ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਚ' ਰੱਖੜੀ ਤਿਓਹਾਰ ਮੌਕੇ ਰਾਖੀ ਮੇਕਿੰਗ ਮੁਕਾਬਲਿਆਂ ਦਾ ਆਯੋਜਨ
ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਭੈਣਾਂ-ਭਰਾਵਾਂ ਦੇ ਪਵਿੱਤਰ ਤਿਉਹਾਰ ‘ਰੱਖੜੀ’ ਨੂੰ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਰਾਖੀ ਮੇਕਿੰਗ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਸਕੂਲ ਦੇ ਬਹੁਤ ਸਾਰੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਸਿਰਜਣਾਤਮਕ ਕਲਾ ਦਾ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਕਿਸਮਾਂ ਦੀਆਂ ਰੰਗ-ਬਰੰਗੀਆਂ ਰੱਖੜੀਆਂ ਤਿਆਰ ਕੀਤੀਆਂ।
ਮਲੋਟ : ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਭੈਣਾਂ-ਭਰਾਵਾਂ ਦੇ ਪਵਿੱਤਰ ਤਿਉਹਾਰ ‘ਰੱਖੜੀ’ ਨੂੰ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਰਾਖੀ ਮੇਕਿੰਗ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਸਕੂਲ ਦੇ ਬਹੁਤ ਸਾਰੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਸਿਰਜਣਾਤਮਕ ਕਲਾ ਦਾ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਕਿਸਮਾਂ ਦੀਆਂ ਰੰਗ-ਬਰੰਗੀਆਂ ਰੱਖੜੀਆਂ ਤਿਆਰ ਕੀਤੀਆਂ। ਸਕੂਲ ਦੀ ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਵੱਲੋਂ ਰੱਖੜੀ ਦੇ ਤਿਉਹਾਰ ਨਾਲ ਸੰਬੰਧਿਤ ਰੰਗਾ-ਰੰਗ ਸੱਭਿਆਚਾਰਕ ਪ੍ਰੋਗਰਾਮ ਅਤੇ ਲੋਕ ਗੀਤ ਪੇਸ਼ ਕੀਤੇ ਗਏ। ਇਸ ਮੌਕੇ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਸਕੂਲ ਪ੍ਰਿੰਸੀਪਲ ਵੱਲੋਂ ਸਨਮਾਨਿਤ ਕੀਤਾ ਗਿਆ।
ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਜਿਹੇ ਮੁਕਾਬਲਿਆਂ ਦਾ ਉਦੇਸ਼ ਵਿਦਿਆਰਥੀਆਂ ਦੀ ਸਿਰਜਣਾਤਮਕਤਾ ਨੂੰ ਉਜਾਗਰ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੇ ਸੱਭਿਆਚਾਰ ਅਤੇ ਵਿਰਸੇ ਨਾਲ ਜੋੜਨਾ ਹੈ। ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਸਹਾਇਕ ਹੁੰਦੀਆਂ ਹਨ। ਅੰਤ ਵਿੱਚ ਉਨ੍ਹਾਂ ਨੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਰੱਖੜੀ ਦੇ ਤਿਉਹਾਰ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ।
Author : Malout Live



