ਪਿੰਡਾਂ ਦੇ ਵਾਟਰ ਵਰਕਸਾਂ ਤੋਂ ਸ਼ੁੱਧ ਪੀਣ ਵਾਲਾ ਪਾਣੀ ਕੀਤਾ ਜਾਵੇਗਾ ਸਪਲਾਈ- ਕਾਰਜਕਾਰੀ ਇੰਜੀਨੀਅਰ

ਸ਼੍ਰੀ ਮੁਕਤਸਰ ਸਾਹਿਬ ਦੇ ਜਿਲ੍ਹੇ ਦੇ ਪਿੰਡਾਂ ਨੂੰ ਸਾਫ-ਸੁਥਰਾ ਪਾਣੀ ਮੁਹੱਈਆ ਕਰਨ ਲਈ ਵਿਭਾਗ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਮੁਕਤਸਰ ਸਾਹਿਬ ਦੇ ਜਿਲ੍ਹੇ ਦੇ ਪਿੰਡਾਂ ਨੂੰ ਸਾਫ-ਸੁਥਰਾ ਪਾਣੀ ਮੁਹੱਈਆ ਕਰਨ ਲਈ ਵਿਭਾਗ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਕਾਰਜਕਾਰੀ ਇੰਜੀਨੀਅਰ ਮਨਵਿੰਦਰ ਸਿੰਘ ਪੇਂਡੂ ਜਲ ਸਪਲਾਈ ਨੇ ਦਿੱਤੀ।

ਉਹਨਾਂ ਦੱਸਿਆ ਕਿ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਪੇਂਡੂ ਜਲ ਸਪਲਾਈ ਵਿਭਾਗ ਦੇ ਅਮਲੇ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਲੋਕਾਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਨ ਲਈ ਯਤਨ ਕੀਤੇ ਜਾਣ ਅਤੇ ਪਾਣੀ ਮੁਹੱਈਆ ਕਰਨ ਤੋਂ ਪਹਿਲਾਂ ਇਸ ਦੀ ਸ਼ੁੱਧਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਲੋਰੀਨੇਸ਼ਨ ਕੀਤਾ ਜਾਵੇ ਅਤੇ ਜਲ ਘਰਾਂ ਦੀ ਪੂਰੀ ਤਰ੍ਹਾਂ ਦੇਖਭਾਲ ਕੀਤੀ ਜਾਵੇ ਅਤੇ ਸਾਫ-ਸਫਾਈ ਦਾ ਪੂਰਾ ਖਿਆਲ ਰੱਖਿਆ ਜਾਵੇ।

Author : Malout Live