ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਜਗ੍ਹਾ ਰਘੁਜੀਤ ਸਿੰਘ ਵਿਰਕ ਨੂੰ ਬਣਾਇਆ ਜਾ ਸਕਦਾ ਨਵਾਂ ਪ੍ਰਧਾਨ
ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪਿਛਲੇ ਦਿਨੀਂ ਕਿਸੇ ਵਿਅਕਤੀ ਨਾਲ ਫੋਨ ’ਤੇ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੂੰ ਅਪਸ਼ਬਦ ਬੋਲੇ ਗਏ ਸਨ, ਜਿਸ ਸਬੰਧੀ ਕਾਰਵਾਈ ਕਰਦਿਆਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਜਲਦ ਹੀ ਬਦਲਿਆ ਜਾ ਸਕਦਾ ਹੈ।
ਪੰਜਾਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪਿਛਲੇ ਦਿਨੀਂ ਕਿਸੇ ਵਿਅਕਤੀ ਨਾਲ ਫੋਨ ’ਤੇ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੂੰ ਅਪਸ਼ਬਦ ਬੋਲੇ ਗਏ ਸਨ, ਜਿਸ ਸੰਬੰਧੀ ਕਾਰਵਾਈ ਕਰਦਿਆਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਜਲਦ ਹੀ ਬਦਲਿਆ ਜਾ ਸਕਦਾ ਹੈ।
ਉਕਤ ਮਾਮਲੇ ਸੰਬੰਧੀ ਪੰਜਾਬ ਮਹਿਲਾ ਕਮਿਸ਼ਨ ਨੇ ਪ੍ਰਧਾਨ ਧਾਮੀ ਨੂੰ ਨੋਟਿਸ ਜਾਰੀ ਕੀਤਾ ਸੀ। ਸੂਤਰਾਂ ਦਾ ਕਹਿਣਾ ਹੈ ਕਿ ਕਾਫੀ ਸਮਾਂ ਵਿਚਾਰ ਕਰਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਜਲਦ ਹੀ ਬਦਲ ਕੇ ਰਘੁਜੀਤ ਸਿੰਘ ਵਿਰਕ ਨੂੰ ਨਵਾਂ ਪ੍ਰਧਾਨ ਨਿਯੁਕਤ ਕੀਤਾ ਜਾ ਸਕਦਾ ਹੈ।
Author : Malout Live