ਪਾਵਰਕਾਮ ਸੀ.ਐਚ.ਬੀ ਲਾਈਨਮੈਨ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਵਿਧਾਇਕ ਡਿੰਪੀ ਢਿੱਲੋ ਦੇ ਦਫ਼ਤਰ ਅੱਗੇ ਪਰਿਵਾਰ ਸਮੇਤ ਕੀਤਾ ਗਿਆ ਧਰਨਾ ਪ੍ਰਦਰਸ਼ਨ

ਪਾਵਰਕਾਮ ਸੀ.ਐਚ.ਬੀ ਲਾਈਨਮੈਨ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਵਿਧਾਇਕ ਡਿੰਪੀ ਢਿੱਲੋਂ ਦੇ ਦਫਤਰ ਅੱਗੇ ਪਰਿਵਾਰ ਸਮੇਤ ਧਰਨਾ ਪ੍ਰਦਰਸ਼ਨ ਕੀਤਾ ਗਿਆ। ਬਿਜਲੀ ਵਿਭਾਗ ਵਿੱਚ ਲੰਮੇ ਅਰਸੇ ਤੋਂ ਠੇਕੇਦਾਰੀ ਸਿਸਟਮ ਰਾਹੀਂ ਕੰਮ ਕਰ ਰਹੇ ਹਨ ਇਨ੍ਹਾਂ ਸਾਥੀਆਂ ਤੋਂ ਘੱਟ ਤਨਖਾਹ ਵਿੱਚ 11ਕੇਵੀ LT ਲਾਈਨ ਦਾ ਕੰਮ ਲਿਆ ਜਾਂਦਾ ਹੈ, 2012 ਤੋਂ ਇੰਨ੍ਹਾ ਸਾਥੀਆਂ ਦਾ ਸ਼ੋਸਣ ਹੁੰਦਾ ਆ ਰਿਹਾ ਹੈ, ਕਿਸੇ ਵੀ ਸਰਕਾਰ ਨੇ ਇਹਨਾਂ ਦਾ ਮਸਲਾ ਹੱਲ ਨਹੀਂ ਕੀਤਾ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪਾਵਰਕਾਮ ਸੀ.ਐਚ.ਬੀ ਲਾਈਨਮੈਨ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਵਿਧਾਇਕ ਡਿੰਪੀ ਢਿੱਲੋਂ ਦੇ ਦਫਤਰ ਅੱਗੇ ਪਰਿਵਾਰ ਸਮੇਤ ਧਰਨਾ ਪ੍ਰਦਰਸ਼ਨ ਕੀਤਾ ਗਿਆ। ਪ੍ਰੈੱਸ ਨੂੰ ਜਾਣਕਾਰੀ ਦਿੰਦੇ ਸੂਬਾ ਪ੍ਰਧਾਨ ਅੰਗਰੇਜ ਸਿੰਘ, ਸੂਬਾ ਜਰਨਲ ਸਕੱਤਰ ਰਾਕੇਸ਼ ਕੁਮਾਰ, ਮੀਤ ਪ੍ਰਧਾਨ ਪ੍ਰਿਤਪਾਲ ਸਿੰਘ ਬੁੱਟਰ, ਸੂਬਾ ਕਨਵੀਨਰ ਕੁਲਵਿੰਦਰ ਸਿੰਘ ਢਿੱਲੋਂ ਵੱਲੋਂ ਦੱਸਿਆ ਗਿਆ ਕਿ ਬਿਜਲੀ ਵਿਭਾਗ ਵਿੱਚ ਲੰਮੇ ਅਰਸੇ ਤੋਂ ਠੇਕੇਦਾਰੀ ਸਿਸਟਮ ਰਾਹੀਂ ਕੰਮ ਕਰ ਰਹੇ ਹਨ ਇਨ੍ਹਾਂ ਸਾਥੀਆਂ ਤੋਂ ਘੱਟ ਤਨਖਾਹ ਵਿੱਚ 11ਕੇਵੀ LT ਲਾਈਨ ਦਾ ਕੰਮ ਲਿਆ ਜਾਂਦਾ ਹੈ, 2012 ਤੋਂ ਇੰਨ੍ਹਾ ਸਾਥੀਆਂ ਦਾ ਸ਼ੋਸਣ ਹੁੰਦਾ ਆ ਰਿਹਾ ਹੈ, ਕਿਸੇ ਵੀ ਸਰਕਾਰ ਨੇ ਇਹਨਾਂ ਦਾ ਮਸਲਾ ਹੱਲ ਨਹੀਂ ਕੀਤਾ।

ਵਿਧਾਇਕ ਡਿੰਪੀ ਢਿੱਲੋਂ ਦੇ ਦਫਤਰ ਅੱਗੇ ਜੱਥੇਬੰਦੀ ਵੱਲੋਂ ਇਸ ਲਈ ਧਰਨਾ ਲਗਾਇਆ ਗਿਆ ਹੈ ਕਿ ਜਦੋਂ ਇਸ ਹਲਕੇ ਵਿੱਚ ਬਾਏ ਇਲੈਕਸ਼ਨ ਸੀ ਉਦੋਂ ਵਿਧਾਇਕ ਡਿੰਪੀ ਢਿੱਲੋਂ ਨੇ ਮੁੱਖ ਮੰਤਰੀ ਪੰਜਾਬ ਵੱਲੋਂ ਜਿੱਤਣ ਤੋਂ ਬਾਅਦ ਮੀਟਿੰਗ ਕਰਨ ਦਾ ਭਰੋਸਾ ਕੀਤਾ ਸੀ ਤੇ ਮੰਗ ਹੱਲ ਕਰਨ ਬਾਰੇ ਕਿਹਾ ਗਿਆ ਸੀ ਅੱਜ 2 ਸਾਲ ਹੋ ਗਏ ਵਿਧਾਇਕ ਵੱਲੋਂ ਕੋਈ ਮੀਟਿੰਗ ਨਹੀਂ ਕਰਵਾਈ ਗਈ, ਜਿਸ ਦੇ ਵਿਰੋਧ ਵਿੱਚ ਦਿੱਤੇ ਸਮੇਂ ਤੇ ਪਰਿਵਾਰ ਅਤੇ ਬੱਚਿਆਂ ਸਮੇਤ ਧਰਨਾ ਪ੍ਰਦਰਸ਼ਨ ਕੀਤਾ ਗਿਆ। ਜੱਥੇਬੰਦੀ ਵੱਲੋਂ ਮੰਗ ਹੈ ਕਿ ਸਾਰੇ ਕੱਚੇ ਮੁਲਾਜਮ ਨੂੰ ਪੱਕਾ ਕੀਤਾ ਜਾਵੇ, ਤਨਖਾਹਾਂ ਵਿੱਚ ਵਾਧਾ ਕੀਤਾ ਜਾਵੇ, ਹਾਦਸਾ ਪੀੜ੍ਹਿਤ ਪਰਿਵਾਰ ਨੂੰ ਰਹਿੰਦਾ ਮੁਆਵਜ਼ਾ ਅਦਾ ਕੀਤਾ ਜਾਵੇ, ਨੌਕਰੀ ਦਿੱਤੀ ਜਾਵੇ।

Author : Malout Live