ਪੰਜਾਬ ਸਕੂਲ ਸਿੱਖਿਆ ਬੋਰਡ ਨੇ 5ਵੀਂ ਜਮਾਤ ਦੀ ਡੇਟਸ਼ੀਟ ਕੀਤੀ ਜਾਰੀ
ਪੰਜਾਬ ਸਕੂਲ ਪ੍ਰੀਖਿਆ ਬੋਰਡ ਨੇ ਪੰਜਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਪੰਜਾਬ ਬੋਰਡ ਦੀ ਪੰਜਵੀਂ ਜਮਾਤ ਦੀ ਪ੍ਰੀਖਿਆ 7 ਮਾਰਚ ਤੋਂ ਸ਼ੁਰੂ ਹੋਵੇਗੀ। 5ਵੀਂ ਦੀ ਪ੍ਰੀਖਿਆ ਅੰਗਰੇਜ਼ੀ ਵਿਸ਼ੇ ਨਾਲ ਸ਼ੁਰੂ ਹੋਵੇਗੀ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਕੂਲ ਪ੍ਰੀਖਿਆ ਬੋਰਡ ਨੇ ਪੰਜਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਪੰਜਾਬ ਬੋਰਡ ਦੀ ਪੰਜਵੀਂ ਜਮਾਤ ਦੀ ਪ੍ਰੀਖਿਆ 7 ਮਾਰਚ ਤੋਂ ਸ਼ੁਰੂ ਹੋਵੇਗੀ। 5ਵੀਂ ਦੀ ਪ੍ਰੀਖਿਆ ਅੰਗਰੇਜ਼ੀ ਵਿਸ਼ੇ ਨਾਲ ਸ਼ੁਰੂ ਹੋਵੇਗੀ।
ਇਸ ਤੋਂ ਬਾਅਦ ਗਣਿਤ, ਪੰਜਾਬੀ ਅਤੇ ਹਿੰਦੀ ਦੇ ਪੇਪਰ ਕ੍ਰਮਵਾਰ 10, 11 ਅਤੇ 12 ਮਾਰਚ ਨੂੰ ਹੋਣਗੇ। ਪੰਜਵੀਂ ਜਮਾਤ ਦੀ ਪ੍ਰੀਖਿਆ 13 ਮਾਰਚ ਨੂੰ ਵਾਤਾਵਰਣ ਵਿਗਿਆਨ ਦੇ ਪੇਪਰ ਨਾਲ ਸਮਾਪਤ ਹੋਵੇਗੀ। ਇਸ ਪ੍ਰੀਖਿਆ ਵਿੱਚ ਸ਼ਾਮਿਲ ਹੋਣ ਵਾਲੇ ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in 'ਤੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
Author : Malout Live