ਪੰਜਾਬ ਕਾਂਗਰਸ ਦੀ ਪ੍ਰਦੇਸ਼ ਚੋਣ ਕਮੇਟੀ ਦਾ ਗਠਨ, ਪ੍ਰਗਟ ਸਿੰਘ ਬਣੇ ਚੇਅਰਮੈਨ
ਪੰਜਾਬ ਵਿਧਾਨ ਸਭਾ ਦੀਆਂ ਆਗਾਮੀ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਕੁੱਲ ਹਿੰਦ ਕਾਂਗਰਸ ਕਮੇਟੀ ਨੇ ਪੰਜਾਬ ਪ੍ਰਦੇਸ਼ ਚੋਣ ਕਮੇਟੀ ਦਾ ਗਠਨ ਕਰ ਦਿੱਤਾ ਹੈ। ਕਾਂਗਰਸ ਪ੍ਰਧਾਨ ਨੇ 18 ਨਵੰਬਰ ਨੂੰ ਇਸ ਸੰਬੰਧੀ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੱਲੋਂ ਜਾਰੀ ਪ੍ਰੈੱਸ ਰਿਲੀਜ਼ ਅਨੁਸਾਰ ਨਵੀਂ ਕਮੇਟੀ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗੀ।
ਮਲੋਟ (ਪੰਜਾਬ) : ਪੰਜਾਬ ਵਿਧਾਨ ਸਭਾ ਦੀਆਂ ਆਗਾਮੀ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਕੁੱਲ ਹਿੰਦ ਕਾਂਗਰਸ ਕਮੇਟੀ ਨੇ ਪੰਜਾਬ ਪ੍ਰਦੇਸ਼ ਚੋਣ ਕਮੇਟੀ ਦਾ ਗਠਨ ਕਰ ਦਿੱਤਾ ਹੈ। ਕਾਂਗਰਸ ਪ੍ਰਧਾਨ ਨੇ 18 ਨਵੰਬਰ ਨੂੰ ਇਸ ਸੰਬੰਧੀ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੱਲੋਂ ਜਾਰੀ ਪ੍ਰੈੱਸ ਰਿਲੀਜ਼ ਅਨੁਸਾਰ ਨਵੀਂ ਕਮੇਟੀ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗੀ। ਇਸ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਦੀ ਕਮਾਨ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਨੂੰ ਸੌਂਪੀ ਗਈ ਹੈ। ਕਮੇਟੀ ਵਿੱਚ ਪੰਜਾਬ ਕਾਂਗਰਸ ਦੇ ਕਈ ਸੀਨੀਅਰ ਆਗੂਆਂ ਅਤੇ ਸਾਬਕਾ ਮੁੱਖ ਮੰਤਰੀਆਂ ਨੂੰ ਸ਼ਾਮਿਲ ਕੀਤਾ ਗਿਆ ਹੈ। ਇਨ੍ਹਾਂ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਅੰਬਿਕਾ ਸੋਨੀ, ਰਾਜਿੰਦਰ ਕੌਰ ਭੱਠਲ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਮਨੀਸ਼ ਤਿਵਾੜੀ, ਵਿਜੇ ਇੰਦਰ ਸਿੰਗਲਾ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਾਂ ਪ੍ਰਮੁੱਖ ਹਨ। ਇਸ ਤੋਂ ਇਲਾਵਾ ਸ਼ਮਸ਼ੇਰ ਸਿੰਘ ਦੂਲੋਂ, ਸੁਖਪਾਲ ਸਿੰਘ ਖਹਿਰਾ, ਡਾ. ਅਮਰ ਸਿੰਘ, ਗੁਰਜੀਤ ਸਿੰਘ ਔਜਲਾ, ਸ਼ੇਰ ਸਿੰਘ ਘੁਬਾਇਆ, ਡਾ. ਧਰਮਵੀਰ ਗਾਂਧੀ, ਕਿਸ਼ੋਰੀ ਲਾਲ ਸ਼ਰਮਾ, ਸੰਗਤ ਸਿੰਘ ਗਿਲਜੀਆਂ, ਸੁਖਵਿੰਦਰ ਸਿੰਘ ਡੈਨੀ, ਰਾਜ ਕੁਮਾਰ ਵੇਰਕਾ, ਕੁਲਜੀਤ ਸਿੰਘ ਨਾਗਰਾ ਅਤੇ ਗੁਰਕੀਰਤ ਸਿੰਘ ਨੂੰ ਵੀ ਕਮੇਟੀ ਵਿੱਚ ਜਗ੍ਹਾ ਦਿੱਤੀ ਗਈ ਹੈ।
ਕਮੇਟੀ ਦੇ ਹੋਰ ਮੈਂਬਰਾਂ ਵਿੱਚ ਓਮ ਪ੍ਰਕਾਸ਼ ਸੋਨੀ, ਸੰਤੋਸ਼ ਚੌਧਰੀ, ਡਾ. ਮਾਲਤੀ ਥਾਪਰ, ਰਾਣਾ ਕੰਵਰਪਾਲ ਸਿੰਘ, ਭਾਰਤ ਭੂਸ਼ਣ ਆਸ਼ੂ, ਅਰੁਣਾ ਚੌਧਰੀ, ਬ੍ਰਹਮ ਮਹਿੰਦਰਾ, ਰਜ਼ੀਆ ਸੁਲਤਾਨਾ, ਰਾਣਾ ਗੁਰਜੀਤ ਸਿੰਘ, ਸੁਖਬਿੰਦਰ ਸਿੰਘ ਸਰਕਾਰੀਆ, ਗੁਰਪ੍ਰੀਤ ਸਿੰਘ ਕਾਂਗੜ, ਬਲਬੀਰ ਸਿੰਘ ਸਿੱਧੂ, ਸਾਧੂ ਸਿੰਘ ਧਰਮਸੋਤ, ਰਣਦੀਪ ਸਿੰਘ ਨਾਭਾ, ਅਵਤਾਰ ਹੈਨਰੀ ਸੀਨੀਅਰ, ਕੁਸ਼ਲਦੀਪ ਸਿੰਘ ਢਿੱਲੋਂ, ਹਰਦੇਵ ਸਿੰਘ ਲਾਡੀ, ਕੈਪਟਨ ਸੰਦੀਪ ਸਿੰਘ ਸੰਧੂ ਅਤੇ ਅਜੀਤ ਇੰਦਰ ਸਿੰਘ ਮੋਫਰ ਸ਼ਾਮਿਲ ਹਨ। ਇਸ ਤੋਂ ਇਲਾਵਾ ਏ.ਆਈ.ਸੀ.ਸੀ ਦੇ ਪੰਜਾਬ ਇੰਚਾਰਜ ਜਨਰਲ ਸਕੱਤਰ, ਪੰਜਾਬ ਨਾਲ ਜੁੜੇ ਏ.ਆਈ.ਸੀ.ਸੀ ਸਕੱਤਰਾਂ ਅਤੇ ਪੰਜਾਬ ਵਿੱਚ ਪਾਰਟੀ ਦੇ ਫਰੰਟਲ ਸੰਗਠਨਾਂ ਦੇ ਸੂਬਾ ਮੁੱਖੀਆਂ ਨੂੰ ਕਮੇਟੀ ਵਿੱਚ ਅਹੁਦੇ ਦੇ ਆਧਾਰ 'ਤੇ ਮੈਂਬਰ ਵਜੋਂ ਸ਼ਾਮਿਲ ਕੀਤਾ ਗਿਆ ਹੈ। ਪ੍ਰਦੇਸ਼ ਚੋਣ ਕਮੇਟੀ ਦਾ ਗਠਨ ਆਗਾਮੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਸੰਗਠਨਾਤਮਕ ਤਿਆਰੀ ਦਾ ਅਹਿਮ ਕਦਮ ਮੰਨਿਆ ਜਾ ਰਿਹਾ ਹੈ।
Author : Malout Live



