ਅੰਤਰਰਾਸ਼ਟਰੀ ਔਰਤ ਦਿਵਸ ਮੌਕੇ ਸਰਕਾਰੀ ਕਾਲਜ ਸ਼੍ਰੀ ਮੁਕਤਸਰ ਸਾਹਿਬ ਵਿੱਚ ਕਰਵਾਏ ਗਏ ਕੁਇਜ਼ ਅਤੇ ਪੋਸਟਰ ਮੇਕਿੰਗ ਮੁਕਾਬਲੇ

ਅੰਤਰਰਾਸ਼ਟਰੀ ਔਰਤ ਦਿਵਸ ਨੂੰ ਸਮਰਪਿਤ ਤਿੰਨ ਰੋਜ਼ਾ ਸਮਾਗਮਾਂ ਦੀ ਲੜੀ ਤਹਿਤ ਸਰਕਾਰੀ ਕਾਲਜ ਸ਼੍ਰੀ ਮੁਕਤਸਰ ਸਾਹਿਬ ਵਿੱਚ ਦੂਜੇ ਦਿਨ ਵਿਦਿਆਰਥੀਆਂ ਲਈ ਕੁਇਜ਼ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਵਿਦਿਆਰਥੀਆਂ ਵਿੱਚ ਮਹਿਲਾ ਸਸ਼ਕਤੀਕਰਨ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਉਨ੍ਹਾਂ ਦੀ ਰਚਨਾਤਮਕ ਯੋਗਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਆਯੋਜਿਤ ਕੀਤੇ ਗਏ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਅੰਤਰਰਾਸ਼ਟਰੀ ਔਰਤ ਦਿਵਸ ਨੂੰ ਸਮਰਪਿਤ ਤਿੰਨ ਰੋਜ਼ਾ ਸਮਾਗਮਾਂ ਦੀ ਲੜੀ ਤਹਿਤ ਸਰਕਾਰੀ ਕਾਲਜ ਸ਼੍ਰੀ ਮੁਕਤਸਰ ਸਾਹਿਬ ਵਿੱਚ ਦੂਜੇ ਦਿਨ ਵਿਦਿਆਰਥੀਆਂ ਲਈ ਕੁਇਜ਼ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਵਿਦਿਆਰਥੀਆਂ ਵਿੱਚ ਮਹਿਲਾ ਸਸ਼ਕਤੀਕਰਨ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਉਨ੍ਹਾਂ ਦੀ ਰਚਨਾਤਮਕ ਯੋਗਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਆਯੋਜਿਤ ਕੀਤੇ ਗਏ। ਇਸ ਸਮਾਗਮ ਦੇ ਸਰਪ੍ਰਸਤ ਪ੍ਰਿੰਸੀਪਲ ਪ੍ਰੋ. ਮੰਜੂ ਕਪੂਰ ਰਹੇ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਔਰਤ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਮਾਜ ਵਿੱਚ ਔਰਤਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਅਤੇ ਸਾਨੂੰ ਸਭ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਸਨਮਾਨ ਲਈ ਜਾਗਰੂਕ ਰਹਿਣਾ ਚਾਹੀਦਾ ਹੈ। ਇਸ ਮੌਕੇ ਵਾਇਸ ਪ੍ਰਿੰਸੀਪਲ ਡਾ. ਹਰਦਵਿੰਦਰ ਸਿੰਘ ਬਰਾੜ ਨੇ ਵੀ ਵਿਦਿਆਰਥੀਆਂ ਨੂੰ ਸਮਾਜ ਵਿੱਚ ਲਿੰਗ ਸਮਾਨਤਾ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ।

ਇਨ੍ਹਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੇ ਵਿਚਾਰਾਂ ਨੂੰ ਰਚਨਾਤਮਕ ਢੰਗ ਨਾਲ ਪੇਸ਼ ਕੀਤਾ। ਕੁਇਜ਼ ਅਤੇ ਪੋਸਟਰ ਮੇਕਿੰਗ ਮੁਕਾਬਲਿਆਂ ਲਈ ਜੱਜਾਂ ਦੀ ਭੂਮਿਕਾ ਪ੍ਰੋ. ਗੀ, ਪ੍ਰੋ. ਖੁਸ਼ਦੀਪ ਕੌਰ ਅਤੇ ਪ੍ਰੋ. ਸ਼ਿੰਦਰਪਾਲ ਕੌਰ ਨੇ ਨਿਭਾਈ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਦੇ ਪ੍ਰਦਰਸ਼ਨ ਦੀ ਸਰਾਹਨਾ ਕੀਤੀ। ਇਸ ਮੌਕੇ ਪ੍ਰੋਗਰਾਮ ਵਿੱਚ ਪ੍ਰੋ. ਆਸ਼ਾ, ਪ੍ਰੋ. ਜਗਮੀਤ ਸਿੰਘ, ਪ੍ਰੋ. ਵੀਰਪਾਲ ਕੌਰ, ਪ੍ਰੋ. ਕੰਵਰਜੀਤ ਸਿੰਘ, ਪ੍ਰੋ. ਨਿਧੀ (ਮੁੱਖੀ ਕੈਮਿਸਟਰੀ ਵਿਭਾਗ), ਡਾ. ਬ੍ਰਹਮਵੈਦ ਸ਼ਰਮਾ (ਮੁੱਖੀ ਹਿੰਦੀ ਵਿਭਾਗ) ਵੀ ਮੌਜੂਦ ਸਨ। ਇਹ ਸਮਾਗਮ ਅੰਗਰੇਜ਼ੀ ਵਿਭਾਗ, ਪੰਜਾਬੀ ਵਿਭਾਗ ਅਤੇ ਐੱਨ.ਐੱਸ.ਐੱਸ ਯੂਨਿਟ ਵੱਲੋਂ ਸਾਂਝੇ ਤੌਰ ਤੇ ਆਯੋਜਿਤ ਕੀਤਾ ਗਿਆ। ਅੰਤ ਵਿੱਚ ਆਯੋਜਕਾਂ ਵੱਲੋਂ ਜੱਜ ਸਹਿਬਾਨਾਂ ਅਤੇ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ।

Author : Malout Live