ਪੰਜਾਬ ਸਰਕਾਰ ਲਗਭਗ 70 ਕਰੋੜ ਦਾ ਕਰਜ਼ ਕਰੇਗੀ ਮੁਆਫ – ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਕੈਬਨਿਟ ਮੰਤਰੀ ਪੰਜਾਬ ਅਤੇ ਹਲਕਾ ਮਲੋਟ ਵਿਧਾਇਕ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਅਨੁਸੂਚਿਤ ਜਾਤੀਆਂ ਨਾਲ ਸੰਬੰਧਿਤ ਵਿਅਕਤੀਆਂ ਦੇ ਜੀਵਨ ਦੀ ਮਿਆਰ ਨੂੰ ਉੱਚਾ ਚੁੱਕਣ ਲੋਕਾਂ ਨੂੰ ਕਰਜ਼ੇ ਤੋਂ ਰਾਹਤ ਦਿੱਤੀ ਜਾਵੇਗੀ।

ਮਲੋਟ (ਪੰਜਾਬ) : ਕੈਬਨਿਟ ਮੰਤਰੀ ਪੰਜਾਬ ਅਤੇ ਹਲਕਾ ਮਲੋਟ ਵਿਧਾਇਕ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੀ ਸਥਾਪਨਾ ਸੰਨ 1970 ਵਿੱਚ ਪੰਜਾਬ ਰਾਜ ਦੇ ਅਨੁਸੂਚਿਤ ਜਾਤੀਆਂ ਨਾਲ ਸੰਬੰਧਿਤ ਵਿਅਕਤੀਆਂ ਦੇ ਜੀਵਨ ਦੀ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੀ ਗਈ। ਨਿਗਮ ਵੱਲੋ ਪੰਜਾਬ ਰਾਜ ਦੇ ਅਨੁਸੂਚਿਤ ਜਾਤੀਆਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਬਹੁਤ ਹੀ ਘੱਟ ਵਿਆਜ ਦਰ ਤੇ ਸਵੈ-ਰੋਜ਼ਗਾਰ/ਉਚੇਰੀ ਸਿੱਖਿਆ ਲਈ ਕਰਜ਼ਾ ਮੁਹੱਈਆ ਕਰਵਾਇਆ ਜਾਂਦਾ ਹੈ।

ਪੰਜਾਬ ਰਾਜ ਦੇ ਅਨੁਸੂਚਿਤ ਜਾਤੀਆਂ ਦੇ ਵਿਅਕਤੀਆਂ ਨੂੰ ਰਾਹਤ ਦੇਣ ਲਈ ਪੰਜਾਬ ਵਿਧਾਨ ਸਭਾ ਦੇ ਬਜਟ ਸ਼ੈਸਨ ਦੌਰਾਨ ਮਾਣਯੋਗ ਵਿੱਤ ਮੰਤਰੀ ਪੰਜਾਬ ਸ਼੍ਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਮਿਤੀ 31.3.2020 ਤੱਕ ਕਰਜ਼ਦਾਰਾ ਨੂੰ ਵੰਡੇ ਗਏ ਸਾਰੇ ਕਰਜੇ ਮਾਫ ਕਰਨ ਦੀ ਘੋਸ਼ਣਾ ਕੀਤੀ ਗਈ ਤਾਂ ਕਿ ਅਨੁਸੂਚਿਤ ਜਾਤੀਆਂ ਦੇ ਲੋਕਾਂ ਨੂੰ ਕਰਜ਼ਾ ਰਾਹਤ ਦਿੱਤੀ ਜਾ ਸਕੇ। ਇਸ ਕਰਜ਼ਾ ਰਾਹਤ ਨਾਲ ਲਗਭਗ 5,000 ਵਿਅਕਤੀਆਂ ਨੂੰ ਲਗਭਗ 70 ਕਰੋੜ ਰੁਪਏ ਦਾ ਲਾਭ ਮਿਲੇਗਾ।

Author : Malout Live