ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਪ੍ਰਧਾਨਗੀ ਹੇਠ ਗਰੀਬ ਤੇ ਲੋੜਵੰਦਾਂ ਨੂੰ ਵੰਡਿਆ ਗਿਆ ਰਾਸ਼ਨ
ਸਰਬੱਤ ਦਾ ਭਲਾ, ਚੈਰੀਟੈਬਲ ਟਰੱਸਟ ਵੱਲੋਂ ਡੇਰਾ ਭਾਈ ਮਸਤਾਨ, ਸ਼੍ਰੀ ਮੁਕਤਸਰ ਸਾਹਿਬ ਵਿਖੇ ਗਰੀਬ ਅਤੇ ਵਿਧਵਾ ਔਰਤਾਂ ਨੂੰ ਹਰ ਮਹੀਨੇ ਰਾਸ਼ਨ ਮੁਹੱਈਆ ਕਰਵਾਇਆ ਜਾਂਦਾ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਰਬੱਤ ਦਾ ਭਲਾ, ਚੈਰੀਟੈਬਲ ਟਰੱਸਟ ਵੱਲੋਂ ਡੇਰਾ ਭਾਈ ਮਸਤਾਨ, ਸ਼੍ਰੀ ਮੁਕਤਸਰ ਸਾਹਿਬ ਵਿਖੇ ਗਰੀਬ ਅਤੇ ਵਿਧਵਾ ਔਰਤਾਂ ਨੂੰ ਹਰ ਮਹੀਨੇ ਰਾਸ਼ਨ ਮੁਹੱਈਆ ਕਰਵਾਇਆ ਜਾਂਦਾ ਹੈ। ਇਸੇ ਤਹਿਤ ਇੱਥੇ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਲਗਭਗ ਵੱਖ-ਵੱਖ ਪਿੰਡਾਂ ਦੀਆਂ 250 ਦੇ ਕਰੀਬ ਔਰਤਾਂ ਨੇ ਭਾਗ ਲਿਆ। ਇਸ ਮੌਕੇ ਜਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੈਅਰਮੇਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਰਾਜ ਕੁਮਾਰ ਦੀ ਅਗਵਾਈ ਹੇਠ ਡਾ. ਗਗਨਦੀਪ ਕੌਰ, ਸੀ.ਜੇ.ਐੱਮ/ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਮੁਕਤਸਰ ਸਾਹਿਬ ਨੇ ਵਿਸ਼ੇਸ਼ ਤੌਰ ’ਤੇ ਭਾਗ ਲਿਆ।
ਇਸ ਮੌਕੇ ਉਨ੍ਹਾਂ ਹਾਜ਼ਿਰ ਔਰਤਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਜੇਕਰ ਕਿਸੇ ਵੀ ਔਰਤ ਨੂੰ ਕਿਸੇ ਕਿਸਮ ਦੀ ਕੋਈ ਕਾਨੂੰਨੀ ਸਲਾਹ/ਸਹਾਇਤਾ ਦੀ ਲੋੜ ਹੋਵੇ ਤਾਂ ਉਹ ਜ਼ਿਲ੍ਹਾ ਕਚਿਹਰੀ ਕੰਪਲੈਕਸ, ਸ਼੍ਰੀ ਮੁਕਤਸਰ ਸਾਹਿਬ ਵਿਖੇ ਬਣੇ ਫਰੰਟ ਆਫਿਸ ਜਾਂ ਸਕੱਤਰ ਨੂੰ ਕਿਸੇ ਵੀ ਕੰਮਕਾਜ ਵਾਲੇ ਦਿਨ ਆ ਕੇ ਮਿਲ ਸਕਦੇ ਹਨ। ਇਸ ਤੋਂ ਇਲਾਵਾ ਡੇਰਾ ਭਾਈ ਮਸਤਾਨ ਦੇ ਸੰਪਾਦਕ ਸੰਤ ਕਸ਼ਮੀਰਾ ਸਿੰਘ ਨੇ ਹਾਜ਼ਿਰ ਔਰਤਾਂ ਵਾਸਤੇ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ ਸੀ। ਹੋਰ ਵਧੇਰੇ ਜਾਣਕਾਰੀ ਲੈਣ ਲਈ ਟੋਲ-ਫ੍ਰੀ 15100 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
Author : Malout Live