ਪੰਜਾਬ ਸਰਕਾਰ 3 ਤੋਂ 6 ਸਾਲ ਤੱਕ ਦੇ ਛੋਟੇ ਬੱਚਿਆਂ ਲਈ 1419 ਨਵੇਂ ਆਂਗਣਵਾੜੀ ਕੇਂਦਰ ਕਰੇਗੀ ਤਿਆਰ-ਡਾ.ਬਲਜੀਤ ਕੌਰ

ਜਾਬ ਸਰਕਾਰ ਵੱਲੋਂ ਸੂਬੇ ਦੇ ਛੋਟੇ ਬੱਚਿਆਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਇਸ ਬਾਰੇ ਅਹਿਮ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ 3 ਤੋਂ 6 ਸਾਲ ਤੱਕ ਦੇ ਛੋਟੇ ਬੱਚਿਆਂ ਲਈ 1419 ਨਵੇਂ ਆਂਗਣਵਾੜੀ ਕੇਂਦਰ ਬਣਾਉਣ ਜਾ ਰਹੀ ਹੈ। ਇਨ੍ਹਾਂ 'ਚੋਂ 56 ਕੇਂਦਰ ਬਣਨੇ ਸ਼ੁਰੂ ਹੋ ਗਏ ਹਨ,

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਛੋਟੇ ਬੱਚਿਆਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਇਸ ਬਾਰੇ ਅਹਿਮ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ 3 ਤੋਂ 6 ਸਾਲ ਤੱਕ ਦੇ ਛੋਟੇ ਬੱਚਿਆਂ ਲਈ 1419 ਨਵੇਂ ਆਂਗਣਵਾੜੀ ਕੇਂਦਰ ਬਣਾਉਣ ਜਾ ਰਹੀ ਹੈ। ਇਨ੍ਹਾਂ 'ਚੋਂ 56 ਕੇਂਦਰ ਬਣਨੇ ਸ਼ੁਰੂ ਹੋ ਗਏ ਹਨ, ਜਦੋਂ ਕਿ ਬਾਕੀਆਂ ਦਾ ਕੰਮ ਵੀ ਜਲਦੀ ਸ਼ੁਰੂ ਹੋ ਜਾਵੇਗਾ। ਇਸ ਦੇ ਨਾਲ ਹੀ ਪੁਰਾਣੇ ਆਂਗਣਵਾੜੀ ਕੇਂਦਰਾਂ ਨੂੰ ਵੀ ਅਪਗ੍ਰੇਡ ਕੀਤਾ ਜਾ ਰਿਹਾ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ 353 ਆਂਗਣਵਾੜੀ ਕੇਂਦਰਾਂ ਨੂੰ 35 ਲੱਖ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ, ਜਿੱਥੇ ਟਾਇਲਟਸ ਵੀ ਨਹੀਂ ਸਨ। ਕਈ ਆਂਗਣਵਾੜੀ ਕੇਂਦਰਾਂ 'ਚ ਫਰਨੀਚਰ ਤੱਕ ਨਹੀਂ ਹੈ ਅਤੇ ਬੱਚਿਆਂ ਨੂੰ ਦਰੀਆਂ 'ਤੇ ਬੈਠਣਾ ਪੈਂਦਾ ਹੈ। ਇਸ ਲਈ 21 ਕਰੋੜ ਰੁਪਏ ਫਰਨੀਚਾਰ ਲਈ ਜਾਰੀ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ CCTV ਕੈਮਰੇ ਵੀ ਲਗਾਏ ਜਾਣਗੇ। ਇਸ ਦਾ ਮਕਸਦ ਹੈ ਕਿ ਬੱਚਿਆਂ ਨੂੰ ਵਧੀਆ ਨਿੱਘੇ ਮਾਹੌਲ 'ਚ ਲਰਨਿੰਗ ਮਟੀਰੀਅਲ ਮਿਲੇ ਤਾਂ ਜੋ ਉਹ ਖੇਡਦੇ-ਖੇਡਦੇ ਹੀ ਸਿੱਖ ਜਾਣ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਪੰਜਾਬ ਸਰਕਾਰ ਆਂਗਣਵਾੜੀ ਕੇਂਦਰਾਂ ਦੀ ਅਪਗ੍ਰੇਡੇਸ਼ਨ ਲਈ 2 ਕਰੋੜ ਰੁਪਏ ਖ਼ਰਚ ਕਰੇਗੀ।

Author : Malout Live