ਪਾਵਰਕਾਮ ਸੀ.ਐੱਚ.ਬੀ ਲਾਈਨਮੈਨ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਦੇ ਮਲੋਟ ਦਫ਼ਤਰ ਅੱਗੇ 23 ਸਤੰਬਰ ਨੂੰ ਕੀਤਾ ਜਾਵੇਗਾ ਧਰਨਾ ਪ੍ਰਦਰਸ਼ਨ
ਪਾਵਰਕਾਮ ਸੀ.ਐੱਚ.ਬੀ ਲਾਈਨਮੈਨ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਸੂਬਾ ਪ੍ਰਧਾਨ ਸੂਬਾ ਕਮੇਟੀ ਮੈਂਬਰ, ਸਰਕਲ ਕਮੇਟੀ ਮੈਂਬਰ ਡਿਵੀਜ਼ਨ ਪ੍ਰਧਾਨ ਹਾਜ਼ਿਰ ਰਹੇ। ਕੈਬਨਿਟ ਮੰਤਰੀ ਬਲਜੀਤ ਕੌਰ ਦੇ ਦਫ਼ਤਰ ਅੱਗੇ ਪਰਿਵਾਰਾਂ ਤੇ ਬੱਚਿਆਂ ਸਮੇਤ ਵੱਡੀ ਗਿਣਤੀ ਦੇ ਵਿੱਚ ਤਿਆਰੀ ਕਰਕੇ ਪੱਕਾ ਮੋਰਚਾ ਲਗਾਇਆ ਜਾਵੇਗਾ। ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਜਾਵੇਗਾ ਅਤੇ ਕੈਬਨਿਟ ਮੰਤਰੀ ਦੇ ਅੜੀਅਲ ਰਵੱਈਏ ਬਾਰੇ ਲੋਕਾਂ ਤੱਕ ਪਹੁੰਚਾਇਆ ਜਾਵੇਗਾ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪਾਵਰਕਾਮ ਸੀ.ਐੱਚ.ਬੀ ਲਾਈਨਮੈਨ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਸੂਬਾ ਪ੍ਰਧਾਨ ਸੂਬਾ ਕਮੇਟੀ ਮੈਂਬਰ, ਸਰਕਲ ਕਮੇਟੀ ਮੈਂਬਰ ਡਿਵੀਜ਼ਨ ਪ੍ਰਧਾਨ ਹਾਜ਼ਿਰ ਰਹੇ। ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਅੰਗਰੇਜ ਸਿੰਘ ਰੁਪਾਣਾ ਨੇ ਦੱਸਿਆ ਕਿ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ ਕੈਬਨਿਟ ਮੰਤਰੀ ਬਲਜੀਤ ਕੌਰ ਵੱਲੋਂ ਅਤੇ ਪ੍ਰਸ਼ਾਸਨ ਵੱਲੋਂ ਹਜੇ ਤੱਕ ਕੋਈ ਵੀ ਸੀ.ਐੱਚ.ਬੀ ਅਤੇ ਡਬਲਿਊ ਮੁਲਾਜ਼ਮਾਂ ਦੀਆਂ ਮੰਗਾਂ ਸਰਕਾਰ ਤੱਕ ਨਹੀਂ ਪਹੁੰਚਾਈਆਂ ਗਈਆਂ, ਨਾਂ ਹੀ ਕੈਬਨਿਟ ਮੰਤਰੀ ਵੱਲੋਂ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਸੀ ਉਹ ਵੀ ਹਜੇ ਤੱਕ ਸਬ-ਕਮੇਟੀ ਪੰਜਾਬ ਸਰਕਾਰ ਨਾਲ ਮੀਟਿੰਗ ਫਿੱਕਸ ਨਹੀਂ ਕਾਰਵਾਈ ਗਈ।
ਜਿਸ ਦੇ ਵਿਰੋਧ ਵਜੋਂ ਜੱਥੇਬੰਦੀ ਵੱਲੋਂ 23 ਸਤੰਬਰ 2025 ਨੂੰ ਸਵੇਰੇ 9 ਵਜੇ ਫਿਰ ਤੋਂ ਮਲੋਟ ਦੀ ਧਰਤੀ ਉੱਪਰ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਕੈਬਨਿਟ ਮੰਤਰੀ ਬਲਜੀਤ ਕੌਰ ਦੇ ਦਫ਼ਤਰ ਅੱਗੇ ਪਰਿਵਾਰਾਂ ਤੇ ਬੱਚਿਆਂ ਸਮੇਤ ਵੱਡੀ ਗਿਣਤੀ ਦੇ ਵਿੱਚ ਤਿਆਰੀ ਕਰਕੇ ਪੱਕਾ ਮੋਰਚਾ ਲਗਾਇਆ ਜਾਵੇਗਾ। ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਜਾਵੇਗਾ ਅਤੇ ਕੈਬਨਿਟ ਮੰਤਰੀ ਦੇ ਅੜੀਅਲ ਰਵੱਈਏ ਬਾਰੇ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਜਿਸ ਦੀ ਤਿਆਰੀ ਲਈ ਸੂਬਾ ਕਮੇਟੀ ਵੱਲੋਂ ਪੂਰੇ ਪੰਜਾਬ ਦੇ ਵਿੱਚ ਮੀਟਿੰਗ ਕਰਵਾਈਆਂ ਜਾਣਗੀਆਂ।
Author : Malout Live