ਨਹੀਂ ਰਹੇ ਪੰਜਾਬੀ ਸਿੰਗਰ ਰਾਜਵੀਰ ਸਿੰਘ ਜਵੰਧਾ, ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਲਏ ਆਖਰੀ ਸਾਹ
ਮਸ਼ਹੂਰ ਪੰਜਾਬੀ ਸਿੰਗਰ ਰਾਜਵੀਰ ਸਿੰਘ ਜਵੰਧਾ ਬੀਤੇ ਦਿਨੀਂ ਹਿਮਾਚਲ ਪ੍ਰਦੇਸ਼ ਦੇ ਬੱਦੀ ਵਿਖੇ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ, ਜਿਸ ਕਾਰਨ ਕਾਰਨ ਉਹ ਕਾਫੀ ਗੰਭੀਰ ਜਖਮੀ ਹੋ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ, ਜਿੱਥੇ ਪਿਛਲੇ 11 ਦਿਨ੍ਹਾਂ ਤੋਂ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ।
ਮਲੋਟ (ਪੰਜਾਬ) : ਮਸ਼ਹੂਰ ਪੰਜਾਬੀ ਸਿੰਗਰ ਰਾਜਵੀਰ ਸਿੰਘ ਜਵੰਧਾ ਬੀਤੇ ਦਿਨੀਂ ਹਿਮਾਚਲ ਪ੍ਰਦੇਸ਼ ਦੇ ਬੱਦੀ ਵਿਖੇ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ, ਜਿਸ ਕਾਰਨ ਕਾਰਨ ਉਹ ਕਾਫੀ ਗੰਭੀਰ ਜਖਮੀ ਹੋ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ, ਜਿੱਥੇ ਪਿਛਲੇ 11 ਦਿਨ੍ਹਾਂ ਤੋਂ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਇਸ ਦੌਰਾਨ ਬਹੁਤ ਸਾਰੇ ਲੋਕਾਂ ਨੇ ਉਨ੍ਹਾਂ ਦੇ ਜਲਦ ਠੀਕ ਹੋਣ ਲਈ ਅਰਦਾਸਾਂ ਵੀ ਕੀਤੀਆਂ।
ਪਰ ਅੱਜ 08 ਅਕਤੂਬਰ 2025 ਦਿਨ ਬੁੱਧਵਾਰ ਨੂੰ ਉਨ੍ਹਾਂ ਦਾ ਇਲਾਜ ਦੌਰਾਨ ਦਿਹਾਂਤ ਹੋ ਗਿਆ। ਇਸ ਖਬਰ ਨਾਲ ਪੂਰੇ ਪੰਜਾਬ ਵਿੱਚ ਸ਼ੋਕ ਦੀ ਲਹਿਰ ਦੌੜ ਗਈ। ਪਿਛਲੇ ਲਗਾਤਾਰ 11 ਦਿਨ੍ਹਾਂ ਤੋਂ ਜੇਰੇ ਇਲਾਜ ਰਾਜਵੀਰ ਸਿੰਘ ਜਵੰਧਾ ਅੱਜ ਜਿੰਦਗੀ ਅਤੇ ਮੌਤ ਦੀ ਇਹ ਲੜਾਈ ਹਾਰ ਗਏ। ਇਸ ਖਬਰ ਨੇ ਹਰ ਇੱਕ ਪੰਜਾਬੀ ਦੀਆਂ ਅੱਖਾਂ ਨਮ ਕਰ ਦਿੱਤੀਆਂ ਹਨ।
Author : Malout Live