ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਵੱਲੋਂ ਨਗਰ ਕੌਂਸਲ ਮਲੋਟ ਵਿਖੇ ਕੀਤਾ ਗਿਆ ਵਿਸ਼ੇਸ਼ ਜਾਗਰੂਕਤਾ ਅਤੇ ਸਿਖਲਾਈ ਮੀਟਿੰਗ ਦਾ ਆਯੋਜਨ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਵੱਲੋਂ ਨਗਰ ਕੌਂਸਲ ਮਲੋਟ ਵਿਖੇ ਘਰਾਂ ਅਤੇ ਦੁਕਾਨਾਂ ਤੋਂ ਪੈਦਾ ਹੋਣ ਵਾਲੇ ਕੂੜੇ ਨੂੰ ਅੱਗ ਲਗਾਉਣ ਦੀ ਮਨਾਹੀ ਦੇ ਸੰਬੰਧ ਵਿੱਚ ਇੱਕ ਵਿਸ਼ੇਸ਼ ਜਾਗਰੂਕਤਾ ਅਤੇ ਸਿਖਲਾਈ ਮੀਟਿੰਗ ਦਾ ਆਯੋਜਨ ਕੀਤਾ ਗਿਆ। ਪੀ.ਪੀ.ਸੀ.ਬੀ ਦੇ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਜੇਕਰ ਕੋਈ ਵੀ ਵਿਅਕਤੀ ਜਾਂ ਸੰਸਥਾ ਕੂੜੇ ਨੂੰ ਅੱਗ ਲਗਾਉਂਦਾ ਪਾਇਆ ਜਾਂਦਾ ਹੈ, ਤਾਂ ਉਸ ਨੂੰ ਮੌਕੇ 'ਤੇ ਹੀ ਪੰਜ ਹਜ਼ਾਰ ਰੁਪਏ (₹5,000/-) ਦਾ ਜੁਰਮਾਨਾ ਕੀਤਾ ਜਾਵੇਗਾ।

ਮਲੋਟ : ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਵੱਲੋਂ ਨਗਰ ਕੌਂਸਲ ਮਲੋਟ ਵਿਖੇ ਘਰਾਂ ਅਤੇ ਦੁਕਾਨਾਂ ਤੋਂ ਪੈਦਾ ਹੋਣ ਵਾਲੇ ਕੂੜੇ ਨੂੰ ਅੱਗ ਲਗਾਉਣ ਦੀ ਮਨਾਹੀ ਦੇ ਸੰਬੰਧ ਵਿੱਚ ਇੱਕ ਵਿਸ਼ੇਸ਼ ਜਾਗਰੂਕਤਾ ਅਤੇ ਸਿਖਲਾਈ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਹ ਮੀਟਿੰਗ ਸ਼੍ਰੀ ਮੰਗਤ ਕੁਮਾਰ, ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਮਲੋਟ ਅਤੇ ਸ਼੍ਰੀ ਰਵੀ ਪਾਲ ਵਾਤਾਵਰਣ ਇੰਜੀਨੀਅਰ (PPCB) ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਕੀਤੀ ਗਈ। ਮੀਟਿੰਗ ਦਾ ਮੁੱਖ ਉਦੇਸ਼ ਸਫ਼ਾਈ ਕਰਮਚਾਰੀਆਂ, ਵੇਸਟ ਕਲੈਕਟਰਾਂ ਅਤੇ ਰੈਗ ਪਿਕਰ ਟੀਮ ਨੂੰ ਇਸ ਕਾਰਜ ਨੂੰ ਬਿਹਤਰ ਢੰਗ ਨਾਲ ਨਿਗਰਾਨੀ (ਮੋਨੀਟਰ) ਕਰਨ ਦੀ ਵਿਸ਼ੇਸ਼ ਸਿਖਲਾਈ ਦੇਣਾ ਸੀ। ਇਸ ਦੌਰਾਨ ਟੀਮ ਨੂੰ ਕੂੜੇ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਅਤੇ ਸਿਹਤ ਨੂੰ ਹੋਣ ਵਾਲੇ ਭਿਆਨਕ ਨੁਕਸਾਨਾਂ ਬਾਰੇ ਵਿਸਥਾਰ ਨਾਲ ਜਾਣੂੰ ਕਰਵਾਇਆ ਗਿਆ।

