ਪੰਜਾਬ ਪੁਲਿਸ ਨੇ ਕਾਂਸਟੇਬਲ ਦੀਆਂ 1746 ਖਾਲੀ ਅਸਾਮੀਆਂ ਨੂੰ ਭਰਨ ਲਈ ਨੋਟੀਫਿਕੇਸ਼ਨ ਕੀਤਾ ਜਾਰੀ

ਪੁਲਿਸ ਵਿਭਾਗ ਵਿੱਚ ਸਰਕਾਰੀ ਨੌਕਰੀ ਦਾ ਸੁਪਨਾ ਦੇਖ ਰਹੇ ਨੌਜਵਾਨਾਂ ਲਈ ਖੁਸ਼ਖਬਰੀ ਹੈ। ਪੰਜਾਬ ਪੁਲਿਸ ਨੇ ਕਾਂਸਟੇਬਲ ਦੀਆਂ 1746 ਖਾਲੀ ਅਸਾਮੀਆਂ ਨੂੰ ਭਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਭਰਤੀ ਲਈ ਜਾਰੀ ਨੋਟੀਫਿਕੇਸ਼ਨ ਅਨੁਸਾਰ ਇਸ ਭਰਤੀ ਲਈ ਅਰਜ਼ੀ ਪ੍ਰਕਿਰਿਆ 21 ਫਰਵਰੀ ਤੋਂ ਸ਼ੁਰੂ ਕੀਤੀ ਜਾਵੇਗੀ। ਕਾਂਸਟੇਬਲ ਦੀਆਂ ਅਸਾਮੀਆਂ ਲਈ ਨਿਰਧਾਰਿਤ ਯੋਗਤਾ ਪੂਰੀ ਕਰਨ ਵਾਲੇ ਸਾਰੇ ਉਮੀਦਵਾਰ ਬਿਨੈ ਸ਼ੁਰੂ ਹੁੰਦੇ ਹੀ ਪੰਜਾਬ ਪੁਲਿਸ ਦੀ ਅਧਿਕਾਰਿਤ ਵੈੱਬਸਾਈਟ punjabpolice.gov.in ‘ਤੇ ਜਾ ਕੇ ਫਾਰਮ ਭਰ ਸਕਣਗੇ।

ਪੰਜਾਬ : ਪੁਲਿਸ ਵਿਭਾਗ ਵਿੱਚ ਸਰਕਾਰੀ ਨੌਕਰੀ ਦਾ ਸੁਪਨਾ ਦੇਖ ਰਹੇ ਨੌਜਵਾਨਾਂ ਲਈ ਖੁਸ਼ਖਬਰੀ ਹੈ। ਪੰਜਾਬ ਪੁਲਿਸ ਨੇ ਕਾਂਸਟੇਬਲ ਦੀਆਂ 1746 ਖਾਲੀ ਅਸਾਮੀਆਂ ਨੂੰ ਭਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਭਰਤੀ ਲਈ ਜਾਰੀ ਨੋਟੀਫਿਕੇਸ਼ਨ ਅਨੁਸਾਰ ਇਸ ਭਰਤੀ ਲਈ ਅਰਜ਼ੀ ਪ੍ਰਕਿਰਿਆ 21 ਫਰਵਰੀ ਤੋਂ ਸ਼ੁਰੂ ਕੀਤੀ ਜਾਵੇਗੀ। ਕਾਂਸਟੇਬਲ ਦੀਆਂ ਅਸਾਮੀਆਂ ਲਈ ਨਿਰਧਾਰਿਤ ਯੋਗਤਾ ਪੂਰੀ ਕਰਨ ਵਾਲੇ ਸਾਰੇ ਉਮੀਦਵਾਰ ਬਿਨੈ ਸ਼ੁਰੂ ਹੁੰਦੇ ਹੀ ਪੰਜਾਬ ਪੁਲਿਸ ਦੀ ਅਧਿਕਾਰਿਤ ਵੈੱਬਸਾਈਟ punjabpolice.gov.in ‘ਤੇ ਜਾ ਕੇ ਫਾਰਮ ਭਰ ਸਕਣਗੇ।

