ਔਰਤਾਂ ਨੂੰ ਨੌਕਰੀਆਂ ਦੇਣ ਲਈ ਪੰਜਾਬ ਸਰਕਾਰ ਲਾਏਗੀ ਵਿਸ਼ੇਸ਼ ਮੈਗਾ ਰੁਜ਼ਗਾਰ ਕੈਂਪ- ਡਾ. ਬਲਜੀਤ ਕੌਰ
ਸੂਬੇ ਦੀਆਂ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ`ਚ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ ਲਗਾਵੇਗੀ। ਪਹਿਲੇ ਪੜਾਅ `ਚ ਇਨ੍ਹਾਂ ਕੈਪਾਂ ਦੀ ਸ਼ੁਰੂਆਤ ਹੁਸ਼ਿਆਰਪੁਰ, ਸ਼੍ਰੀ ਮੁਕਤਸਰ ਸਾਹਿਬ, ਬਰਨਾਲਾ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਤੋਂ ਕੀਤੀ ਗਈ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸੂਬੇ ਦੀਆਂ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ`ਚ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ ਲਗਾਵੇਗੀ। ਪਹਿਲੇ ਪੜਾਅ `ਚ ਇਨ੍ਹਾਂ ਕੈਪਾਂ ਦੀ ਸ਼ੁਰੂਆਤ ਹੁਸ਼ਿਆਰਪੁਰ, ਸ਼੍ਰੀ ਮੁਕਤਸਰ ਸਾਹਿਬ, ਬਰਨਾਲਾ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਤੋਂ ਕੀਤੀ ਗਈ ਹੈ।
ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਸੂਬੇ ਦੀਆਂ ਮਹਿਲਾਵਾਂ ਨੂੰ ਆਰਥਿਕ ਤੌਰ`ਤੇ ਮਜ਼ਬੂਤ ਕਰਨ ਸੰਬੰਧੀ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼੍ਰੀ ਮੁਕਤਸਰ ਸਾਹਿਬ ਵਿਖੇ ਮੈਗਾ ਪਲੇਸਮੈਂਟ ਕੈਂਪ ਦੌਰਾਨ ਲਗਭਗ 14 ਕੰਪਨੀਆਂ ਨੇ ਭਾਗ ਲਿਆ। ਜਿਨ੍ਹਾਂ ਨੇ ਲਗਭਗ 1134 ਔਰਤ ਉਮੀਦਵਾਰਾਂ ਦੀ ਇੰਟਰਵਿਊ ਲਈ ਅਤੇ ਇੰਨ੍ਹਾਂ ਵਿੱਚੋਂ 578 ਔਰਤ ਉਮੀਦਵਾਰਾਂ ਦੀ ਵੱਖ-ਵੱਖ ਤਰ੍ਹਾਂ ਦੀਆਂ ਨੌਕਰੀਆਂ ਲਈ ਚੋਣ ਕੀਤੀ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਮੁਫ਼ਤ ਕੋਰਸਾਂ ਲਈ ਉਮੀਦਵਾਰਾਂ ਨੂੰ ਰਜਿਸਟਰ ਕੀਤਾ ਗਿਆ।
Author : Malout Live