ਡੀ.ਏ.ਵੀ ਕਾਲਜ ਮਲੋਟ ਵਿਖੇ ਸਵੱਛਤਾ ਅਭਿਆਨ ਤਹਿਤ ਕਰਵਾਇਆ ਗਿਆ ਪੋਸਟਰ ਮੇਕਿੰਗ ਮੁਕਾਬਲਾ

ਡੀ.ਏ.ਵੀ ਕਾਲਜ ਮਲੋਟ ਐੱਨ.ਐੱਸ.ਐੱਸ ਦਿਵਸ ਨੂੰ ਸਮਰਪਿਤ ਸਵੱਛਤਾ ਅਭਿਆਨ ਦੇ ਤਹਿਤ ਇੱਕ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਇਸ ਦੌਰਾਨ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਵਿੱਚੋਂ ਪਹਿਲਾ ਸਥਾਨ, ਦੂਜਾ ਸਥਾਨ ਅਤੇ ਤੀਜਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੀ ਦਿੱਤੇ ਗਏ।

ਮਲੋਟ : ਡੀ.ਏ.ਵੀ ਕਾਲਜ ਮਲੋਟ ਵਿਖੇ ਪ੍ਰਿੰਸੀਪਲ ਸ੍ਰੀ ਸੁਭਾਸ਼ ਗੁਪਤਾ ਦੀ ਅਗਵਾਈ ਵਿੱਚ ਐੱਨ.ਐੱਸ.ਐੱਸ ਪ੍ਰੋਗਰਾਮ ਅਫ਼ਸਰਾਂ- ਡਾ. ਜਸਬੀਰ ਕੌਰ ਅਤੇ ਡਾ. ਵਿਨੀਤ ਕੁਮਾਰ ਦੀ ਨਿਗਰਾਨੀ ਵਿੱਚ ਐੱਨ.ਐੱਸ.ਐੱਸ ਦਿਵਸ ਨੂੰ ਸਮਰਪਿਤ ਸਵੱਛਤਾ ਅਭਿਆਨ ਦੇ ਤਹਿਤ ਇੱਕ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਇਹ ਸਵੱਛਤਾ ਅਭਿਆਨ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 17 ਸਤੰਬਰ 2024 ਤੋਂ 02 ਅਕਤੂਬਰ 2024 ਤੱਕ ਮਨਾਇਆ ਜਾ ਰਿਹਾ ਹੈ।

ਇਸ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਲਗਭਗ 70 ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਦੌਰਾਨ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਵਿੱਚੋਂ ਪਹਿਲਾ ਸਥਾਨ, ਦੂਜਾ ਸਥਾਨ ਅਤੇ ਤੀਜਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੀ ਦਿੱਤੇ ਗਏ। ਇਸ ਮੌਕੇ ਐੱਨ.ਐੱਸ.ਐੱਸ ਪ੍ਰੋਗਰਾਮ ਅਫ਼ਸਰਾਂ ਸਹਿਤ ਸ਼੍ਰੀ ਸੁਦੇਸ਼ ਗਰੋਵਰ ਅਤੇ ਮੈਡਮ ਭੁਪਿੰਦਰ ਕੌਰ ਵੀ ਹਾਜ਼ਿਰ ਸਨ।

Author : Malout Live