ਯੁਵਕ ਸੇਵਾਵਾਂ ਕਲੱਬਾਂ ਕੋਲੋਂ ਵਿੱਤੀ ਸਹਾਇਤਾ ਗ੍ਰਾਂਟ ਪ੍ਰਾਪਤ ਕਰਨ ਲਈ ਅਰਜ਼ੀਆਂ ਦੀ ਕੀਤੀ ਮੰਗ
ਪੰਜਾਬ ਸਰਕਾਰ ਯੁਵਕ ਸੇਵਾਵਾਂ, ਵਿਭਾਗ ਪੰਜਾਬ ਵੱਲੋਂ ਵਿਭਾਗ ਨਾਲ ਐਫੀਲੀਏਟਿਡ ਯੁਵਕ ਕਲੱਬਾਂ ਨੂੰ ਉਨ੍ਹਾਂ ਵੱਲੋਂ ਪਿਛਲੇ 2 ਸਾਲ ਤੋਂ ਆਪਣੇ ਪਿੰਡਾਂ ਵਿੱਚ ਪਿੰਡ ਦੀ ਭਲਾਈ, ਯੁਵਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਸੰਬੰਧੀ ਕੀਤੀਆਂ ਗਈਆਂ ਗਤੀਵਿਧੀਆਂ ਦੇ ਅਧਾਰ 'ਤੇ ਵਿੱਤੀ ਸਹਾਇਤਾ ਦੇਣ ਲਈ ਜ਼ਿਲ੍ਹੇ ਭਰ 'ਚੋਂ ਅਰਜ਼ੀਆਂ ਦੀ ਮੰਗ 20 ਜਨਵਰੀ 2025 ਤੱਕ ਕੀਤੀ ਗਈ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਯੁਵਕ ਸੇਵਾਵਾਂ, ਵਿਭਾਗ ਪੰਜਾਬ ਵੱਲੋਂ ਵਿਭਾਗ ਨਾਲ ਐਫੀਲੀਏਟਿਡ ਯੁਵਕ ਕਲੱਬਾਂ ਨੂੰ ਉਨ੍ਹਾਂ ਵੱਲੋਂ ਪਿਛਲੇ 2 ਸਾਲ ਤੋਂ ਆਪਣੇ ਪਿੰਡਾਂ ਵਿੱਚ ਪਿੰਡ ਦੀ ਭਲਾਈ, ਯੁਵਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਸੰਬੰਧੀ ਕੀਤੀਆਂ ਗਈਆਂ ਗਤੀਵਿਧੀਆਂ ਦੇ ਅਧਾਰ 'ਤੇ ਵਿੱਤੀ ਸਹਾਇਤਾ ਦੇਣ ਲਈ ਜ਼ਿਲ੍ਹੇ ਭਰ 'ਚੋਂ ਅਰਜ਼ੀਆਂ ਦੀ ਮੰਗ 20 ਜਨਵਰੀ 2025 ਤੱਕ ਕੀਤੀ ਗਈ ਹੈ।
ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਰਾਜੇਸ਼ ਤ੍ਰਿਪਾਠੀ ਨੇ ਦੱਸਿਆ ਕਿ ਯੁਵਕ ਕਲੱਬਾਂ ਵੱਲੋਂ ਆਪਣੀਆਂ ਅਰਜ਼ੀਆਂ ਦੇ ਨਾਲ ਕਲੱਬ ਵੱਲੋਂ ਕੀਤੀਆਂ ਗਈਆਂ ਗਤੀਵਿਧੀਆਂ ਦੀਆਂ ਫੋਟੋਆਂ ਅਤੇ ਅਖਬਾਰਾਂ ਦੀਆਂ ਕਾਤਰਾਂ ਨੱਥੀ ਕੀਤੀਆਂ ਜਾਣ ਤਾਂ ਜੋ ਵਧੀਆ ਕੰਮ ਕਰਨ ਵਾਲੀਆਂ ਜ਼ਿਲ੍ਹੇ ਭਰ 'ਚੋਂ ਯੁਵਕ ਕਲੱਬਾਂ ਦੀ ਚੋਣ ਕਰਕੇ ਉਨ੍ਹਾਂ ਨੂੰ ਖੇਡਾਂ ਦੇ ਸਮਾਨ, ਯੁਵਕ ਗਤੀਵਿਧੀਆਂ ਲਈ ਵਿੱਤੀ ਸਹਾਇਤਾ ਗ੍ਰਾਂਟ ਜਾਰੀ ਕੀਤੀ ਜਾ ਸਕੇ। ਅਰਜ਼ੀਆਂ ਦੇਣ ਵਾਲੇ ਕਲੱਬ ਯੁਵਕ ਸੇਵਾਵਾਂ ਵਿਭਾਗ ਨਾਲ ਐਫਲੀਏਟਿਡ ਹੋਣੇ ਚਾਹੀਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਚੋਂ ਯੋਗ ਯੁਵਕ ਕਲੱਬਾਂ ਦੀ ਚੋਣ ਜ਼ਿਲ੍ਹਾ ਪੱਧਰ ਤੇ ਬਣਾਈ ਗਈ ਕਮੇਟੀ ਵੱਲੋਂ ਕੀਤੀ ਜਾਵੇਗੀ। ਯੁਵਕ ਕਲੱਬਾਂ ਵੱਲੋਂ ਇਹ ਅਰਜ਼ੀਆਂ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਦੇ ਦਫ਼ਤਰ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ। ਵਧੇਰੇ ਜਾਣਕਾਰੀ ਲਈ ਸ਼੍ਰੀ ਰਘਬੀਰ ਸਿੰਘ ਮਾਨ ਮੋਬਾਇਲ ਨੰ. 95011-06638/99149-57957 ਤੇ ਸੰਪਰਕ ਕੀਤਾ ਜਾ ਸਕਦਾ ਹੈ।
Author : Malout Live