ਪਾਵਰਕਾਮ ਸੀ.ਐੱਚ.ਬੀ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਨੇ ਕੱਲ੍ਹ 9 ਜੁਲਾਈ ਨੂੰ ਟਰੇਡ ਯੂਨੀਅਨ ਦੇ ਸੱਦੇ ਤੇ ਕੀਤਾ ਹੜਤਾਲ ਦਾ ਸਮਰਥਨ

ਪਾਵਰਕਾਮ ਸੀ.ਐੱਚ.ਬੀ ਲਾਈਨਮੈਨ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂਕੱਲ੍ਹ ਨੂੰ 9 ਜੁਲਾਈ ਦੇਸ਼ ਪੱਧਰੀ ਟਰੇਡ ਯੂਨੀਅਨ ਦੇ ਸੱਦੇ ਤੇ ਹੜਤਾਲ ਤੇ ਜਾਣ ਦਾ ਫੈਸਲਾ ਲਿਆ ਗਿਆ ਹੈ। ਉਹਨਾਂ ਕਿਹਾ ਕਿ ਇਹ ਹੜਤਾਲ ਨਿੱਜੀਕਰਨ ਦੇ ਵਿਰੋਧ ਵਿੱਚ ਸਰਕਾਰੀ ਅਦਾਰਿਆਂ ਨੂੰ ਚਲਾਉਣ ਲਈ ਸੈਂਟਰ ਸਰਕਾਰ ਵੱਲੋਂ ਨਵੇਂ-ਨਵੇਂ ਲੇਬਰ ਕਾਨੂੰਨਾਂ ਦੀਆਂ ਸੋਧਾਂ ਕਰਨ ਦੇ ਵਿਰੋਧ ਵਿੱਚ ਹੋ ਰਹੀ ਹੈ।

ਮਲੋਟ (ਪੰਜਾਬ) : ਪਾਵਰਕਾਮ ਸੀ.ਐੱਚ.ਬੀ ਲਾਈਨਮੈਨ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਅੱਜ ਸੂਬਾ ਕਮੇਟੀ ਵੱਲੋਂ ਮੀਟਿੰਗ ਕੀਤੀ ਗਈ। ਪ੍ਰੈੱਸ ਨੂੰ ਜਾਣਕਾਰੀ ਦਿੰਦੇ ਸੂਬਾ ਪ੍ਰਧਾਨ ਅੰਗਰੇਜ ਸਿੰਘ ਰੁਪਾਣਾ, ਸੂਬਾ ਮੀਤ ਪ੍ਰਧਾਨ ਪ੍ਰਿਤਪਾਲ ਸਿੰਘ ਬੁੱਟਰ, ਸੂਬਾ ਜਰਨਲ ਸਕੱਤਰ ਰਾਕੇਸ਼ ਕੁਮਾਰ ਨੇ ਦੱਸਿਆ ਕਿ ਕੱਲ੍ਹ ਨੂੰ 9 ਜੁਲਾਈ ਦੇਸ਼ ਪੱਧਰੀ ਟਰੇਡ ਯੂਨੀਅਨ ਦੇ ਸੱਦੇ ਤੇ ਹੜਤਾਲ ਤੇ ਜਾਣ ਦਾ ਫੈਸਲਾ ਲਿਆ ਗਿਆ ਹੈ।

ਉਹਨਾਂ ਕਿਹਾ ਕਿ ਇਹ ਹੜਤਾਲ ਨਿੱਜੀਕਰਨ ਦੇ ਵਿਰੋਧ ਵਿੱਚ ਸਰਕਾਰੀ ਅਦਾਰਿਆਂ ਨੂੰ ਚਲਾਉਣ ਲਈ ਸੈਂਟਰ ਸਰਕਾਰ ਵੱਲੋਂ ਨਵੇਂ-ਨਵੇਂ ਲੇਬਰ ਕਾਨੂੰਨਾਂ ਦੀਆਂ ਸੋਧਾਂ ਕਰਨ ਦੇ ਵਿਰੋਧ ਵਿੱਚ ਹੋ ਰਹੀ ਹੈ, ਅਗਰ ਸੈਂਟਰ ਦੀ ਸਰਕਾਰ ਨੇ ਹਜੇ ਵੀ ਨਿੱਜੀਕਰਨ ਬੰਦ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਤਿੱਖੇ ਸੰਘਰਸ਼ ਕੀਤੇ ਜਾਣਗੇ।

Author : Malout Live