ਬਿਨੈ-ਪੱਤਰ ਭਰਨ ਦੀ ਆਖਰੀ ਮਿਤੀ 13 ਮਾਰਚ, 2025 ਰੱਖੀ ਗਈ ਹੈ। ਪੰਜਾਬ ਪੁਲਿਸ ਕਾਂਸਟੇਬਲ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਲਈ ਉਮੀਦਵਾਰ ਨੇ ਮਾਨਤਾ ਪ੍ਰਾਪਤ ਬੋਰਡ ਤੋਂ 12ਵੀਂ ਜਮਾਤ ਪਾਸ ਕੀਤੀ ਹੋਣੀ ਚਾਹੀਦੀ ਹੈ। ਸਾਬਕਾ ਫੌਜੀ ਲਈ 10ਵੀਂ ਜਮਾਤ ਪਾਸ ਹੋਣਾ ਲਾਜ਼ਮੀ ਹੈ। ਇਸ ਦੇ ਨਾਲ ਹੀ ਉਮੀਦਵਾਰ ਦੀ ਘੱਟੋ-ਘੱਟ ਉਮਰ 18 ਸਾਲ ਤੋਂ ਵੱਧ ਅਤੇ ਵੱਧ ਤੋਂ ਵੱਧ ਉਮਰ 28 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਰਾਖਵੀਂ ਸ਼੍ਰੇਣੀ ਤੋਂ ਆਉਣ ਵਾਲੇ ਉਮੀਦਵਾਰਾਂ ਨੂੰ ਨਿਯਮਾਂ ਅਨੁਸਾਰ ਵੱਧ ਉਮਰ ਵਿੱਚ ਛੋਟ ਦਿੱਤੀ ਜਾਵੇਗੀ। ਇਸ ਭਰਤੀ ਵਿੱਚ ਹਿੱਸਾ ਲੈਣ ਲਈ, ਫਾਰਮ ਨੂੰ ਕੇਵਲ ਔਨਲਾਈਨ ਮੋਡ ਰਾਹੀਂ ਅਧਿਕਾਰਿਤ ਵੈੱਬਸਾਈਟ ‘ਤੇ ਜਾ ਕੇ ਭਰਿਆ ਜਾ ਸਕਦਾ ਹੈ, ਹੋਰ ਕੋਈ ਵੀ ਅਰਜ਼ੀ ਫਾਰਮ ਸਵੀਕਾਰ ਨਹੀਂ ਕੀਤਾ ਜਾਵੇਗਾ। ਅਰਜ਼ੀ ਦੇ ਨਾਲ ਸ਼੍ਰੇਣੀ ਅਨੁਸਾਰ ਨਿਰਧਾਰਿਤ ਫੀਸ ਜਮ੍ਹਾਂ ਕਰਾਉਣੀ ਜ਼ਰੂਰੀ ਹੋਵੇਗੀ। ਅਰਜ਼ੀ ਦੀ ਫੀਸ ਜਨਰਲ ਵਰਗ ਲਈ 1150 ਰੁਪਏ, ਐੱਸ.ਸੀ/ਐੱਸ.ਟੀ/ਬੀ.ਸੀ/ਓ.ਬੀ.ਸੀ (ਕੇਵਲ ਪੰਜਾਬ ਰਾਜ) ਸ਼੍ਰੇਣੀ ਲਈ 650 ਰੁਪਏ ਅਤੇ ਪੰਜਾਬ ਦੇ ਸਾਬਕਾ ਸੈਨਿਕਾਂ ਲਈ 500 ਰੁਪਏ ਰੱਖੀ ਗਈ ਹੈ। ਐਪਲੀਕੇਸ਼ਨ ਫੀਸ ਦਾ ਭੁਗਤਾਨ ਔਨਲਾਈਨ ਮੋਡ ਰਾਹੀਂ ਕੀਤਾ ਜਾ ਸਕਦਾ ਹੈ।

Author : Malout Live