ਰੈਬੀਜ਼ ਘਾਤਕ ਹੈ, ਪਰ ਇਸ ਤੋਂ ਪੂਰਨ ਬਚਾਅ ਕੀਤੀ ਜਾ ਸਕਦਾ ਹੈ- ਡਾ. ਜਗਦੀਪ ਚਾਵਲਾ ਸਿਵਲ ਸਰਜਨ

ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਸੰਬੰਧ ਵਿੱਚ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਵਿਸ਼ਵ ਰੈਬੀਜ਼ ਦਿਵਸ ਮੌਕੇ ਇੰਟਰ ਸੈਕਟਰਲ ਮੀਟਿੰਗ ਦਫ਼ਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਗਈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) :  ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਸੰਬੰਧ ਵਿੱਚ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਵਿਸ਼ਵ ਰੈਬੀਜ਼ ਦਿਵਸ ਮੌਕੇ ਇੰਟਰ ਸੈਕਟਰਲ ਮੀਟਿੰਗ ਦਫ਼ਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਗਈ। ਜਿਸ ਵਿੱਚ ਜਿਲ੍ਹਾ ਸਿੱਖਿਆ ਅਫ਼ਸਰ, ਕਾਰਜ ਸਾਧਕ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ, ਪਸ਼ੂ ਪਾਲਣ ਵਿਭਾਗ, ਐਨ.ਜੀ.ਓਜ਼, ਪੁਲਿਸ ਵਿਭਾਗ, ਪ੍ਰਾਇਵੇਟ ਲੈੱਬ ਟੈਕਨੀਸ਼ੀਅਨ, ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਭਾਗ ਲਿਆ। ਇਸ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਹਲਕਾਅ (ਰੈਬੀਜ਼) ਦੀ ਬਿਮਾਰੀ ਹਲਕੇ ਜਾਨਵਰ ਦੇ ਕੱਟਣ ਨਾਲ ਮਨੁੱਖ ਨੂੰ ਹੋ ਸਕਦੀ ਹੈ।

ਇਸ ਦੌਰਾਨ ਉਨ੍ਹਾਂ ਨੇ ਸਾਰੇ ਵਿਭਾਗਾਂ ਨੂੰ ਰਲ ਕੇ “ਵਨ ਹੈੱਲਥ ਅਪਰੋਚ” ਅਧੀਨ ਇਕੱਠੇ ਹੋ ਕੇ 2030 ਤੱਕ ਰੈਬੀਜ਼ ਖਤਮ ਕਰਨ ਦੇ ਟੀਚੇ ਨੂੰ ਪੂਰਾ ਕਰਨ ਲਈ ਸਹਿਯੋਗ ਕਰਨ ਲਈ ਕਿਹਾ। ਉਨ੍ਹਾਂ ਸਿੱਖਿਆ ਵਿਭਾਗ ਨੂੰ ਕਿਹਾ ਕਿ ਸਕੂਲਾਂ ਵਿੱਚ ਵਿਸ਼ਵ ਰੈਬੀਜ਼ ਦਿਵਸ ਮਨਾਇਆ ਜਾਵੇ ਅਤੇ ਬੱਚਿਆਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਪ੍ਰੇਰਕ ਕੋਮਿਕ “ਹੈਰੀ ਦੱਸੇ ਹਲਕਾਅ ਤੋਂ ਬਚਾਅ” ਦੀ ਵਰਤੋਂ ਕਰਦੇ ਹੋਏ ਜਾਗਰੂਕ ਕੀਤਾ ਜਾਵੇ। ਉਨ੍ਹਾਂ ਪਸ਼ੂ ਪਾਲਣ ਵਿਭਾਗ ਨੂੰ ਕਿਹਾ ਕਿ ਪਸ਼ੂ ਪਾਲਕਾਂ ਨੂੰ ਰੈਬੀਜ਼ ਸੰਬੰਧੀ ਜਾਗਰੂਕ ਕੀਤਾ ਜਾਵੇ। ਇਸ ਮੌਕੇ ਡਾ. ਨਰੇਸ਼ ਪਰੂਥੀ ਪ੍ਰਧਾਨ ਐਨ.ਜੀ.ਓਜ਼ ਸ਼੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਰੈਬੀਜ਼ ਇੱਕ ਜਾਨਲੇਵਾ ਬਿਮਾਰੀ ਹੈ ਅਤੇ ਇਹ ਬਿਮਾਰੀ ਤੋਂ ਜਾਗਰੂਕ ਹੋ ਕੇ ਹੀ ਬਚਿਆ ਜਾ ਸਕਦਾ ਹੈ। ਉਨ੍ਹਾਂ ਨੇ ਭਰੋਸਾ ਦਵਾਇਆ ਕਿ ਸਮਾਜ ਸੇਵੀ ਸੰਸਥਾਂਵਾ ਸਿਹਤ ਪ੍ਰੋਗਰਾਮਾਂ ਵਿੱਚ ਹਮੇਸ਼ਾ ਤੋਂ ਹੀ ਸਹਿਯੋਗ ਦਿੰਦੀਆਂ ਰਹੀਆਂ ਹਨ ਅਤੇ ਭਵਿੱਖ ਵਿੱਚ ਸਹਿਯੋਗ ਕੀਤਾ ਜਾਵੇਗਾ।

Author : Malout Live