ਰਹਿਮਤ ਕੌਰ ਨੇ ਪੰਜਾਬ ਕ੍ਰਿਕੇਟ ਐਸੋਸੀਏਸ਼ਨ (PCA) U-15 ਟੂਰਨਾਮੈਂਟ ‘ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦਾ ਨਾਮ ਕੀਤਾ ਰੌਸ਼ਨ

ਪਿੰਡ ਦਾਨੇਵਾਲਾ ਮਲੋਟ ਦੀ ਰਹਿਣ ਵਾਲੀ ਰਹਿਮਤ ਕੌਰ ਪੁੱਤਰੀ ਡਾ. ਕੁਲਵੀਰ ਸਿੰਘ, ਅਸਿਸਟੈਂਟ ਪ੍ਰੋਫੈਸਰ MIMIT ਮਲੋਟ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ (PCA) U-15 ਗਰਲਜ਼ 35 ਓਵਰ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀ ਟੀਮ ਦੀਆਂ ਲਗਾਤਾਰ ਪੰਜ ਜਿੱਤਾਂ ਵਿੱਚ ਅਹਿਮ ਭੂਮਿਕਾ ਨਿਭਾਈ।

ਮਲੋਟ : ਪਿੰਡ ਦਾਨੇਵਾਲਾ ਮਲੋਟ ਦੀ ਰਹਿਣ ਵਾਲੀ ਰਹਿਮਤ ਕੌਰ ਪੁੱਤਰੀ ਡਾ. ਕੁਲਵੀਰ ਸਿੰਘ, ਅਸਿਸਟੈਂਟ ਪ੍ਰੋਫੈਸਰ MIMIT ਮਲੋਟ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ (PCA) U-15 ਗਰਲਜ਼ 35 ਓਵਰ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀ ਟੀਮ ਦੀਆਂ ਲਗਾਤਾਰ ਪੰਜ ਜਿੱਤਾਂ ਵਿੱਚ ਅਹਿਮ ਭੂਮਿਕਾ ਨਿਭਾਈ। ਰਹਿਮਤ ਨੇ ਟੂਰਨਾਮੈਂਟ ਦੌਰਾਨ ਮੋਗਾ ਖ਼ਿਲਾਫ਼ 43 ਦੌੜਾਂ, ਫ਼ਿਰੋਜ਼ਪੁਰ ਖ਼ਿਲਾਫ਼ 47, ਬਠਿੰਡਾ ਖ਼ਿਲਾਫ਼ 25, ਫ਼ਾਜ਼ਿਲਕਾ ਖ਼ਿਲਾਫ਼ 40 ਅਤੇ ਪਟਿਆਲਾ ਖ਼ਿਲਾਫ਼ 58 ਦੌੜਾਂ ਦੀਆਂ ਸ਼ਾਨਦਾਰ ਪਾਰੀਆਂ ਖੇਡੀਆਂ। ਇਸ ਤੋਂ ਇਲਾਵਾ ਉਸ ਨੇ ਗੇਂਦਬਾਜ਼ੀ ਵਿੱਚ ਵੀ ਵਧੀਆ ਪ੍ਰਦਰਸ਼ਨ ਕਰਦਿਆਂ ਕੁੱਲ 5 ਵਿਕਟਾਂ ਹਾਸਿਲ ਕੀਤੀਆਂ। ਰਹਿਮਤ ਦੇ ਸ਼ਾਨਦਾਰ ਆਲਰਾਊਂਡ ਪ੍ਰਦਰਸ਼ਨ ਸਦਕਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਟੂਰਨਾਮੈਂਟ ਵਿੱਚ ਲਗਾਤਾਰ ਪੰਜ ਜਿੱਤਾਂ ਦਰਜ ਕੀਤੀਆਂ। ਉਸ ਦੀ ਇਸ ਪ੍ਰਾਪਤੀ ਵਿੱਚ ਕੋਚ ਗਗਨਦੀਪ ਲੰਬੀ ਅਤੇ ਹਰਸ਼ਪਿੰਦਰ ਗਿੱਲ ਦੀ ਰਹਿਨੁਮਾਈ ਅਤੇ ਸਿਖਲਾਈ ਦਾ ਵੀ ਅਹਿਮ ਯੋਗਦਾਨ ਰਿਹਾ।

ਇਸ ਮੌਕੇ ਡਿਸਟ੍ਰਿਕਟ ਕ੍ਰਿਕਟ ਐਸੋਸੀਏਸ਼ਨ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਰਹਿਮਤ ਕੌਰ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਵਿਸ਼ੇਸ਼ ਤੌਰ 'ਤੇ ਸ਼ਲਾਘਾ ਕੀਤੀ ਗਈ ਅਤੇ ਉਸ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਐਸੋਸੀਏਸ਼ਨ ਨੇ ਕਿਹਾ ਕਿ ਰਹਿਮਤ ਵਰਗੀਆਂ ਪ੍ਰਤਿਭਾਸ਼ਾਲੀ ਖਿਡਾਰਨਾਂ ਜ਼ਿਲ੍ਹੇ ਦੀਆਂ ਹੋਰ ਲੜਕੀਆਂ ਨੂੰ ਵੀ ਕ੍ਰਿਕਟ ਖੇਡਣ ਲਈ ਪ੍ਰੇਰਿਤ ਕਰਦੀਆਂ ਹਨ। ਡਾ. ਕੁਲਵੀਰ ਸਿੰਘ ਨੇ ਰਹਿਮਤ ਦੀ ਇਸ ਪ੍ਰਾਪਤੀ 'ਤੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਉਸ ਦੀ ਸਫਲਤਾ ਪਿੱਛੇ ਮਿਹਨਤ, ਅਨੁਸ਼ਾਸਨ, ਲਗਨ ਅਤੇ ਕੋਚਾਂ ਦੀ ਸਹੀ ਰਹਿਨੁਮਾਈ ਦਾ ਵੱਡਾ ਯੋਗਦਾਨ ਹੈ। ਰਹਿਮਤ ਕੌਰ ਦੀ ਇਸ ਪ੍ਰਾਪਤੀ ਨਾਲ ਪਿੰਡ ਦਾਨੇਵਾਲਾ ਅਤੇ ਸਮੁੱਚੇ ਮਲੋਟ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਹੈ।

Author : Malout Live