ਸ਼੍ਰੀ ਮੁਕਤਸਰ ਸਾਹਿਬ ਜਿਲ੍ਹੇ ‘ਚ ਜਾਨਵਰਾਂ ਦੀ ਭਲਾਈ ਲਈ ਕੀਤੇ ਜਾ ਸਕਣ ਵਾਲੇ ਕੰਮਾਂ ਸੰਬੰਧੀ ਤਿਆਰ ਕੀਤੀ ਰਿਪੋਰਟ

ਨਾਮੀ ਸਮਾਜਸੇਵੀ ਸੰਸਥਾ ਏ.ਐਲ.ਪੀ.ਐਨ ਨੇ ਸ਼੍ਰੀ ਮੁਕਤਸਰ ਸਾਹਿਬ ਜਿਲ੍ਹੇ ‘ਚ ਜਾਨਵਰਾਂ ਦੀ ਭਲਾਈ ਲਈ ਕੀਤੇ ਜਾ ਸਕਣ ਵਾਲੇ ਕੰਮਾਂ ਸੰਬੰਧੀ ਰਿਪੋਰਟ ਤਿਆਰ ਕੀਤੀ ਹੈ। ਸੰਸਥਾ ਵੱਲੋਂ ਇਸ ਰਿਪੋਰਟ ਨੂੰ ਤਿਆਰ ਕਰਨ ਲਈ ਸਰਕਾਰੀ ਪਸ਼ੂ ਪਾਲਣ ਹਸਪਤਾਲ, ਡਿਸਪੈਂਸਰੀਆਂ ਅਤੇ ਗਊਸ਼ਾਲਾ ਦੇ ਨਾਲ-ਨਾਲ ਪ੍ਰਾਇਵੇਟ ਡੇਅਰੀ ਫਾਰਮ, ਪੋਲਟਰੀ ਫਾਰਮ, ਮੀਟ ਦੀਆਂ ਦੁਕਾਨਾਂ, ਝੀਂਗਾ ਤੇ ਮੱਛੀ ਫਾਰਮ ਆਦਿ ਦਾ ਦੌਰਾ ਕਰਕੇ ਜਾਨਵਰਾਂ ਨੂੰ ਰੱਖੇ ਜਾਣ ਵਾਲੇ ਹਲਾਤਾਂ ਦਾ ਸਰਵੇਖਣ ਕੀਤਾ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਨਾਮੀ ਸਮਾਜਸੇਵੀ ਸੰਸਥਾ ਏ.ਐਲ.ਪੀ.ਐਨ ਨੇ ਸ਼੍ਰੀ ਮੁਕਤਸਰ ਸਾਹਿਬ ਜਿਲ੍ਹੇ ‘ਚ ਜਾਨਵਰਾਂ ਦੀ ਭਲਾਈ ਲਈ ਕੀਤੇ ਜਾ ਸਕਣ ਵਾਲੇ ਕੰਮਾਂ ਸੰਬੰਧੀ ਰਿਪੋਰਟ ਤਿਆਰ ਕੀਤੀ ਹੈ। ਸੰਸਥਾ ਵੱਲੋਂ ਇਸ ਰਿਪੋਰਟ ਨੂੰ ਤਿਆਰ ਕਰਨ ਲਈ ਸਰਕਾਰੀ ਪਸ਼ੂ ਪਾਲਣ ਹਸਪਤਾਲ, ਡਿਸਪੈਂਸਰੀਆਂ ਅਤੇ ਗਊਸ਼ਾਲਾ ਦੇ ਨਾਲ-ਨਾਲ ਪ੍ਰਾਇਵੇਟ ਡੇਅਰੀ ਫਾਰਮ, ਪੋਲਟਰੀ ਫਾਰਮ, ਮੀਟ ਦੀਆਂ ਦੁਕਾਨਾਂ, ਝੀਂਗਾ ਤੇ ਮੱਛੀ ਫਾਰਮ ਆਦਿ ਦਾ ਦੌਰਾ ਕਰਕੇ ਜਾਨਵਰਾਂ ਨੂੰ ਰੱਖੇ ਜਾਣ ਵਾਲੇ ਹਲਾਤਾਂ ਦਾ ਸਰਵੇਖਣ ਕੀਤਾ। ਇਸ ਦੇ ਨਾਲ ਹੀ ਸੰਸਥਾ ਵੱਲੋਂ ਅਵਾਰਾ ਪਸ਼ੂਆਂ ਅਤੇ ਕੁੱਤਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਕੀਤੇ ਜਾ ਸਕਣ ਵਾਲੇ ਕੰਮਾਂ ‘ਤੇ ਵੀ ਵਿਚਾਰ ਚਰਚਾ ਕੀਤੀ।

ਸੰਸਥਾ ਦੀ ਅਹੁਦੇਦਾਰ ਮੈਡਮ ਅਪੂਰਵਾ ਵੱਲੋਂ ਇਹ ਰਿਪੋਰਟ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੂੰ ਸੌਂਪੀ ਗਈ। ਡੀ.ਸੀ ਅਭਿਜੀਤ ਕਪਲਿਸ਼ ਨੇ ਕਿਹਾ ਕਿ ਜਾਨਵਰਾਂ ਦੀ ਭਲਾਈ ਇੱਕ ਅਹਿਮ ਮੁੱਦਾ ਹੈ ਅਤੇ ਜਿਲ੍ਹਾ ਪ੍ਰਸ਼ਾਸਨ ਨਾਲ ਸਾਰੇ ਸੰਬੰਧਿਤ ਵਿਭਾਗਾਂ ਨੂੰ ਇਸ ਕੰਮ ਲਈ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਹਾਇਕ ਕਮਿਸ਼ਨਰ (ਜ) ਸ਼ਿਵਾਂਸ ਅਸਥਾਨਾ, ਐੱਸ.ਡੀ.ਐਮ ਬਲਜੀਤ ਕੌਰ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਗੁਰਦਿੱਤ ਸਿੰਘ, ਜਿਲ੍ਹਾ ਭਲਾਈ ਅਫਸਰ ਜਗਮੋਹਣ ਸਿੰਘ, ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਵਰੁਣ ਸਹੋਤਾ, ਏ.ਐਲ.ਪੀ.ਐਨ ਸੰਸਥਾ ਤੋਂ ਮੈਡਮ ਅਪੂਰਵਾ, ਹੋਰ ਅਹੁਦੇਦਾਰ ਅਤੇ ਸਮਾਜਸੇਵੀ ਹਾਜ਼ਿਰ ਸਨ।

Author : Malout Live