ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਐਲਾਨ 15 ਅਗਸਤ ਤੋਂ ਹਰ ਸਰਪੰਚ ਨੂੰ ਦਿੱਤਾ ਜਾਵੇਗਾ 10000 ਰੁਪਏ ਪ੍ਰਤੀ ਮਹੀਨਾ ਮਾਣ-ਭੱਤਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ 15 ਅਗਸਤ ਤੋਂ ਹਰ ਸਰਪੰਚ ਨੂੰ ₹10,000 ਪ੍ਰਤੀ ਮਹੀਨਾ ਮਾਣ-ਭੱਤਾ ਦਿੱਤਾ ਜਾਵੇਗਾ। ਉਹਨਾਂ ਫੇਸਬੁੱਕ ਪੇਜ ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਹੈ ਕਿ ਪੰਚਾਇਤ ਲੋਕਤੰਤਰ ਦੀ ਪਹਿਲੀ ਪੌੜੀ ਹੈ।
ਮਲੋਟ (ਪੰਜਾਬ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ 15 ਅਗਸਤ ਤੋਂ ਹਰ ਸਰਪੰਚ ਨੂੰ ₹10,000 ਪ੍ਰਤੀ ਮਹੀਨਾ ਮਾਣ-ਭੱਤਾ ਦਿੱਤਾ ਜਾਵੇਗਾ। ਉਹਨਾਂ ਫੇਸਬੁੱਕ ਪੇਜ ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਹੈ ਕਿ ਪੰਚਾਇਤ ਲੋਕਤੰਤਰ ਦੀ ਪਹਿਲੀ ਪੌੜੀ ਹੈ। ਸਰਪੰਚ ਰਾਤ ਦਿਨ ਪਿੰਡ ਦੀ ਸੇਵਾ ਕਰਦੇ ਹਨ. ਉਨ੍ਹਾਂ ਨੂੰ ਇੱਕ ਤਨਖਾਹ ਤਾਂ ਬਣਦੀ ਹੈ।
ਹੁਣ ਉਹ ਆਪਣੇ ਪਰਿਵਾਰ ਨਾਲ ਵੀ ਚੰਗੀ ਤਰ੍ਹਾਂ ਰਹਿ ਸਕਣਗੇ ਤੇ ਪਿੰਡ ਦਾ ਵਿਕਾਸ ਵੀ ਹੋਰ ਤੇਜ਼ੀ ਨਾਲ ਕਰਨਗੇ। ਪਿੰਡ ਤਰੱਕੀ ਕਰੇਗਾ ਤਾਂ ਪੰਜਾਬ ਤਰੱਕੀ ਕਰੇਗਾ। ਲੋਕਾਂ ਲਈ ਕੰਮ ਕਰਦੇ ਰਹਾਂਗੇ ਇਹ ਸਾਡਾ ਵਾਅਦਾ ਹੈ।
Author : Malout Live



