ਪਾਵਰਕਾਮ ਸੀ.ਐੱਚ.ਬੀ ਲਾਈਨਮੈਨ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਕੱਲ੍ਹ 3 ਜੁਲਾਈ ਨੂੰ ਧਰਨਾ ਪ੍ਰਦਰਸ਼ਨ ਕਰਨ ਦਾ ਐਲਾਨ
ਪਾਵਰਕਮ ਸੀ.ਐਚ.ਬੀ ਲਾਈਨਮੈਨ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਫੈਸਲਾ ਕੀਤਾ ਹੈ ਕਿ ਕੱਲ੍ਹ 3 ਜੁਲਾਈ ਨੂੰ ਪਰਿਵਾਰਾਂ ਅਤੇ ਬੱਚਿਆਂ ਸਮੇਤ ਬਠਿੰਡਾ ਮੁੱਖ ਇੰਜੀਨੀਅਰ ਦਫ਼ਤਰ ਸਾਹਮਣੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਜਦੋਂ ਤੱਕ ਮੰਗ ਦਾ ਹੱਲ ਨਹੀਂ ਹੋ ਜਾਂਦਾ ਉਦੋਂ ਤੱਕ ਧਰਨਾ ਜਾਰੀ ਰਹੇਗਾ।
ਮਲੋਟ (ਪੰਜਾਬ) : ਪਾਵਰਕਮ ਸੀ.ਐਚ.ਬੀ ਲਾਈਨਮੈਨ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਅੱਜ ਸੂਬਾ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਸੂਬਾ ਕਮੇਟੀ ਦੇ ਆਗੂ ਸਾਹਿਬਾਨ ਹਾਜ਼ਿਰ ਹੋਏ। ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਅੰਗਰੇਜ ਸਿੰਘ ਸੂਬਾ, ਜਰਨਲ ਸਕੱਤਰ ਰਾਕੇਸ਼ ਕੁਮਾਰ ਲੰਬੀ, ਸੂਬਾ ਮੀਤ ਪ੍ਰਧਾਨ ਪ੍ਰਿਤਪਾਲ ਸਿੰਘ ਬੁੱਟਰ, ਸੂਬਾ ਕਾਨੂੰਨੀ ਸਲਾਹਕਾਰ ਬਲਰਾਮ, ਸੂਬਾ ਸਹਿ-ਸਕੱਤਰ ਮਨਜੀਤ ਸਿੰਘ ਜ਼ੀਰਾ, ਸੂਬਾ ਕਮੇਟੀ ਮੈਂਬਰ ਕੁਲਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਹੈ ਕਿ ਸੀ.ਐਚ.ਬੀ ਅਤੇ ਸੀ.ਐਚ.ਡਬਲਯੂ ਮੁਲਾਜ਼ਮ ਜੌ ਪਿਛਲੇ ਮਹੀਨੇ ਨਵਾਂ ਟੈਂਡਰ ਹੋਇਆ ਸੀ ਅਤੇ 1 ਜੁਲਾਈ ਤੋਂ ਉਸ ਦਾ ਕੰਮ ਸੁਰੂ ਕਰਨਾ ਸੀ, ਪਰ ਕੰਪਨੀਆਂ ਵੱਲੋਂ 1 ਜੁਲਾਈ ਨੂੰ ਕੰਮ ਸ਼ੁਰੂ ਨਹੀਂ ਕੀਤਾ ਗਿਆ ਅਤੇ ਨਾ ਹੀ ਕਾਮਿਆਂ ਨੂੰ TNp ਕਿੱਟਾਂ ਦਿੱਤੀਆਂ ਗਈਆਂ ਸਨ।
ਜੱਥੇਬੰਦੀ ਵੱਲੋਂ 24 ਜੂਨ ਨੂੰ ਮੁੱਖ ਇੰਜੀਨੀਅਰ ਬਠਿੰਡਾ ਨਾਲ ਮੀਟਿੰਗ ਹੋਈ ਸੀ, ਜਿਸ ਵਿੱਚ ਸਾਰੀਆਂ ਮੰਗਾਂ ਉੱਪਰ ਸਹਿਮਤੀ ਹੋਈ ਸੀ ਪਰ ਮੈਨੇਜ਼ਮੈਂਟ ਕਿਸੇ ਵੀ ਮੰਗ ਉਪਰ ਪੂਰੇ ਨਹੀਂ ਉਤਰੀ, ਇਸ ਕਰਕੇ ਜੱਥੇਬੰਦੀ ਵੱਲੋਂ ਫੈਸਲਾ ਕੀਤਾ ਹੈ ਕਿ ਕੱਲ੍ਹ 3 ਜੁਲਾਈ ਨੂੰ ਪਰਿਵਾਰਾਂ ਅਤੇ ਬੱਚਿਆਂ ਸਮੇਤ ਬਠਿੰਡਾ ਮੁੱਖ ਇੰਜੀਨੀਅਰ ਦਫ਼ਤਰ ਸਾਹਮਣੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਜਦੋਂ ਤੱਕ ਮੰਗ ਦਾ ਹੱਲ ਨਹੀਂ ਹੋ ਜਾਂਦਾ ਉਦੋਂ ਤੱਕ ਧਰਨਾ ਜਾਰੀ ਰਹੇਗਾ।
Author : Malout Live