02 ਨਵੰਬਰ 2025 ਨੂੰ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠ ਤੇ ਮਨਾਹੀ ਅਤੇ ਨੋ ਫਲਾਇੰਗ ਜ਼ੋਨ ਦੇ ਹੁਕਮ
ਮਿਤੀ 02 ਨਵੰਬਰ 2025 ਨੂੰ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਆਮਦ ਦੌਰਾਨ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਹੈਲੀਪੇਡ, ਰੂਟ ਅਤੇ ਸਮਾਗਮ ਵਾਲੇ ਸਥਾਨਾਂ ਦੇ ਆਸ-ਪਾਸ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਗੈਰ-ਕਾਨੂੰਨੀ ਇਕੱਠ ਅਤੇ ਅਸਲਾ ਲੈ ਕੇ ਚੱਲਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਵਧੀਕ ਜਿਲ੍ਹਾ ਮੈਜਿਸਟਰੇਟ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਗੁਰਪ੍ਰੀਤ ਸਿੰਘ ਥਿੰਦ ਵੱਲੋਂ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਿਤੀ 02 ਨਵੰਬਰ 2025 ਨੂੰ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਆਮਦ ਦੌਰਾਨ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਹੈਲੀਪੇਡ, ਰੂਟ ਅਤੇ ਸਮਾਗਮ ਵਾਲੇ ਸਥਾਨਾਂ ਦੇ ਆਸ-ਪਾਸ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਗੈਰ-ਕਾਨੂੰਨੀ ਇਕੱਠ ਅਤੇ ਅਸਲਾ ਲੈ ਕੇ ਚੱਲਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਦੀ ਉਲੰਘਣਾਂ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਸੇ ਤਰ੍ਹਾਂ ਵਧੀਕ ਜਿਲ੍ਹਾ ਮੈਜਿਸਟਰੇਟ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਗੁਰਪ੍ਰੀਤ ਸਿੰਘ ਥਿੰਦ ਦੇ ਉਕਤ ਅਧਿਕਾਰਾਂ ਤਹਿਤ ਇੱਕ ਹੋਰ ਹੁਕਮ ਅਨੁਸਾਰ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਆਮਦ ਦੌਰਾਨ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਹੈਲੀਪੇਡ, ਰੂਟ ਅਤੇ ਫੰਕਸ਼ਨਾਂ ਵਾਲੇ ਸਥਾਨਾਂ ਨੂੰ ਨੋ ਫਲਾਇੰਗ ਜ਼ੋਨ ਘੋਸ਼ਿਤ ਕਰਦੇ ਹੋਏ ਫੰਕਸ਼ਨ ਵਾਲੇ ਸਥਾਨਾਂ ਸਮੇਤ ਪ੍ਰੋਗਰਾਮ ਦਾ 5 ਕਿਲੋਮੀਟਰ (360 ਡਿਗਰੀ) ਨਜ਼ਦੀਕ ਏਰੀਏ ਵਿੱਚ ਡਰੋਨ, ਅਣ-ਮੈਨਡ ਵਹੀਕਲ, ਰਿਮੋਟ ਕੰਟਰੋਲ ਯੂ.ਏ.ਵੀ ਉਡਾਉਣ ’ਤੇ ਪਾਬੰਦੀ ਦਾ ਹੁਕਮ ਜਾਰੀ ਕੀਤਾ ਹੈ।
Author : Malout Live



