30 ਦਸੰਬਰ ਨੂੰ ਪੰਜਾਬ ਰਹੇਗਾ ਬੰਦ
ਸ਼ੰਭੂ ਅਤੇ ਖਨੌਰੀ ਬਾਰਡਰ ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੇ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼ੰਭੂ ਅਤੇ ਖਨੌਰੀ ਬਾਰਡਰ ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੇ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਪ੍ਰੈੱਸ ਕਾਨਫਰੰਸ ਦੌਰਾਨ ਕਿਸਾਨ ਲੀਡਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ, ਅਸੀਂ ਪੂਰੀ ਰਣਨੀਤੀ ਤਿਆਰ ਕਰ ਲਈ ਹੈ ਅਤੇ ਸਾਨੂੰ ਬਹੁਤ ਸਾਰੀਆਂ ਜੱਥੇਬੰਦੀਆਂ ਦਾ ਸਮਰਥਨ ਮਿਲਿਆ ਹੈ।
ਉਨ੍ਹਾਂ ਕਿਹਾ ਕਿ 30 ਦਸੰਬਰ ਨੂੰ ਪੰਜਾਬ ਸਵੇਰੇ 7:00 ਵਜੇ ਤੋਂ ਸ਼ਾਮ 4:00 ਵਜੇ ਤੱਕ ਬੰਦ ਰਹੇਗਾ। ਇਸ ਦੌਰਾਨ ਸਰਕਾਰੀ, ਪ੍ਰਾਈਵੇਟ ਸਮੇਤ ਸਾਰੇ ਦਫ਼ਤਰ ਅਤੇ ਰੇਲ-ਸੜਕੀ ਆਵਜਾਈ ਠੱਪ ਰਹੇਗੀ । ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੇ ਹੱਕ ਵਿੱਚ ਸਵੇਰੇ 7:00 ਵਜੇ ਤੋਂ ਸ਼ਾਮ 4:00 ਵਜੇ ਤੱਕ ਪ੍ਰਦਰਸ਼ਨ ਕਰਨ।
Author : Malout Live