ਪੰਜਾਬੀ ਗਾਇਕ ਸਿੱਪੀ ਗਿੱਲ ਨੇ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਟੂਰਨਾਮੈਂਟ ਦੀ ਦਿੱਤੀ ਵਧਾਈ ਅਤੇ ਨੌਜਵਾਨਾਂ ਨੂੰ ਅਖਾੜੇ ਵਿੱਚ ਪਹੁੰਚਣ ਦੀ ਕੀਤੀ ਅਪੀਲ

ਮੁਕਤਸਰ ਸਾਹਿਬ ਪੁਲਿਸ ਵੱਲੋਂ ਨੌਜਵਾਨਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਅਤੇ ਉਨ੍ਹਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ 21 ਤੋਂ 23 ਫਰਵਰੀ ਤੱਕ ਪਿੰਡ ਸੰਗੂਧੌਣ ਵਿਖੇ ਵਾਲੀਬਾਲ ਟੂਰਨਾਮੈਂਟ ਆਯੋਜਿਤ ਕੀਤਾ ਜਾ ਰਿਹਾ ਹੈ। ਪੰਜਾਬੀ ਗਾਇਕ ਸਿੱਪੀ ਗਿੱਲ ਨੇ ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਇਸ ਟੂਰਨਾਮੈਂਟ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨੌਜਵਾਨਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਅਤੇ ਉਨ੍ਹਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ 21 ਤੋਂ 23 ਫਰਵਰੀ ਤੱਕ ਪਿੰਡ ਸੰਗੂਧੌਣ ਵਿਖੇ ਵਾਲੀਬਾਲ ਟੂਰਨਾਮੈਂਟ ਆਯੋਜਿਤ ਕੀਤਾ ਜਾ ਰਿਹਾ ਹੈ। ਪੰਜਾਬੀ ਗਾਇਕ ਸਿੱਪੀ ਗਿੱਲ ਨੇ ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਇਸ ਟੂਰਨਾਮੈਂਟ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ਹੈ।

ਉਨ੍ਹਾਂ ਨੇ ਕਿਹਾ ਕਿ ਇਹ ਟੂਰਨਾਮੈਂਟ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਵਿੱਚ ਖੇਡਾਂ ਪ੍ਰਤੀ ਰੁਚੀ ਵਧਾਉਣ ਲਈ ਇੱਕ ਖਾਸ ਉਪਰਾਲਾ ਹੈ। ਇਸ ਟੂਰਨਾਮੈਂਟ ਵਿੱਚ ਖਿਡਾਰੀਆਂ ਤੋਂ ਇਲਾਵਾ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਪੰਜਾਬ ਦੇ ਮਸ਼ਹੂਰ ਕਲਾਕਾਰ ਗਾਇਕ ਸਿੱਪੀ ਗਿੱਲ, ਹਰਸਿਮਰਨ ਕੰਗ ਅਤੇ ਗਗਨ ਕੋਕਰੀ ਵੀ ਉਪਸਥਿਤ ਰਹਿਣਗੇ। ਪੰਜਾਬੀ ਗਾਇਕ ਸਿੱਪੀ ਗਿੱਲ ਨੇ ਇਸ ਯੋਗ ਉਪਰਾਲੇ ਲਈ ਸ਼੍ਰੀ ਮੁਕਤਸਰ ਸਾਹਿਬ ਦੇ ਐੱਸ.ਐੱਸ.ਪੀ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਅਜਿਹੀਆਂ ਮੁਹਿੰਮਾਂ ਨੌਜਵਾਨ ਪੀੜ੍ਹੀ ਲਈ ਬਹੁਤ ਲਾਭਦਾਇਕ ਹਨ।

Author : Malout Live