੈਕਟਰੀਆਂ ਆਦਿ ਵਿੱਚ ਜਾ ਕੇ ਪੋਲੀਓ ਬੂੰਦਾ ਪਿਲਾਓੁਣਗੀਆ ਅਤੇ 7 ਟ੍ਰਾਂਜਿਟ ਟੀਮਾਂ ਜੋ ਕਿ ਬੱਸ ਸਟੈਂਡ, ਰੇਲਵੇ ਸਟੇਸ਼ਨਾ ਤੇ ਸਫਰ ਕਰ ਰਹੇ ਬੱਚਿਆਂ ਨੂੰ ਪੋਲੀਓ ਬੂੰਦਾ ਪਿਲਾਓਣਗੀਆਂ। ਇਨ੍ਹਾਂ ਟੀਮਾਂ ਦੀ ਸੁਪਰਵੀਜ਼ਨ ਲਈ 72 ਸੁਪਰਵਾਈਜਰ ਲਗਾਏ ਗਏ ਹਨ। ਇਨ੍ਹਾਂ ਸਾਰੀਆਂ ਟੀਮਾਂ ਲਈ ਸਿਹਤ ਵਿਭਾਗ ਵੱਲੋਂ ਅਧਿਕਾਰੀ ਅਤੇ ਕਰਮਚਾਰੀ ਦੀਆਂ ਡਿਊਟੀਆਂ ਲਗਾਈਆਂ ਜਾ ਚੁੱਕੀਆਂ ਹਨ।
Author : Malout Live



