ਮਲੋਟ ਦੇ ਪਿੰਡ ਦਾਨੇਵਾਲਾ ਵਿਖੇ ਲੋਕਾਂ ਦੀ ਸੁਵਿਧਾ ਲਈ ਲਗਾਇਆ ਗਿਆ ਲੋਕ ਭਲਾਈ ਕੈਂਪ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ ਹੇਠ ਮਲੋਟ ਹਲਕੇ ਦੇ ਪਿੰਡ ਦਾਨੇਵਾਲਾ ਵਿਖੇ ਲੋਕਾਂ ਦੀ ਸੁਵਿਧਾ ਲਈ ਲੋਕ ਭਲਾਈ ਕੈਂਪ ਲਗਾਇਆ ਗਿਆ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਬਲਾਕ ਮਲੋਟ ਦੇ ਪਿੰਡਾਂ ਰੱਥੜੀਆਂ, ਭਲੇਰੀਆਂ, ਚੱਕ ਤਾਮਕੋਟ ਅਤੇ ਦਬੜਾ ਵਿਖੇ ਵੱਖ-ਵੱਖ ਕੰਮਾਂ ਦਾ ਉਦਘਾਟਨ ਕੀਤਾ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ ਹੇਠ ਮਲੋਟ ਹਲਕੇ ਦੇ ਪਿੰਡ ਦਾਨੇਵਾਲਾ ਵਿਖੇ ਲੋਕਾਂ ਦੀ ਸੁਵਿਧਾ ਲਈ ਲੋਕ ਭਲਾਈ ਕੈਂਪ ਲਗਾਇਆ ਗਿਆ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਬਲਾਕ ਮਲੋਟ ਦੇ ਪਿੰਡਾਂ ਰੱਥੜੀਆਂ, ਭਲੇਰੀਆਂ, ਚੱਕ ਤਾਮਕੋਟ ਅਤੇ ਦਬੜਾ ਵਿਖੇ ਵੱਖ-ਵੱਖ ਕੰਮਾਂ ਦਾ ਉਦਘਾਟਨ ਕੀਤਾ। ਪਿੰਡ ਦਾਨੇਵਾਲਾ ਵਿਖੇ ਲਗਾਏ ਕੈਂਪ ਸੰਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਸ਼ਗਨ ਸਕੀਮ, ਬੁਢਾਪਾ ਪੈਨਸ਼ਨ, ਜਾਤੀ ਕਾਰਡ, ਉਡਾਨ ਸਕੀਮ, ਔਰਤਾਂ ਦਾ ਮੁਫ਼ਤ ਚੈਕਅੱਪ ਆਦਿ ਹੋਰ ਵੀ ਕਈ ਸਕੀਮਾਂ ਸੰਬੰਧੀ ਲੋਕ ਆਪਣੇ ਪਿੰਡ ਵਿੱਚ ਹੀ ਫ਼ਾਇਦਾ ਲੈ ਸਕਦੇ ਹਨ।
ਉਨ੍ਹਾਂ ਨੂੰ ਦਫ਼ਤਰਾਂ ਵਿੱਚ ਜਾਣ ਦੀ ਲੋੜ ਨਹੀਂ ਹੈ। ਇਸੇ ਦੌਰਾਨ ਉਨ੍ਹਾਂ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਜਲਦ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਨਦੀਪ ਸੰਧੂ, ਜਿਲ੍ਹਾ ਬਾਲ ਸੁਰੱਖਿਆ ਅਫਸਰ ਡਾ. ਸ਼ਿਵਾਨੀ ਨਾਗਪਾਲ, ਜਿਲ੍ਹਾ ਭਲਾਈ ਅਫ਼ਸਰ ਜਗਮੋਹਨ ਸਿੰਘ ਮਾਨ, ਬੀ.ਡੀ.ਪੀ.ਓ ਭੁਪਿੰਦਰ ਸਿੰਘ, ਨਿੱਜੀ ਸਕੱਤਰ ਅਰਸ਼ਦੀਪ ਸਿੰਘ ਸਿੱਧੂ, ਸਰਪੰਚ ਦਾਨੇਵਾਲਾ ਸੁੱਖਪਾਲ ਸਿੰਘ, ਸਰਪੰਚ ਰੱਥੜੀਆਂ ਕਰਮਜੀਤ ਕੌਰ, ਸਰਪੰਚ ਭਲੇਰੀਆਂ ਜਗਰਾਜ ਸਿੰਘ, ਸਰਪੰਚ ਚੱਕ ਤਾਮਕੋਟ ਵੀਰਪਾਲ ਕੌਰ, ਸਰਪੰਚ ਦਬੜਾ ਗੁਰਜੰਟ ਸਿੰਘ ਅਤੇ ਪੰਚਾਇਤ ਮੈਂਬਰ ਹਾਜ਼ਿਰ ਸਨ।
Author : Malout Live