ਸ਼੍ਰੀ ਮੁਕਤਸਰ ਸਾਹਿਬ ਵਿਖੇ ਸਟੇਟ ਜੀ.ਐੱਸ.ਟੀ ਵਿਭਾਗ ਵੱਲੋਂ ਲਗਾਇਆ ਗਿਆ ਰਜਿਸਟ੍ਰੇਸ਼ਨ ਕੈਂਪ
ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਾਇਕ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ, ਸ਼੍ਰੀਮਤੀ ਹਿਨਾ ਤਲਵਾੜ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਕੰਪਲੈਕਸ ਸ਼੍ਰੀ ਮੁਕਤਸਰ ਸਾਹਿਬ ਵਿਖੇ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ। ਕੈਂਪ ਦਾ ਮੁੱਖ ਮਕਸਦ ਅਨ-ਰਜਿਸਟਰਡ ਡੀਲਰਾਂ ਨੂੰ ਮੌਕੇ ਤੇ ਹੀ ਰਜਿਸਟਰਡ ਕਰਨਾ ਸੀ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਾਇਕ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ, ਸ਼੍ਰੀਮਤੀ ਹਿਨਾ ਤਲਵਾੜ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਕੰਪਲੈਕਸ ਸ਼੍ਰੀ ਮੁਕਤਸਰ ਸਾਹਿਬ ਵਿਖੇ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ। ਕੈਂਪ ਦਾ ਮੁੱਖ ਮਕਸਦ ਅਨ-ਰਜਿਸਟਰਡ ਡੀਲਰਾਂ ਨੂੰ ਮੌਕੇ ਤੇ ਹੀ ਰਜਿਸਟਰਡ ਕਰਨਾ ਸੀ। ਜਾਣਕਾਰੀ ਦਿੰਦੇ ਹੋਏ ਸ਼੍ਰੀ ਮਨਜਿੰਦਰ ਸਿੰਘ ਰਾਜ ਕਰ ਅਫ਼ਸਰ ਨੇ ਦੱਸਿਆ ਕਿ ਇਹ ਕੈਂਪ ਅਨ-ਰਜਿਸਟਰਡ ਡੀਲਰਾਂ ਨੂੰ ਜੀ.ਐੱਸ.ਟੀ ਐਕਟ ਅਧੀਨ ਰਜਿਸਟਰਡ ਕਰਨ ਲਈ ਲਗਾਇਆ ਗਿਆ ਹੈ ਤੇ ਇਸ ਕੈਂਪ ਵਿੱਚ ਹਰ ਅਨ-ਰਜਿਸਟਰਡ ਡੀਲਰ ਨੂੰ ਰਜਿਸਟ੍ਰੇਸ਼ਨ ਕਰਨ ਵਿੱਚ ਪੇਸ਼ ਆਉਦੀਆਂ ਮੁਸ਼ਕਿਲਾਂ ਦਾ ਮੌਕੇ ਤੇ ਹੀ ਹੱਲ ਕੀਤਾ ਗਿਆ।
ਉਨ੍ਹਾਂ ਇਹ ਵੀ ਦੱਸਿਆ ਕਿ ਜਿਹੜੀਆਂ ਫਰਮਾਂ ਰਜਿਸਟ੍ਰੇਸ਼ਨ ਦੇ ਦਾਇਰੇ ਵਿੱਚ ਆਉਂਦੀਆਂ ਹਨ, ਪਰ ਉਨ੍ਹਾਂ ਵੱਲੋਂ ਜੀ.ਐੱਸ.ਟੀ ਰਜਿਸਟ੍ਰੇਸ਼ਨ ਲਈ ਅਜੇ ਤੱਕ ਅਪਲਾਈ ਨਹੀਂ ਕੀਤਾ ਗਿਆ, ਉਨ੍ਹਾਂ ਵਿਰੁੱਧ ਜੀ.ਐੱਸ.ਟੀ ਐਕਟ ਅਧੀਨ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਭਵਿੱਖ ਵਿੱਚ ਇਹ ਰਜਿਸਟ੍ਰੇਸ਼ਨ ਕੈਂਪ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਵਿੱਚ ਵੀ ਲਗਾਏ ਜਾਣਗੇ ਤਾਂ ਜੋ ਵੱਧ ਤੋ ਵੱਧ ਅਨ-ਰਜਿਸਟਰਡ ਡੀਲਰ ਇਸ ਦਾ ਫਾਇਦਾ ਉਠਾ ਸਕਣ। ਇਸ ਕੈਂਪ ਵਿੱਚ ਸ਼੍ਰੀ ਰੁਪਿੰਦਰ ਸਿੰਘ, ਸ਼੍ਰੀ ਤਰਸੇਮ ਸਿੰਘ ਕਰ ਨਿਰੀਖਕ, ਸ਼੍ਰੀ ਬੋਹੜ ਸਿੰਘ ਜੂਨੀਅਰ ਸਹਾਇਕ ਅਤੇ ਸ਼੍ਰੀ ਰਾਕੇਸ਼ ਕੁਮਾਰ ਕਲਰਕ ਦਫਤਰ ਸਹਾਇਕ ਕਮਿਸ਼ਨਰ ਰਾਜ ਕਰ ਸ਼੍ਰੀ ਮੁਕਤਸਰ ਸਾਹਿਬ ਨੇ ਵਿਭਾਗ ਵੱਲੋਂ ਆਪਣੀਆਂ ਸੇਵਾਵਾਂ ਦਿੱਤੀਆਂ।
Author : Malout Live