ਪੀ.ਪੀ.ਸੀ.ਬੀ ਦੇ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਜੇਕਰ ਕੋਈ ਵੀ ਵਿਅਕਤੀ ਜਾਂ ਸੰਸਥਾ ਕੂੜੇ ਨੂੰ ਅੱਗ ਲਗਾਉਂਦਾ ਪਾਇਆ ਜਾਂਦਾ ਹੈ, ਤਾਂ ਉਸ ਨੂੰ ਮੌਕੇ 'ਤੇ ਹੀ ਪੰਜ ਹਜ਼ਾਰ ਰੁਪਏ (₹5,000/-) ਦਾ ਜੁਰਮਾਨਾ ਕੀਤਾ ਜਾਵੇਗਾ। ਕਾਰਜਕਾਰੀ ਇੰਜੀਨੀਅਰ (ਐਕਸਨ), ਪੀ.ਪੀ.ਸੀ.ਬੀ ਵੱਲੋਂ ਸਮੂਹ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਘਰਾਂ ਅਤੇ ਦੁਕਾਨਾਂ ਤੋਂ ਪੈਦਾ ਹੋਣ ਵਾਲੇ ਕੂੜੇ ਨੂੰ ਸੁੱਕਾ ਅਤੇ ਗਿੱਲਾ ਅਲੱਗ-ਅਲੱਗ ਕਰਕੇ ਨਗਰ ਕੌਂਸਲ ਮਲੋਟ ਦੇ ਰਜਿਸਟਰਡ ਵੇਸਟ ਕਲੈਕਟਰਾਂ ਦੇ ਹਵਾਲੇ ਕਰਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸ਼ੁੱਧ ਹਵਾ ਅਤੇ ਸਾਫ਼-ਸੁਥਰਾ ਵਾਤਾਵਰਣ ਬਹੁਤ ਸਾਰੀਆਂ ਬਿਮਾਰੀਆਂ ਤੋਂ ਬਚਾਅ ਕਰ ਸਕਦਾ ਹੈ। ਉਨ੍ਹਾਂ ਸਮੂਹ ਸ਼ਹਿਰ ਨਿਵਾਸੀਆਂ ਨੂੰ ਆਪਣੇ ਸ਼ਹਿਰ, ਗਲੀ ਅਤੇ ਮੁਹੱਲੇ ਨੂੰ ਸਾਫ਼ ਸੁਥਰਾ ਰੱਖਣ ਲਈ ਪੂਰਨ ਸਹਿਯੋਗ ਦੇਣ ਦੀ ਬੇਨਤੀ ਕੀਤੀ। ਇਸ ਮੌਕੇ ਸ਼੍ਰੀ ਰਾਜਕੁਮਾਰ (ਸੈਨੇਟਰੀ ਇੰਸਪੈਕਟਰ), ਸ੍ਰੀ ਜਸ਼ਨ ਸਿੰਘ ਵਧਵਾ (ਜੂਨੀਅਰ ਇੰਜੀਨੀਅਰ ਪੀ.ਪੀ.ਸੀ.ਬੀ), ਸ਼੍ਰੀ ਬਲਵੰਤ ਕੁਮਾਰ (ਪ੍ਰਧਾਨ ਸਫਾਈ ਕਰਮਚਾਰੀ ਯੂਨੀਅਨ), ਸੁਪਰਵਾਈਜ਼ਰ, ਵੇਸਟ ਕਲੈਕਟਰ ਸੁਪਰਵਾਈਜ਼ਰ ਅਤੇ ਸਵੱਛ ਭਾਰਤ ਟੀਮ ਦੇ ਮੋਟੀਵੇਟਰ ਸਮੇਤ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਿਰ ਸਨ।

Author : Malout Live