ਗੁਰੂ ਰਾਮ ਦਾਸ ਗਰੁੱਪ ਆਫ਼ ਕਾਲਜਿਜ਼ ਵਿਖੇ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਮੌਕੇ ਕਰਵਾਇਆ ਸੁਖਮਨੀ ਸਾਹਿਬ ਦਾ ਪਾਠ

ਗੁਰੂ ਰਾਮ ਦਾਸ ਗਰੁੱਪ ਆਫ਼ ਕਾਲਜਿਜ਼ ਮਲੋਟ ਵਿਖੇ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਭ ਸ਼ੁਰੂਆਤ ਮੌਕੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਧਾਰਮਿਕ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਸਫਲਤਾ, ਉਨ੍ਹਾਂ ਦੇ ਸੁਨਹਿਰੀ ਭਵਿੱਖ ਅਤੇ ਨਵੇਂ ਸੈਸ਼ਨ ਦੀ ਸੁਚੱਜੀ ਸ਼ੁਰੂਆਤ ਲਈ ਵਾਹਿਗੁਰੂ ਅੱਗੇ ਅਰਦਾਸ ਕਰਨਾ ਸੀ।

ਮਲੋਟ : ਗੁਰੂ ਰਾਮ ਦਾਸ ਗਰੁੱਪ ਆਫ਼ ਕਾਲਜਿਜ਼ ਮਲੋਟ ਵਿਖੇ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਭ ਸ਼ੁਰੂਆਤ ਮੌਕੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਧਾਰਮਿਕ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਸਫਲਤਾ, ਉਨ੍ਹਾਂ ਦੇ ਸੁਨਹਿਰੀ ਭਵਿੱਖ ਅਤੇ ਨਵੇਂ ਸੈਸ਼ਨ ਦੀ ਸੁਚੱਜੀ ਸ਼ੁਰੂਆਤ ਲਈ ਵਾਹਿਗੁਰੂ ਅੱਗੇ ਅਰਦਾਸ ਕਰਨਾ ਸੀ। ਇਸ ਮੌਕੇ ਸਰਦਾਰ ਮਾਨ ਸਿੰਘ, ਸਰਦਾਰ ਸੁਰਿੰਦਰ ਪਾਲ ਸਿੰਘ, ਐਗਜ਼ੀਕਿਊਟਿਵ ਮੈਂਬਰ ਸਰਦਾਰ ਪ੍ਰਭਲੀਨ ਸਿੰਘ ਮੱਕੜ, ਚੇਅਰਮੈਨ ਸਰਦਾਰ ਮਨਪ੍ਰੀਤ ਸਿੰਘ ਮੱਕੜ, ਵਾਈਸ ਚੇਅਰਮੈਨ ਸਰਦਾਰ ਪੁਸ਼ਪਲੀਨ ਸਿੰਘ ਮੱਕੜ ਅਤੇ ਡਾਇਰੈਕਟਰ ਕੈਂਪਸ ਡਾ. ਬਲਜੀਤ ਸਿੰਘ ਖੁਰਾਣਾ ਵਿਸ਼ੇਸ਼ ਤੌਰ ’ਤੇ ਹਾਜ਼ਿਰ ਹੋਏ।

ਸਮਾਗਮ ਦੌਰਾਨ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਭਾਗ ਲਿਆ। ਪਾਠ ਉਪਰੰਤ ਸਰਬੱਤ ਦੇ ਭਲੇ, ਵਿਦਿਆਰਥੀਆਂ ਦੀ ਚੰਗੀ ਸਿਹਤ, ਮਿਹਨਤ ਅਤੇ ਵਿੱਦਿਅਕ ਖੇਤਰ ਵਿੱਚ ਉੱਨਤੀ ਲਈ ਅਰਦਾਸ ਕੀਤੀ ਗਈ। ਇਸ ਤੋਂ ਬਾਅਦ ਸਮੂਹ ਹਾਜ਼ਰੀਨ ਨੂੰ ਕੜਾਹ ਪ੍ਰਸ਼ਾਦ ਦੀ ਦੇਗ ਵਰਤਾਈ ਗਈ। ਸਮਾਗਮ ਨੇ ਕਾਲਜ ਦੇ ਮਾਹੌਲ ਨੂੰ ਅਧਿਆਤਮਿਕਤਾ, ਸ਼ਰਧਾ ਅਤੇ ਸਕਾਰਾਤਮਕ ਊਰਜਾ ਨਾਲ ਭਰ ਦਿੱਤਾ।

Author : Malout Live