ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਦੇ ਘਰ ਅੱਗੇ ਲੱਗਾ ਧਰਨਾ ਤੀਜੇ ਦਿਨ ਵਿੱਚ ਸ਼ਾਮਿਲ, ਕੱਲ ਨੂੰ ਪੰਜਾਬ ਵਿੱਚ ਰੇਲਾਂ ਦਾ ਚੱਕਾ ਜਾਮ ਦਾ ਐਲਾਨ

ਕਿਸਾਨ ਮਜ਼ਦੂਰ ਮੋਰਚੇ ਦੀ ਕਾਲ ਤਹਿਤ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਘਰਾਂ ਅੱਗੇ ਲਗਾਏ ਜਾ ਰਹੇ ਧਰਨਿਆਂ ਦੇ ਚੱਲਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਪਿੰਡ ਖੁੱਡੀਆਂ ਸਥਿਤ ਘਰ ਅੱਗੇ ਲਗਾਇਆ ਧਰਨਾ ਅੱਜ ਤੀਜੇ ਦਿਨ ਵਿੱਚ ਦਾਖ਼ਲ ਹੋ ਗਿਆ। ਧਰਨੇ ਵਿੱਚ ਸ਼੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਰੀਦਕੋਟ ਅਤੇ ਮੋਗਾ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ, ਮਜ਼ਦੂਰ ਅਤੇ ਨੌਜਵਾਨ ਸ਼ਾਮਿਲ ਹੋਏ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਕਿਸਾਨ ਮਜ਼ਦੂਰ ਮੋਰਚੇ ਦੀ ਕਾਲ ਤਹਿਤ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਘਰਾਂ ਅੱਗੇ ਲਗਾਏ ਜਾ ਰਹੇ ਧਰਨਿਆਂ ਦੇ ਚੱਲਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਪਿੰਡ ਖੁੱਡੀਆਂ ਸਥਿਤ ਘਰ ਅੱਗੇ ਲਗਾਇਆ ਧਰਨਾ ਅੱਜ ਤੀਜੇ ਦਿਨ ਵਿੱਚ ਦਾਖ਼ਲ ਹੋ ਗਿਆ। ਧਰਨੇ ਵਿੱਚ ਸ਼੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਰੀਦਕੋਟ ਅਤੇ ਮੋਗਾ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ, ਮਜ਼ਦੂਰ ਅਤੇ ਨੌਜਵਾਨ ਸ਼ਾਮਿਲ ਹੋਏ। ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਠੱਠਾ ਅਤੇ ਸੂਬਾ ਆਗੂ ਸਤਿਨਾਮ ਸਿੰਘ ਪੰਨੂੰ ਨੇ ਕਿਹਾ ਕਿ ਕਿਸਾਨ-ਮਜ਼ਦੂਰ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਕੋਲ ਆਵਾਜ਼ ਉਠਾ ਰਹੇ ਹਨ, ਪਰ ਸਰਕਾਰ ਵੱਲੋਂ ਮਸਲਿਆਂ ਦੇ ਹੱਲ ਲਈ ਗੱਲਬਾਤ ਨਹੀਂ ਕੀਤੀ ਜਾ ਰਹੀ।

ਆਗੂਆਂ ਨੇ ਬਾਸਮਤੀ, ਮੱਕੀ, ਮੂੰਗੀ, ਸਰ੍ਹੋਂ ਅਤੇ ਆਲੂ ਦੀਆਂ ਫ਼ਸਲਾਂ ਦੀ MSP ’ਤੇ ਸਰਕਾਰੀ ਖਰੀਦ ਯਕੀਨੀ ਬਣਾਉਣ, ਕਿਸਾਨਾਂ-ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕਰਨ ਅਤੇ ਖੁਦਕੁਸ਼ੀ ਪੀੜ੍ਹਿਤ ਪਰਿਵਾਰਾਂ ਨੂੰ ਮੁਆਵਜ਼ਾ ਤੇ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ। ਇਸ ਤੋਂ ਇਲਾਵਾ ਹੜ੍ਹਾਂ, ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਅਤੇ ਹਵਾ ਪ੍ਰਦੂਸ਼ਣ ਦੀ ਸਮੱਸਿਆ ਦੇ ਹੱਲ ਲਈ ਠੋਸ ਨੀਤੀਆਂ ਬਣਾਉਣ, ਅਬਾਦਕਾਰਾਂ ਨੂੰ ਮਾਲਕੀ ਹੱਕ ਦੇਣ, ਲੈਂਡ ਪੂਲਿੰਗ ਨੀਤੀ ਵਾਪਿਸ ਲੈਣ, ਪ੍ਰੀਪੇਡ ਮੀਟਰ ਬੰਦ ਕਰਨ ਅਤੇ ਕਿਸਾਨ-ਮਜ਼ਦੂਰ ਅੰਦੋਲਨਾਂ ਦੌਰਾਨ ਦਰਜ ਮਾਮਲੇ ਰੱਦ ਕਰਨ ਦੀ ਮੰਗ ਕੀਤੀ ਗਈ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਐਲਾਨ ਮੁਤਾਬਿਕ ਕੱਲ੍ਹ ਪੰਜਾਬ ਵਿੱਚ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ।

Author : Malout Live