ਡੀ.ਏ.ਵੀ ਕਾਲਜ ਮਲੋਟ ਦੇ ਵਿਦਿਆਰਥੀ ਪ੍ਰਥਮ ਖਟਕ ਨੇ ਦੌੜ ਵਿੱਚ ਹਾਸਿਲ ਕੀਤਾ ਪਹਿਲਾ ਸਥਾਨ

ਡੀ.ਏ.ਵੀ ਕਾਲਜ ਮਲੋਟ ਦੇ ਭਾਗ ਤੀਜੇ ਦੇ ਵਿਦਿਆਰਥੀ ਪ੍ਰਥਮ ਖਟਕ ਨੇ 5000 ਮੀਟਰ ਦੌੜ ਵਿੱਚ ਪਹਿਲਾ ਸਥਾਨ ਹਾਸਿਲ ਕਰਕੇ ਮਾਪਿਆਂ ਅਤੇ ਕਾਲਜ ਦਾ ਨਾਮ ਰੋਸ਼ਨ ਕੀਤਾ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪਿਛਲੇ ਦਿਨੀਂ ਮਿਤੀ 14-15 ਸਤੰਬਰ, 2024 ਨੂੰ ਐਜੂਕੇਸ਼ਨ ਅਤੇ ਸਪੋਰਟਸ ਪ੍ਰਮੋਸ਼ਨ ਫਾਊਂਡੇਸ਼ਨ, ਪੰਜਾਬ ਵੱਲੋਂ ਰਾਜ ਪੱਧਰੀ ਐਥਲੈਟਿਕਸ ਮੁਕਾਬਲਿਆਂ ਦਾ ਆਯੋਜਨ ਮਲੋਟ ਦੇ ਐਥਲੈਟਿਕਸ ਸਟੇਡੀਅਮ ਵਿਖੇ ਕਰਵਾਇਆ ਗਿਆ। ਜਿਸ ਵਿੱਚ ਡੀ.ਏ.ਵੀ ਕਾਲਜ ਮਲੋਟ ਦੇ ਭਾਗ ਤੀਜੇ ਦੇ ਵਿਦਿਆਰਥੀ ਪ੍ਰਥਮ ਖਟਕ ਨੇ 5000 ਮੀਟਰ ਦੌੜ ਵਿੱਚ ਪਹਿਲਾ ਸਥਾਨ ਹਾਸਿਲ ਕਰਕੇ ਮਾਪਿਆਂ ਅਤੇ ਕਾਲਜ ਦਾ ਨਾਮ ਰੋਸ਼ਨ ਕੀਤਾ।

ਇਸ ਤੋਂ ਇਲਾਵਾ ਇਸ ਵਿਦਿਆਰਥੀ ਨੂੰ ਨੈਸ਼ਨਲ ਲੈਵਲ ਦੀਆਂ ਖੇਡਾਂ ਲਈ ਵੀ ਚੁਣਿਆ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਸ਼੍ਰੀ ਸੁਭਾਸ਼ ਗੁਪਤਾ ਅਤੇ ਸਰੀਰਕ ਸਿੱਖਿਆ ਵਿਭਾਗ ਦੇ ਮੁੱਖੀ ਮੈਡਮ ਇਕਬਾਲ ਕੌਰ ਨੇ ਵਿਦਿਆਰਥੀ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਖੇਡਾਂ ਸਰਵਪੱਖੀ ਵਿਕਾਸ ਵਿੱਚ ਸਹਾਈ ਹੁੰਦੀਆਂ ਹਨ। ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਵੱਧ ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ। ਇਸ ਮੌਕੇ ਸ਼੍ਰੀ ਸੁਦੇਸ਼ ਗਰੋਵਰ, ਡਾ. ਜਸਬੀਰ ਕੌਰ ਅਤੇ ਮੈਡਮ ਭੁਪਿੰਦਰ ਕੌਰ ਸਹਿਤ ਸਮੂਹ ਸਟਾਫ਼ ਨੇ ਵਧਾਈ ਦਿੱਤੀ।

Author : Malout Live