ਸ਼੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ਉੱਤੇ ਸੀਵਰੇਜ ਪਾਣੀ ਦੀ ਨਿਕਾਸੀ ਨੂੰ ਲੈ ਮਾਡਲ ਟਾਊਨ ਵਾਸੀਆਂ ਨੇ ਕੀਤਾ ਚੱਕਾ ਜਾਮ

ਸ਼੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ਉੱਤੇ ਮਾਡਲ ਟਾਊਨ ਵਾਸੀਆਂ ਨੇ ਚੱਕਾ ਜਾਮ ਕਰਕੇ ਨਾਅਰੇਬਾਜੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹਨਾਂ ਦੇ ਮੁਹੱਲੇ ਵਿੱਚ ਸੀਵਰੇਜ ਪਾਣੀ ਨਿਕਾਸੀ ਦੀ ਵੱਡੀ ਸਮੱਸਿਆ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ਉੱਤੇ ਮਾਡਲ ਟਾਊਨ ਵਾਸੀਆਂ ਨੇ ਚੱਕਾ ਜਾਮ ਕਰਕੇ ਨਾਅਰੇਬਾਜੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹਨਾਂ ਦੇ ਮੁਹੱਲੇ ਵਿੱਚ ਸੀਵਰੇਜ ਪਾਣੀ ਨਿਕਾਸੀ ਦੀ ਵੱਡੀ ਸਮੱਸਿਆ ਹੈ। ਸਾਹਮਣੇ ਸਥਿਤ ਪੁੱਡਾ ਕਾਲੋਨੀ ਦੇ ਸੀਵਰੇਜ ਦਾ ਪਾਣੀ ਉਹਨਾਂ ਦੇ ਮਹੱਲੇ ਵਿੱਚ ਆ ਰਿਹਾ ਹੈ। ਪ੍ਰਦਰਸ਼ਨ ਦੇਰ ਬੀਤੇ ਸ਼ਾਮ ਤੱਕ ਜਾਰੀ ਸੀ।

ਮੁਹੱਲਾ ਵਾਸੀਆਂ ਨੇ ਕਿਹਾ ਕਿ ਸਾਹਮਣੇ ਸਥਿਤ ਪੁੱਡਾ ਕਾਲੋਨੀ ਦਾ ਸੀਵਰੇਜ ਦੇ ਪਾਣੀ ਦੀ ਨਿਕਾਸੀ ਮਾਡਲ ਟਾਊਨ ‘ਚ ਕੀਤੀ ਜਾ ਰਹੀ ਹੈ, ਜਿਸ ਕਾਰਨ ਉਹਨਾਂ ਨੂੰ ਵੱਡੀ ਸਮੱਸਿਆ ਆ ਰਹੀ ਹੈ। ਉਹ ਇਸ ਸੰਬੰਧ ‘ਚ ਕਈ ਵਾਰ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮਿਲ ਚੁੱਕੇ ਹਨ ਪਰ ਸਮੱਸਿਆ ਦਾ ਹੱਲ ਨਹੀਂ ਕੀਤਾ ਗਿਆ। ਜਿੰਨ੍ਹਾਂ ਸਮਾਂ ਸਮੱਸਿਆ ਦਾ ਹੱਲ ਨਹੀਂ ਕੀਤਾ ਜਾਂਦਾ ਸੰਘਰਸ਼ ਜਾਰੀ ਰਹੇਗਾ।

Author : Malout Live