ਪਾਵਰਕਾਮ ਸੀ.ਐੱਚ.ਬੀ ਲਾਈਨਮੈਨ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋ ਮੰਗਾ ਦਾ ਹੱਲ ਕਰਵਾਉਣ ਲਈ 9 ਫਰਵਰੀ ਨੂੰ ਪਟਿਆਲਾ ਹੈੱਡ ਆਫਿਸ ਵਿਖੇ ਪਰਿਵਾਰਾਂ ਅਤੇ ਬੱਚਿਆ ਸਮੇਤ ਧਰਨੇ ਦਾ ਐਲਾਨ

ਪਾਵਰਕਾਮ ਸੀ.ਐੱਚ.ਬੀ ਲਾਈਨਮੈਨ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਕੀਤੀ ਗਈ। ਜੱਥੇਬੰਦੀ ਦੇ ਆਗੂਆਂ ਨੇ ਇਹ ਵੀ ਦੱਸਿਆ ਹੈ ਕਿ ਅਗਰ ਪਟਿਆਲਾ ਮੈਨੇਜ਼ਮੈਂਟ ਮੰਗਾਂ ਦਾ ਹੱਲ ਨਹੀਂ ਕਰਦੀ ਤਾਂ 9 ਫਰਵਰੀ ਨੂੰ ਪਟਿਆਲਾ ਹੈੱਡ ਆਫ਼ਿਸ ਦੇ ਸਾਹਮਣੇ ਪਰਿਵਾਰਾਂ ਤੇ ਬੱਚਿਆਂ ਸਮੇਤ ਵੱਡੀ ਗਿਣਤੀ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਦੀ ਜਿੰਮੇਵਾਰੀ ਪ੍ਰਸ਼ਾਸਨ ਤੇ ਪਟਿਆਲਾ ਮੈਨੇਜ਼ਮੈਂਟ ਦੀ ਹੋਵੇਗੀ।

ਮਲੋਟ (ਪੰਜਾਬ) : ਪਾਵਰਕਾਮ ਸੀ.ਐੱਚ.ਬੀ ਲਾਈਨਮੈਨ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਕੀਤੀ ਗਈ। ਜਿਸ ਵਿੱਚ ਪੰਜਾਬ ਦੇ ਸਬ-ਡਿਵੀਜ਼ਨ ਦੇ ਸਰਕਲ ਆਗੂ ਸਾਹਿਬਾਨ ਹਾਜ਼ਿਰ ਰਹੇ। ਪ੍ਰੈਸ ਨੂੰ ਜਾਣਕਾਰੀ ਦਿੰਦੇ ਸੂਬਾ ਪ੍ਰਧਾਨ ਅੰਗਰੇਜ ਸਿੰਘ, ਸੂਬਾ ਮੀਤ ਪ੍ਰਧਾਨ ਪ੍ਰਿਤਪਾਲ ਸਿੰਘ ਬੁੱਟਰ, ਸੂਬਾ ਜਰਨਲ ਸਕੱਤਰ ਰਾਕੇਸ਼ ਕੁਮਾਰ, ਸੂਬਾ ਕਨਵੀਨਰ ਕੁਲਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਹੈ ਕਿ ਸੀ.ਐਚ.ਬੀ ਅਤੇ ਡਬਲਿਊ ਠੇਕਾ ਮੁਲਾਜ਼ਮ ਲੰਮੇ ਸਮੇਂ ਤੋਂ ਬਿਜਲੀ ਬੋਰਡ ਦੇ ਅਦਾਰੇ ਵਿੱਚ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ, ਇਹਨਾਂ ਕਾਮਿਆਂ ਤੋਂ ਘੱਟ ਤਨਖਾਹ ਤੇ ਵੱਧ ਕੰਮ ਵਿਭਾਗ ਵੱਲੋਂ ਲਿਆ ਜਾਂਦਾ ਹੈ, ਪਿਛਲੇ ਸਮੇਂ ਦੌਰਾਨ ਬਿਜਲੀ ਬੋਰਡ ਦੇ ਵਿੱਚ ਡਿਊਟੀ ਦੌਰਾਨ ਸਭ ਤੋਂ ਵੱਧ ਇਹਨਾ ਠੇਕਾ ਮੁਲਾਜ਼ਮਾਂ ਦੀਆਂ ਮੌਤਾਂ ਹੋਈਆਂ ਹਨ

ਜਿਨ੍ਹਾਂ ਦੇ ਪਰਿਵਾਰ ਨੂੰ ਗੁਜਾਰੇ ਯੋਗ ਮੁਆਵਜ਼ਾ ਵੀ ਨਹੀਂ ਦਿੱਤਾ ਗਿਆ, ਇਸ ਲਈ ਜੱਥੇਬੰਦੀ ਵੱਲੋਂ ਵੀ ਕਾਫੀ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਜੱਥੇਬੰਦੀ ਦੇ ਆਗੂਆਂ ਨੇ ਇਹ ਵੀ ਦੱਸਿਆ ਹੈ ਕਿ ਅਗਰ ਪਟਿਆਲਾ ਮੈਨੇਜ਼ਮੈਂਟ ਮੰਗਾਂ ਦਾ ਹੱਲ ਨਹੀਂ ਕਰਦੀ ਤਾਂ 9 ਫਰਵਰੀ ਨੂੰ ਪਟਿਆਲਾ ਹੈੱਡ ਆਫ਼ਿਸ ਦੇ ਸਾਹਮਣੇ ਪਰਿਵਾਰਾਂ ਤੇ ਬੱਚਿਆਂ ਸਮੇਤ ਵੱਡੀ ਗਿਣਤੀ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਦੀ ਜਿੰਮੇਵਾਰੀ ਪ੍ਰਸ਼ਾਸਨ ਤੇ ਪਟਿਆਲਾ ਮੈਨੇਜ਼ਮੈਂਟ ਦੀ ਹੋਵੇਗੀ।

Author : Malout Live