ਖਰੀਦ ਏਜੰਸੀਆਂ ਵੱਲੋਂ 1240.55 ਕਰੋੜ ਰੁਪਏ ਦੀ ਅਦਾਇਗੀ ਕੀਤੀ ਚੁੱਕੀ ਹੈ- ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ
ਸ਼੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਹੁਣ ਤੱਕ 575620 ਮੀਟਰਕ ਟਨ ਦੀ ਕਣਕ ਦੀ ਖਰੀਦ ਕੀਤੀ ਗਈ ਹੈ, ਜਦਕਿ ਕਿਸਾਨਾਂ ਨੂੰ 1240.553389 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਹੁਣ ਤੱਕ 575620 ਮੀਟਰਕ ਟਨ ਦੀ ਕਣਕ ਦੀ ਖਰੀਦ ਕੀਤੀ ਗਈ ਹੈ, ਜਦਕਿ ਕਿਸਾਨਾਂ ਨੂੰ 1240.553389 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਪਨਗਰੇਨ ਏਜੰਸੀ ਵੱਲੋਂ 143768 ਮੀਟਰਕ ਟਨ, ਮਾਰਕਫੈੱਡ ਏਜੰਸੀ ਵੱਲੋਂ 152910 ਮੀਟਰਕ ਟਨ, ਪਨਸਪ ਏਜੰਸੀ ਵੱਲੋਂ 147402 ਮੀਟਰਕ ਟਨ, ਵੇਅਰਹਾਉਸ ਏਜੰਸੀ ਵੱਲੋਂ 131540 ਮੀਟਰਕ ਟਨ ਅਤੇ ਪ੍ਰਾਈਵੇਟ ਖਰੀਦ 0 ਮੀਟਰਕ ਟਨ ਖਰੀਦ ਕੀਤੀ ਜਾ ਚੁੱਕੀ ਹੈ।
ਸ੍ਰੀ ਹਿਮਾਂਸ਼ੂ ਕੁੱਕੜ ਜ਼ਿਲ੍ਹਾ ਖੁਰਾਕ ਤੇ ਸਪਲਾਈ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਖਰੀਦ ਏਜੰਸੀਆਂ ਵੱਲੋਂ 226363.05 ਮੀਟਰਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ ਅਤੇ ਜ਼ਿਲ੍ਹੇ ਦੀਆਂ ਖਰੀਦ ਏਜੰਸੀਆਂ ਵੱਲੋਂ 1240.553389 ਕਰੋੜ ਰੁਪਏ ਦੀ ਅਦਾਇਗੀ ਸਬੰਧਿਤ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ। ਉਹਨਾਂ ਦੱਸਿਆ ਕਿ ਕਣਕ ਦੀ ਸੁਚਾਰੂ ਢੰਗ ਨਾਲ ਢੋਆ ਢੁਆਈ ਲਈ ਤਕਰੀਬਨ 772 ਟਰੱਕਾਂ ਅਤੇ ਵਹੀਕਲਾਂ ਤੇ ਵੀ.ਟੀ.ਐਸ / ਜੀ.ਪੀ.ਐਸ ਟ੍ਰੈਕਿੰਗ ਸਿਸਟਮ ਲਗਾ ਕੇ ਕੀਤੀ ਜਾ ਰਹੀ ਹੈ ਤਾਂ ਜੋ ਢੋਆ ਢੁਆਈ ਤੇ ਕੜੀ ਨਜ਼ਰ ਰੱਖੀ ਜਾ ਸਕੇ। ਉਹਨਾਂ ਇਹ ਵੀ ਦੱਸਿਆ ਕਿ ਲਿਫਟਿੰਗ ਦੀ ਕੋਈ ਸਮੱਸਿਆ ਨਹੀਂ ਹੈ।
Author : Malout Live



