ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ-2025 ਲਈ ਵੋਟਰ ਸੂਚੀਆਂ ਅਪਡੇਟ ਕਰਨ ਸੰਬੰਧੀ ਪ੍ਰੋਗਰਾਮ ਜਾਰੀ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ ਜਲਦ ਕਰਵਾਈਆਂ ਜਾ ਰਹੀਆਂ ਹਨ। ਇਸ ਸੰਬੰਧੀ ਮਿਤੀ 15 ਅਕਤੂਬਰ 2025 ਨੂੰ ਵੋਟਰਾਂ ਦੀ ਯੋਗਤਾ ਆਧਾਰ ਮਿਤੀ ਮੰਨਦੇ ਹੋਏ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਸ੍ਰੀ ਸੁਰਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ ਜਲਦ ਕਰਵਾਈਆਂ ਜਾ ਰਹੀਆਂ ਹਨ। ਇਸ ਸੰਬੰਧੀ ਮਿਤੀ 15 ਅਕਤੂਬਰ 2025 ਨੂੰ ਵੋਟਰਾਂ ਦੀ ਯੋਗਤਾ ਆਧਾਰ ਮਿਤੀ ਮੰਨਦੇ ਹੋਏ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਲਈ 11 ਅਕਤੂਬਰ ਤੋਂ 17 ਅਕਤੂਬਰ, 2025 ਤੱਕ ਦਾਅਵੇ ਤੇ ਇਤਰਾਜ ਦਰਜ਼ ਕਰਵਾਏ ਜਾ ਸਕਣਗੇ ਜਦੋਂ ਕਿ ਦਾਅਵੇ ਤੇ ਇਤਰਾਜਾਂ ਦਾ ਨਿਪਟਾਰਾ 23 ਅਕਤੂਬਰ, 2025 ਤੱਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 24 ਅਕਤੂਬਰ, 2025 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ।

Author : Malout Live