ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵੱਲੋਂ ਮਨਾਇਆ ਗਿਆ ਪੁਨੀਤ ਸਾਗਰ ਅਭਿਆਨ
ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵਿਖੇ ਐੱਨ.ਸੀ.ਸੀ ਕੈਡਿਟਸ ਵੱਲੋਂ ਪੁਨੀਤ ਸਾਗਰ ਅਭਿਆਨ ਤਹਿਤ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਕੈਡਿਟਸ ਨੇ ਵੱਖ-ਵੱਖ ਗਤੀਵਿਧੀਆਂ ਵਿੱਚ ਹਿੱਸਾ ਲੈਂਦਿਆਂ ਕਾਲਜ ਕੈਂਪਸ ਅਤੇ ਪਿੰਡ ਮਲੋਟ ਦੇ ਛੱਪੜ ਦੀ ਸਫਾਈ ਕਰਦਿਆਂ ਪਿੰਡ ਵਾਸੀਆਂ ਨੂੰ ਪਾਣੀ ਦੀ ਸਫ਼ਾਈ ਅਤੇ ਸ਼ੁੱਧਤਾ ਪ੍ਰਤੀ ਜਾਗਰੂਕ ਕੀਤਾ।
ਮਲੋਟ : ਇਲਾਕੇ ਦੀ ਨਾਮਵਰ ਸਹਿ ਵਿੱਦਿਅਕ ਸੰਸਥਾ ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵਿਖੇ ਐੱਨ.ਸੀ.ਸੀ ਕੈਡਿਟਸ ਵੱਲੋਂ 6 ਪੰਜਾਬ ਗਰਲਜ਼ ਬਟਾਲੀਅਨ ਮਲੋਟ ਦੇ ਕਮਾਂਡਿੰਗ ਅਫ਼ਸਰ ਕਰਨਲ ਰਣਬੀਰ ਸਿੰਘ ਅਤੇ ਕਾਲਜ ਪ੍ਰਿੰਸੀਪਲ ਡਾ. ਰਜਿੰਦਰ ਸਿੰਘ ਸੇਖੋਂ ਦੀ ਯੋਗ ਅਗਵਾਈ ਹੇਠ ਪੁਨੀਤ ਸਾਗਰ ਅਭਿਆਨ ਤਹਿਤ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ।
ਸੀ.ਟੀ.ਓ ਪ੍ਰੋਫੈਸਰ ਸ਼ਰਨਜੀਤ ਕੌਰ ਦੇ ਨਿਰਦੇਸ਼ਾਂ ਹੇਠ ਕਾਲਜ ਦੇ ਕੈਡਿਟਸ ਨੇ ਵੱਖ-ਵੱਖ ਗਤੀਵਿਧੀਆਂ ਵਿੱਚ ਹਿੱਸਾ ਲੈਂਦਿਆਂ ਕਾਲਜ ਕੈਂਪਸ ਅਤੇ ਪਿੰਡ ਮਲੋਟ ਦੇ ਛੱਪੜ ਦੀ ਸਫਾਈ ਕਰਦਿਆਂ ਪਿੰਡ ਵਾਸੀਆਂ ਨੂੰ ਪਾਣੀ ਦੀ ਸਫ਼ਾਈ ਅਤੇ ਸ਼ੁੱਧਤਾ ਪ੍ਰਤੀ ਜਾਗਰੂਕ ਕੀਤਾ। ਇਸ ਮੌਕੇ ਕਾਲਜ ਮੈਨੇਜਮੈਂਟ ਦੇ ਚੇਅਰਮੈਨ ਸ. ਮਨਦੀਪ ਸਿੰਘ ਬਰਾੜ, ਜਰਨਲ ਸਕੱਤਰ ਲਖਵਿੰਦਰ ਸਿੰਘ ਰੋਹੀ ਵਾਲਾ, ਖਜਾਨਚੀ ਦਲਜਿੰਦਰ ਸਿੰਘ ਸੰਧੂ, ਹਰਦੀਪ ਸਿੰਘ ਸੰਧੂ, ਮੇਜਰ ਯੋਗੇਸ਼ ਕੁਮਾਰ ਯਾਦਵ, ਸੂਬੇਦਾਰ ਜੀ ਚਿਨੱਈਆ ਅਤੇ ਹੌਲਦਾਰ ਰਾਜੇਸ਼ ਕੁਮਾਰ ਮੌਜੂਦ ਰਹੇ।
Author : Malout Live