ਰਣਧੀਰ ਸਿੰਘ ਧੀਰਾ ਖੁੱਡੀਆਂ ਦੇ ਲੰਬੀ ਹਲਕੇ ਵਿੱਚ ਪਹੁੰਚਣ ਤੇ ਇਲਾਕਾ ਨਿਵਾਸੀਆਂ ਨੇ ਗਰਮਜੋਸ਼ੀ ਨਾਲ ਕੀਤਾ ਸਵਾਗਤ
ਸ. ਰਣਧੀਰ ਸਿੰਘ ਧੀਰਾ ਖੁੱਡੀਆਂ ਚੇਅਰਮੈਨ ਪੰਜਾਬ ਸਟੇਟ ਕੰਟੇਨਰ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਆਪਣੇ ਜੱਦੀ ਹਲਕੇ ਲੰਬੀ ਦੇ ਪਿੰਡ ਖੁੱਡੀਆਂ ਗੁਲਾਬ ਸਿੰਘ ਪਹੁੰਚਣ ਤੇ ਇਲਾਕਾ ਨਿਵਾਸੀਆਂ ਨੇ ਉਹਨਾਂ ਦਾ ਗਰਮਜੋਸ਼ੀ ਨਾਲ ਸਵਗਾਤ ਕੀਤਾ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ. ਰਣਧੀਰ ਸਿੰਘ ਧੀਰਾ ਖੁੱਡੀਆਂ ਚੇਅਰਮੈਨ ਪੰਜਾਬ ਸਟੇਟ ਕੰਟੇਨਰ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਆਪਣੇ ਜੱਦੀ ਹਲਕੇ ਲੰਬੀ ਦੇ ਪਿੰਡ ਖੁੱਡੀਆਂ ਗੁਲਾਬ ਸਿੰਘ ਪਹੁੰਚਣ ਤੇ ਇਲਾਕਾ ਨਿਵਾਸੀਆਂ ਨੇ ਉਹਨਾਂ ਦਾ ਗਰਮਜੋਸ਼ੀ ਨਾਲ ਸਵਗਾਤ ਕੀਤਾ। ਜਿਕਰਯੋਗ ਹੈ ਕਿ ਸ. ਖੁੱਡੀਆ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਨਤਮਸਤਕ ਹੋਣ ਉਪਰੰਤ ਪਿੰਡ ਬਾਦਲ, ਲੰਬੀ ਅਤੇ ਪਿੰਡ ਖੁੱਡੀਆ ਗੁਲਾਬ ਸਿੰਘ ਵਿਖੇ ਇੱਕ ਵੱਡੇ ਕਾਰਾਂ ਦੇ ਕਾਫਲੇ ਦੇ ਰੂਪ ਵਿੱਚ ਪਹੁੰਚੇ। ਇਸ ਮੌਕੇ ਤੇ ਇਲਾਕਾ ਨਿਵਾਸੀਆਂ ਦੀ ਵਧਾਈ ਕਬੂਲ ਕਰਦਿਆਂ ਸ. ਧੀਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਉਹਨਾਂ ਦੀ ਪਾਰਟੀ ਪ੍ਰਤੀ ਵਫਾਦਾਰੀ ਦੇਖਦਿਆਂ ਉਹਨਾਂ ਨੂੰ ਇੱਕ ਜ਼ਿੰਮੇਵਾਰੀ ਵਾਲਾ ਅਹੁਦਾ ਦੇ ਕੇ ਉਹਨਾਂ ਦਾ ਅਤੇ ਇਲਾਕਾ ਮਾਣ ਸਤਿਕਾਰ ਵਧਾਇਆ ਹੈ।
ਉਹਨਾਂ ਆਸ ਪ੍ਰਗਟਾਈ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਦੀ ਭਾਵਨਾ ਨਾਲ ਨਿਭਾਉਣਗੇ ਅਤੇ ਲੋਕਾਂ ਅਤੇ ਇਲਾਕੇ ਦੀ ਹਮੇਸ਼ਾ ਸੇਵਾ ਕਰਦੇ ਰਹਿਣਗੇ। ਨਵ-ਨਿਯੁਕਤ ਚੇਅਰਮੈਨ ਰਣਧੀਰ ਸਿੰਘ ਧੀਰਾ ਖੁੱਡੀਆਂ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਸੀਨੀਅਰ ਆਗੂ ਸ੍ਰੀ ਮਨੀਸ਼ ਸਿਸੋਦੀਆ, ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਹਨਾਂ ਵੱਲੋਂ ਜਤਾਏ ਗਏ ਵਿਸ਼ਵਾਸ ਨੂੰ ਹਮੇਸ਼ਾ ਕਾਇਮ ਰੱਖਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਆਗੂ, ਸਰਪੰਚ, ਪੰਚ ਅਤੇ ਪਤਵੰਤੇ ਵਿਅਕਤੀ ਵੱਡੀ ਗਿਣਤੀ ਵਿੱਚ ਮੌਜੂਦ ਸਨ।
Author : Malout Live



