ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਪਤਨੀ ਸਮੇਤ ਬਲਦ-ਗੱਡੀ ਤੇ ਬੈਠ ਕੇ ਗਏ ਵੋਟ ਪਾਉਣ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਆਪਣੀ ਪਤਨੀ ਅੰਮ੍ਰਿਤਾ ਵੜਿੰਗ ਨਾਲ ਅੱਜ 26 ਮਈ ਦਿਨ ਮੰਗਲਵਾਰ ਨੂੰ ਸ਼੍ਰੀ ਮੁਕਤਸਰ ਸਾਹਿਬ ਦੇ ਵਾਰਡ ਨੰਬਰ 5 ਵਿੱਚ ਵੋਟ ਪਾਉਣ ਲਈ ਬਲਦ ਗੱਡੀ 'ਤੇ ਸਵਾਰ ਹੋਏ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਵਿੱਚ ਨਗਰ ਕੌਂਸਲ ਚੋਣਾਂ ਦਾ ਅੱਜ ਵੋਟਿੰਗ ਦਾ ਦਿਨ ਹੈ। ਇਸੇ ਦੇ ਚਲਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਆਪਣੀ ਪਤਨੀ ਅੰਮ੍ਰਿਤਾ ਵੜਿੰਗ ਨਾਲ ਅੱਜ 26 ਮਈ ਦਿਨ ਮੰਗਲਵਾਰ ਨੂੰ ਸ਼੍ਰੀ ਮੁਕਤਸਰ ਸਾਹਿਬ ਦੇ ਵਾਰਡ ਨੰਬਰ 5 ਵਿੱਚ ਵੋਟ ਪਾਉਣ ਲਈ ਬਲਦ ਗੱਡੀ 'ਤੇ ਸਵਾਰ ਹੋਏ।
ਮਹਿੰਗਾਈ ਦੇ ਵਿਰੋਧ ਵਿੱਚ ਪ੍ਰਤੀਕਾਤਮਕ ਵਿਰੋਧ ਪ੍ਰਦਰਸ਼ਨ ਕਰਦਿਆਂ ਉਨ੍ਹਾਂ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇੰਨੀਆਂ ਵੱਧ ਗਈਆਂ ਹਨ ਕਿ ਆਮ ਆਦਮੀ ਲਈ ਗੱਡੀ ਚਲਾਉਣਾ ਮੁਸ਼ਕਿਲ ਹੋ ਗਿਆ ਹੈ। ਇਸੇ ਲਈ ਮਹਿੰਗਾਈ ਦਾ ਸੁਨੇਹਾ ਦਿੰਦਿਆਂ ਉਹ ਬਲਦ-ਗੱਡੀ ਤੇ ਬੈਠ ਕੇ ਆਪਣੀ ਵੋਟ ਪਾਉਣ ਜਾ ਰਹੇ ਹਨ।
Author : Malout Live



