ਪੰਜਾਬ ਇਲੈਕਸ਼ਨ ਕੁਇਜ਼-2025 ਪ੍ਰਤੀਯੋਗਿਤਾ ਲਈ ਰਜਿਸਟਰੇਸ਼ਨ 17 ਜਨਵਰੀ ਤੱਕ

ਸ਼੍ਰੀ ਹਰਬੰਸ ਸਿੰਘ ਚੋਣ ਤਹਿਸੀਲਦਾਰ ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਦਰਵਾਂ ਰਾਸ਼ਟਰੀ ਵੋਟਰ ਦਿਵਸ 25 ਜਨਵਰੀ 2025 ਨੂੰ ਮਨਾਇਆ ਜਾ ਰਿਹਾ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਹਰਬੰਸ ਸਿੰਘ ਚੋਣ ਤਹਿਸੀਲਦਾਰ ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਦਰਵਾਂ ਰਾਸ਼ਟਰੀ ਵੋਟਰ ਦਿਵਸ 25 ਜਨਵਰੀ 2025 ਨੂੰ ਮਨਾਇਆ ਜਾ ਰਿਹਾ ਹੈ। ਉਹਨਾਂ ਅੱਗੇ ਦੱਸਿਆ ਕਿ ਵੋਟਰਾਂ ਨੂੰ ਵੋਟ ਦੇ ਅਧਿਕਾਰ ਸੰਬੰਧੀ ਜਾਗਰੂਕ ਕਰਨ ਲਈ ਵੱਧ ਤੋਂ ਵੱਧ ਵੋਟਰਾਂ ਦੀ ਸ਼ਮੂਲੀਅਤ ਵੋਟਿੰਗ ਪ੍ਰਕਿਰਿਆ ਵਿੱਚ ਯਕੀਨੀ ਬਣਾਉਣ ਲਈ ਰਾਜ ਪੱਧਰ ਤੇ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ ਵੱਲੋਂ "ਪੰਜਾਬ ਇਲੈਕਸ਼ਨ ਕੁਇਜ਼-2025 ਪ੍ਰਤੀਯੋਗਿਤਾ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਇਸ ਪ੍ਰਤੀਯੋਗਿਤਾ ਵਿੱਚ ਆਨਲਾਈਨ ਅਤੇ ਆਫਲਾਈਨ ਮਾਧਿਅਮ ਰਾਹੀਂ ਭਾਗ ਲਿਆ ਜਾ ਸਕਦਾ ਹੈ। ਆਨਲਾਈਨ ਰਜਿਸਟਰੇਸ਼ਨ 17 ਜਨਵਰੀ ਤੱਕ ਹੋਵੇਗੀ, ਆਨਲਾਈਨ ਪ੍ਰਤੀਯੋਗਿਤਾ ਮੁਕਾਬਲੇ 19 ਜਨਵਰੀ ਨੂੰ ਹੋਣਗੇ, ਜਦ ਕਿ ਰਾਜ ਪੱਧਰ ਆਫਲਾਈਨ ਮੁਕਾਬਲਾ 24 ਜਨਵਰੀ ਨੂੰ ਲੁਧਿਆਣਾ ਵਿੱਚ ਹੋਵੇਗਾ। ਪਹਿਲਾ ਸ਼ੁਰੂਆਤੀ ਰਾਊਂਡ ਆਨਲਾਈਨ ਮਾਧਿਅਮ ਰਾਹੀਂ ਹੋਵੇਗਾ, ਜਿਸ ਵਿੱਚ ਜ਼ਿਲ੍ਹਾ ਪੱਧਰੀ ਵਿਜੇਤਾ ਚੁਣਿਆ ਜਾਵੇਗਾ, ਦੂਜਾ ਅਤੇ ਫਾਈਨਲ ਰਾਊਂਡ ਆਫਲਾਈਨ ਮਾਧਿਅਮ ਰਾਹੀਂ ਲੁਧਿਆਣਾ ਵਿਖੇ ਕਰਵਾਇਆ ਜਾਵੇਗਾ, ਜਿਸ ਵਿੱਚ ਪੰਜਾਬ ਦੇ 23 ਜਿਲ੍ਹਿਆਂ ਦੇ ਉਮੀਦਵਾਰਾਂ ਵਿੱਚੋਂ 03 ਵਿਜੇਤਾ ਘੋਸ਼ਿਤ ਕੀਤੇ ਜਾਣੇ ਹਨ ਅਤੇ ਉਹਨਾਂ ਨੂੰ ਰਾਸ਼ਟਰੀ ਵੋਟਰ ਦਿਵਸ 25 ਜਨਵਰੀ 2025 ਨੂੰ ਇਨਾਮ ਵੰਡੇ ਜਾਣਗੇ ਅਤੇ ਸਨਮਾਨਿਤ ਕੀਤਾ ਜਾਵੇਗਾ।

Author : Malout Live