ਪੰਜਾਬ ਸਰਕਾਰ ਨੇ ਦੁਕਾਨਦਾਰਾਂ ਨੂੰ ਤੋਹਫ਼ਾ ਦਿੱਤਾ, ‘ਮੇਰੀ ਦੁਕਾਨ, ਮੇਰੇ ਨਾਮ’ ਯੋਜਨਾ ਸ਼ੁਰੂ

ਪੰਜਾਬ ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਸੂਬੇ ਵਿੱਚ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਅਧੀਨ 12 ਸਾਲਾਂ ਤੋਂ ਵੱਧ ਸਮੇਂ ਤੋਂ ਕੰਮ ਕਰਨ ਵਾਲੇ ਦੁਕਾਨਦਾਰਾਂ ਨੂੰ ਮਾਲਕਾਨਾ ਹੱਕ ਦੇਣ ਲਈ ਰਾਹ ਪੱਧਰਾ ਕਰਦਿਆਂ ਵੱਡਾ ਤੋਹਫ਼ਾ ਦਿੱਤਾ ਹੈ। ਮੰਤਰੀ ਹਰਜੋਤ ਸਿੰਘ ਬੈਂਸ ਨੇ ਚੰਡੀਗੜ੍ਹ ’ਚ ‘ਮੇਰੀ ਦੁਕਾਨ, ਮੇਰੇ ਨਾਮ’ ਯੋਜਨਾ ਦੀ ਸ਼ੁਰੂਆਤ ਕੀਤੀ ਹੈ।

ਮਲੋਟ (ਪੰਜਾਬ) : ਪੰਜਾਬ ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਸੂਬੇ ਵਿੱਚ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਅਧੀਨ 12 ਸਾਲਾਂ ਤੋਂ ਵੱਧ ਸਮੇਂ ਤੋਂ ਕੰਮ ਕਰਨ ਵਾਲੇ ਦੁਕਾਨਦਾਰਾਂ ਨੂੰ ਮਾਲਕਾਨਾ ਹੱਕ ਦੇਣ ਲਈ ਰਾਹ ਪੱਧਰਾ ਕਰਦਿਆਂ ਵੱਡਾ ਤੋਹਫ਼ਾ ਦਿੱਤਾ ਹੈ। ਮੰਤਰੀ ਹਰਜੋਤ ਸਿੰਘ ਬੈਂਸ ਨੇ ਚੰਡੀਗੜ੍ਹ ’ਚ ‘ਮੇਰੀ ਦੁਕਾਨ, ਮੇਰੇ ਨਾਮ’ ਯੋਜਨਾ ਦੀ ਸ਼ੁਰੂਆਤ ਕੀਤੀ ਹੈ। ਇਸ ਯੋਜਨਾ ਤਹਿਤ ਯੋਗ ਦੁਕਾਨਦਾਰ ਆਪਣੀਆਂ ਦੁਕਾਨਾਂ ਦੇ ਮਾਲਕੀ ਹੱਕ ਪ੍ਰਾਪਤ ਕਰ ਸਕਣਗੇ। ਉਨ੍ਹਾਂ ਕਿਹਾ ਕਿ 1 ਅਪ੍ਰੈਲ 2020 ਤੋਂ ਪਹਿਲਾਂ ਦੇ 12 ਸਾਲਾਂ ਦੇ ਕਾਨੂੰਨੀ ਕਬਜ਼ੇ ਨੂੰ ਸਾਬਿਤ ਕਰਨ ਵਾਲਾ ਕੋਈ ਵੀ ਦੁਕਾਨਦਾਰ 6 ਨਵੰਬਰ ਤੱਰ ਨਗਰ ਕੌਂਸਲ ਜਾਂ ਨਗਰ ਨਿਗਮ ਦਫ਼ਤਰ ਵਿੱਚ ਜੀ.ਐੱਸ.ਟੀ ਸਰਟੀਫਿਕੇਟ, ਬਿਜਲੀ ਦਾ ਬਿੱਲ, ਵੋਟਰ ਕਾਰਡ ਨਾਲ ਆਪਣੀ ਅਰਜ਼ੀ ਦੇ ਸਕਦਾ ਹੈ।

ਅਰਜ਼ੀਆਂ ਦੀ ਪੜਤਾਲ ਐੱਸ.ਡੀ.ਐਮ ਪੱਧਰ ਦੀ ਕਮੇਟੀ ਵੱਲੋਂ ਕੀਤੀ ਜਾਵੇਗੀ, ਜਦਕਿ ਕੀਮਤ ਨਿਰਧਾਰਿਤ ਕਰਨ ਦਾ ਕੰਮ ਡੀ.ਸੀ ਪੱਧਰ ਦੀ ਕਮੇਟੀ ਕਰੇਗੀ ਅਤੇ ਸੰਬੰਧਿਤ ਸਥਾਨਕ ਸੰਸਥਾਵਾਂ ਵੱਲੋਂ ਮਤਾ ਪਾਸ ਕੀਤਾ ਜਾਵੇਗਾ। ਯੋਜਨਾ ਤਹਿਤ ਸਬ-ਟੈਨੇਂਟਾਂ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਨਾ ਹੀ ਪਾਰਕਾਂ, ਗਲੀਆਂ ਜਾਂ ਜਨਤਕ ਥਾਵਾਂ ’ਤੇ ਕਾਬਜ਼ ਲੋਕਾਂ ਨੂੰ ਮਾਲਕੀ ਹੱਕ ਦਿੱਤੇ ਜਾਣਗੇ। ਸਕੀਮ ਵਪਾਰੀਆਂ ਲਈ ਦਿਵਾਲੀ ਦਾ ਤੋਹਫ਼ਾ ਹੈ।

Author : Malout Live