ਪੰਜਾਬੀ ਸਿੰਗਰ ਗੁਰਦਾਸ ਸੰਧੂ ਨੇ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਨੌਜਵਾਨਾਂ ਨੂੰ ਟੂਰਨਾਮੈਂਟ ਵਿੱਚ ਹਿੱਸਾ ਲੈਣ ਦੀ ਕੀਤੀ ਅਪੀਲ
ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਸ਼ੂਟਿੰਗ ਵਾਲੀਬਾਲ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਦੇ ਲਈ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਹਰ ਪਿੰਡ ਦੇ ਨੌਜਵਾਨਾਂ ਨੂੰ ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਖੁੱਲਾ ਸੱਦਾ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਸ਼ੂਟਿੰਗ ਵਾਲੀਬਾਲ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਦੇ ਲਈ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਹਰ ਪਿੰਡ ਦੇ ਨੌਜਵਾਨਾਂ ਨੂੰ ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਖੁੱਲਾ ਸੱਦਾ ਹੈ।
ਪੰਜਾਬੀ ਸਿੰਗਰ ਗੁਰਦਾਸ ਸੰਧੂ ਨੇ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਵਾਲੀਬਾਲ ਟੂਰਨਾਮੈਂਟ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ਹੈ। ਇਹ ਟੂਰਨਾਮੈਂਟ ਮਿਤੀ 21, 22, 23 ਫਰਵਰੀ ਨੂੰ ਖੇਡ ਗਰਾਊਂਡ ਪਿੰਡ ਸੰਗੂਧੌਣ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਖੇਡ ਮੁਕਾਬਲੇ ਦੀ ਐਂਟਰੀ ਫੀਸ ਬਿਲਕੁੱਲ ਮੁਫ਼ਤ ਹੈ।
Author : Malout Live