ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੋ ਰਹੀ ਸੋ ਫੀਸਦੀ ਸਫਲ- ਬੀਬਾ ਕੁਲਦੀਪ ਕੌਰ ਮੋਹਲਾਂ

ਬੀਬਾ ਕੁਲਦੀਪ ਕੌਰ ਮੋਹਲਾਂ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ 100 ਫੀਸਦੀ ਕਾਮਯਾਬ ਹੋ ਰਹੀ ਹੈ। ਬੀਬਾ ਮੋਹਲਾਂ ਨੇ ਕਿਹਾ ਕਿ ਸਰਕਾਰ ਨਸ਼ਿਆਂ ਦੀ ਰੋਕਥਾਮ ਲਈ ਵੱਡੇ ਪੱਧਰ ਤੇ ਪ੍ਰਬੰਧ ਕਰ ਰਹੀ ਹੈ, ਜਿਸ ਨਾਲ ਪੰਜਾਬ ਵਿੱਚੋਂ ਨਸ਼ੇ ਨੂੰ ਬਿਲਕੁੱਲ ਖਤਮ ਕੀਤਾ ਜਾ ਸਕੇ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅੰਦਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ 100 ਫੀਸਦੀ ਕਾਮਯਾਬ ਹੋ ਰਹੀ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਬੀਬਾ ਕੁਲਦੀਪ ਕੌਰ ਮੋਹਲਾਂ ਨੇ ਕੀਤਾ। ਉਹਨਾਂ ਕਿਹਾ ਕਿ ਇਸ ਮੁਹਿੰਮ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਜੀ ਨੇ ਵੀ ਸੋ ਫੀਸਦੀ ਸਫਲ ਕਿਹਾ ਹੈ। ਪੰਜਾਬ ਦੇ ਲੋਕ ਨਸ਼ਿਆਂ ਦੇ ਮਾੜੇ ਪ੍ਰਭਾਵ ਪ੍ਰਤੀ ਜਾਗਰੂਕ ਹੋ ਚੁੱਕੇ ਹਨ, ਬਹੁਤ ਸਾਰੇ ਲੋਕ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦਾ ਸਾਥ ਦੇ ਰਹੇ ਹਨ। ਬੀਬਾ ਮੋਹਲਾਂ ਨੇ ਕਿਹਾ ਕਿ ਸਰਕਾਰ ਨਸ਼ਿਆਂ ਦੀ ਰੋਕਥਾਮ ਲਈ ਵੱਡੇ ਪੱਧਰ ਤੇ ਪ੍ਰਬੰਧ ਕਰ ਰਹੀ ਹੈ, ਜਿਸ ਨਾਲ ਪੰਜਾਬ ਵਿੱਚੋਂ ਨਸ਼ੇ ਨੂੰ ਬਿਲਕੁੱਲ ਖਤਮ ਕੀਤਾ ਜਾ ਸਕੇ। ਸਾਨੂੰ ਸਾਰਿਆਂ ਨੂੰ ਇੱਕਜੁਟ ਹੋ ਕੇ ਪਾਰਟੀ ਬਾਜ਼ੀ ਤੋਂ ਉੱਪਰ ਉੱਠ ਕੇ ਸਰਕਾਰ ਅਤੇ ਪ੍ਰਸ਼ਾਸਨ ਦਾ ਸਾਥ ਦੇਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕੇ।

ਬੀਬਾ ਮੋਹਲਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੀ ਬਹੁਤ ਵਧੀਆ ਉਪਰਾਲੇ ਕੀਤੇ ਜਾ ਰਹੇ ਹਨ। ਨੌਜਵਾਨਾਂ ਨੂੰ ਖੇਡ ਕਿੱਟਾਂ ਅਤੇ ਖੇਡਾਂ ਦਾ ਸਮਾਨ ਵੀ ਦਿੱਤਾ ਜਾ ਰਿਹਾ ਹੈ। ਬੀਥਾ ਮੋਹਲਾਂ ਨੇ ਕਿਹਾ ਕਿ ਨਸ਼ਿਆ ਨੂੰ ਰੋਕਣ ਲਈ ਪਿੰਡਾਂ ਸ਼ਹਿਰਾਂ ਵਿੱਚ ਕਮੇਟੀਆਂ, ਬਲਾਕ ਕੋਆਰਡੀਨੇਟਰ ਵੱਖ-ਵੱਖ ਵਾਰਡਾਂ ਦੇ ਕੋਆਰਡੀਨੇਟਰ, ਜਿਲ੍ਹਾ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਹਨ ਜੋ ਕਿ ਵਧੀਆ ਤਰੀਕੇ ਨਾਲ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ ਅਤੇ ਜੇਕਰ ਕੋਈ ਵੀ ਵਿਅਕਤੀ ਨਸ਼ਾ ਕਰਦਾ ਹੈ ਤਾਂ ਉਸ ਨੂੰ ਹੈੱਲਥ ਸੈਂਟਰ ਵਿੱਚ ਉਸ ਦਾ ਇਲਾਜ ਫ੍ਰੀ ਕੀਤਾ ਜਾਂਦਾ ਹੈ । ਬੀਬਾ ਮੋਹਲਾਂ ਨੇ ਕਿਹਾ ਕਿ ਜੇਕਰ ਤੁਹਾਡੇ ਪਿੰਡ ਜਾ ਸ਼ਹਿਰ ਵਿੱਚ ਕੋਈ ਨਸ਼ਾ ਵੇਚਦਾ ਹੈ ਤਾਂ ਤੁਸੀਂ ਬਿਨ੍ਹਾ ਕਿਸੇ ਡਰ ਦੇ ਪੁਲਿਸ ਨੂੰ ਫੋਨ ਕਰ ਸਕਦੇ ਹੋ, ਤੁਹਾਡਾ ਨਾਮ ਗੁਪਤ ਰੱਖਿਆ ਜਾਵੇਗਾ। ਬੀਬਾ ਮੋਹਲਾਂ ਨੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਜੀ ਦੀ ਵੀ ਪ੍ਰਸੰਸ਼ਾ ਕਰਦਿਆ ਕਿਹਾ ਕਿ ਮੰਤਰੀ ਸਾਬ ਬਹੁਤ ਵਧੀਆ ਕੰਮ ਕਰ ਰਹੇ ਹਨ ਹਰ ਇੱਕ ਦੀ ਗੱਲ ਸੁਣ ਕੇ ਉਸਦਾ ਹੱਲ ਕਰਦੇ ਹਨ, ਹਰ ਇੱਕ ਦੇ ਦੁੱਖ ਸੁੱਖ ਵਿੱਚ ਹਾਜ਼ਿਰ ਹੁੰਦੇ ਹਨ। ਇਸ ਮੌਕੇ ਉਹਨਾਂ ਨਾਲ ਹਰਮਨਪ੍ਰੀਤ ਸਿੰਘ ਸਰਪੰਚ, ਪੰਚਾਇਤ ਮੈਂਬਰ, ਬੀਬੀਆਂ ਅਤੇ ਪਿੰਡ ਦੇ ਮੋਹਤਬਰ ਮੈਂਬਰ ਮੌਜੂਦ ਸਨ।

Author : Malout Live