ਮਾਵਾਂ-ਧੀਆਂ ਸਤਿਕਾਰ ਯੋਜਨਾ ਸ਼ੁਰੂ ਕਰਕੇ ਪੰਜਾਬ ਸਰਕਾਰ ਨੇ ਵਾਅਦਾ ਕੀਤਾ ਪੂਰਾ - ਧੀਰਾ ਖੁੱਡੀਆਂ
ਧੀਰਾ ਖੁੱਡੀਆਂ ਨੇ ਪਿੰਡ ਖੁੱਡੀਆਂ ਵਿਖੇ ਲਗਾਏ ਗਏ ਜਾਗਰੂਕਤਾ ਕੈਂਪ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਪਣੀ ਆਖਰੀ ਗਰੰਟੀ ਪੂਰੀ ਕਰਦਿਆਂ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਐੱਸ.ਸੀ ਔਰਤਾਂ ਨੂੰ 1500 ਅਤੇ ਜਨਰਲ ਸਮੇਤ ਹੋਰਨਾਂ ਵਰਗਾਂ ਦੇ ਖਾਤਿਆਂ ’ਚ 1000 ਰੁਪਏ ਪ੍ਰਤੀ ਮਹੀਨਾ ਭੇਜ ਦਿੱਤੇ ਹਨ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ. ਰਣਧੀਰ ਸਿੰਘ ਧੀਰਾ ਖੁੱਡੀਆਂ ਚੇਅਰਮੈਨ ਪੰਜਾਬ ਸਟੇਟ ਕੰਟੇਨਰ ਵੇਅਰਹਾਉਸਿੰਗ ਕਾਰਪੋਰੇਸ਼ਨ ਅਤੇ ਸ. ਅਮੀਤ ਖੁੱਡੀਆਂ ਨੇ ਲੰਬੀ ਹਲਕੇ ਦੇ ਪਿੰਡ ਖੁੱਡੀਆਂ ਵਿਖੇ ਲਗਾਏ ਗਏ ਜਾਗਰੂਕਤਾ ਕੈਂਪ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਪਣੀ ਆਖਰੀ ਗਰੰਟੀ ਪੂਰੀ ਕਰਦਿਆਂ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਐੱਸ.ਸੀ ਔਰਤਾਂ ਨੂੰ 1500 ਅਤੇ ਜਨਰਲ ਸਮੇਤ ਹੋਰਨਾਂ ਵਰਗਾਂ ਦੇ ਖਾਤਿਆਂ ’ਚ 1000 ਰੁਪਏ ਪ੍ਰਤੀ ਮਹੀਨਾ ਭੇਜ ਦਿੱਤੇ ਹਨ। ਔਰਤਾਂ ਦੇ ਇੱਕਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸੀ.ਐਮ ਮਾਨ ਵੱਲੋਂ ਇੱਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਡਿਜੀਟਲ ਤਰੀਕੇ ਨਾਲ ਬਟਨ ਦੱਬ ਕੇ ਸਿੱਧਾ ਪੰਜਾਬ ਦੀਆਂ ਲੱਖਾਂ ਮਹਿਲਾਵਾਂ ਦੇ ਬੈਂਕ ਖਾਤਿਆਂ ’ਚ ਕਰੋੜਾਂ ਰੁਪਏ ਦੀ ਰਾਸ਼ੀ ਟਰਾਂਸਫਰ ਕਰਨ ਤੇ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ।
ਪਿੰਡ ਖੁੱਡੀਆਂ ਵਿਖੇ ਵੱਡੀ ਸਕਰੀਨ ਲਗਾ ਕੇ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਦੇ ਪ੍ਰੋਗਰਾਮ ਨੂੰ ਹਲਕੇ ਦੀਆਂ ਬੀਬੀਆਂ ਨੂੰ ਦਖਾਇਆ ਗਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਜੋ ਵਾਅਦਾ ਪੰਜਾਬ ਦੀਆਂ ਮਹਿਲਾਵਾਂ ਨਾਲ ਕੀਤਾ ਸੀ, ਉਸ ਨੂੰ ਪੂਰਾ ਕਰ ਦਿੱਤਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਇਸ ਯੋਜਨਾ ਤਹਿਤ ਐੱਸ.ਸੀ ਵਰਗ ਦੀਆਂ ਔਰਤਾਂ ਦੇ ਖਾਤਿਆਂ ’ਚ 1500 ਰੁਪਏ ਪ੍ਰਤੀ ਮਹੀਨਾ ਜਦਕਿ ਜਨਰਲ ਅਤੇ ਹੋਰ ਸਾਰੇ ਵਰਗ ਦੀਆਂ ਔਰਤਾਂ ਦੇ ਖਾਤਿਆਂ ਵਿੱਚ 1000 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਰਾਸ਼ੀ ਟਰਾਂਸਫਰ ਕੀਤੀ ਗਈ ਹੈ।
Author : Malout Live



