ਕੇਜਰੀਵਾਲ ਦੀ ਸੁਰੱਖਿਆ 'ਚ ਸ਼ਾਮਿਲ ਪੰਜਾਬ ਪੁਲਿਸ ਬੁਲਾਈ ਵਾਪਸ
ਆਮ ਆਦਮੀ ਪਾਰਟੀ ਸੁਪਰੀਮੋ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ 'ਚ ਸ਼ਾਮਿਲ ਪੰਜਾਬ ਪੁਲਿਸ ਨੂੰ ਹਟਾ ਦਿੱਤਾ ਗਿਆ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪਟਿਆਲਾ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਅਰਵਿੰਦ ਕੇਜਰੀਵਾਲ ਨੂੰ ਧਮਕੀਆਂ ਬਾਰੇ ਜੋ ਵੀ ਰਿਪੋਰਟਾਂ ਮਿਲਦੀਆਂ ਹਨ, ਉਹ ਏਜੰਸੀਆਂ ਨਾਲ ਸਾਂਝੀਆਂ ਕਰਦੇ ਹਾਂ।
ਪੰਜਾਬ : ਆਮ ਆਦਮੀ ਪਾਰਟੀ ਸੁਪਰੀਮੋ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ 'ਚ ਸ਼ਾਮਿਲ ਪੰਜਾਬ ਪੁਲਿਸ ਨੂੰ ਹਟਾ ਦਿੱਤਾ ਗਿਆ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪਟਿਆਲਾ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਅਰਵਿੰਦ ਕੇਜਰੀਵਾਲ ਨੂੰ ਧਮਕੀਆਂ ਬਾਰੇ ਜੋ ਵੀ ਰਿਪੋਰਟਾਂ ਮਿਲਦੀਆਂ ਹਨ, ਉਹ ਏਜੰਸੀਆਂ ਨਾਲ ਸਾਂਝੀਆਂ ਕਰਦੇ ਹਾਂ।
ਅੱਜ ਦਿੱਲੀ ਪੁਲਿਸ ਦੇ ਇਨਪੁਟ ਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਬਾਅਦ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ 'ਚ ਸ਼ਾਮਿਲ ਪੰਜਾਬ ਪੁਲਿਸ ਦੀ ਟੁਕੜੀ ਵਾਪਸ ਲੈ ਲਈ ਗਈ ਹੈ। ਆਮ ਆਦਮੀ ਪਾਰਟੀ ਸੁਪਰੀਮੋ ਕੇਜਰੀਵਾਲ ਦੀ ਸੁਰੱਖਿਆ 'ਤੇ ਪੰਜਾਬ ਦੇ DGP ਨੇ ਬਿਆਨ ਵਜੋਂ ਕਿਹਾ ਕਿ "ਅਸੀਂ ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਾਂ, ਜਿਸ ਨੂੰ ਲੈ ਕੇ ਦਿੱਲੀ ਪੁਲਿਸ ਨਾਲ ਗੱਲਬਾਤ ਜਾਰੀ ਹੈ।
Author : Malout Live