ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਰਿਵਾਇਜਡ ਸਮਾਂ-ਸਾਰਣੀ ਦਾ ਐਲਾਨ
ਚੋਣ ਕਮਿਸ਼ਨ ਪੰਜਾਬ ਨੇ ਹੋਣ ਵਾਲੀਆਂ ਜਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਰਿਵਾਇਜਡ ਸਮਾਂ-ਸਾਰਣੀ ਦਾ ਐਲਾਨ ਕੀਤਾ ਹੈ। ਮਾਨਯੋਗ ਰਾਜ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਆਮ ਚੋਣਾਂ 2025 ਦੇ ਪਹਿਲਾਂ ਤੋਂ ਚੱਲ ਰਹੇ ਵੋਟਰ ਸੂਚੀਆਂ ਦੇ ਸੁਧਾਈ ਪ੍ਰੋਗਰਾਮ ਵਿੱਚ ਅੰਸ਼ਿਕ ਸੋਧ ਕੀਤੀ ਗਈ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਚੋਣ ਕਮਿਸ਼ਨ ਪੰਜਾਬ ਨੇ ਹੋਣ ਵਾਲੀਆਂ ਜਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਰਿਵਾਇਜਡ ਸਮਾਂ-ਸਾਰਣੀ ਦਾ ਐਲਾਨ ਕੀਤਾ ਹੈ। ਇਸ ਸੰਬੰਧ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਵਧੀਕ ਜਿਲ੍ਹਾ ਚੋਣਕਾਰ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਸੁਰਿੰਦਰ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਯੋਗ ਰਾਜ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਆਮ ਚੋਣਾਂ 2025 ਦੇ ਪਹਿਲਾਂ ਤੋਂ ਚੱਲ ਰਹੇ ਵੋਟਰ ਸੂਚੀਆਂ ਦੇ ਸੁਧਾਈ ਪ੍ਰੋਗਰਾਮ ਵਿੱਚ ਅੰਸ਼ਿਕ ਸੋਧ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਜਿਸ ਦੇ ਅਨੁਸਾਰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਲਈ ਮੁਤਾਬਿਕ ਦਾਅਵੇ, ਇਤਰਾਜ ਕਰਨ ਦੀ ਤਾਰੀਕ 03 ਸਤੰਬਰ 2025 ਕਰ ਦਿੱਤੀ ਗਈ ਹੈ ਅਤੇ ਦਾਅਵੇ, ਇਤਰਾਜਾਂ ਦੇ ਨਿਪਟਾਰੇ ਦੀ ਮਿਤੀ 08 ਸਤੰਬਰ 2025 ਕਰ ਦਿੱਤੀ ਗਈ ਹੈ। ਵੋਟਰ ਸੂਚੀਆਂ ਦੀ ਫਾਈਨਲ ਪ੍ਰਕਾਸ਼ਨਾ ਮਿਤੀ 09 ਸਤੰਬਰ 2025 ਨੂੰ ਕੀਤੀ ਜਾਵੇਗੀ। ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਆਪਣੇ ਬਲਾਕ ਸੰਬੰਧਿਤ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਨਾਲ ਤੁਰੰਤ ਸੰਪਰਕ ਕਰਨਗੇ। ਆਮ ਲੋਕਾਂ ਦੀ ਜਾਣਕਾਰੀ ਲਈ ਆਪਣੇ ਖੇਤਰ ਦੇ ਪਿੰਡਾਂ ਵਿੱਚ ਸੁਧਾਈ ਸੰਬੰਧੀ ਮੁਨਿਆਦੀ ਕਰਵਾਉਣਗੇ ਅਤੇ ਸੁਧਾਈ ਨਾਲ ਸੰਬੰਧਿਤ ਕੰਮਾਂ ਲਈ ਆਪਣਾ ਲਈ ਪੂਰਨ ਸਹਿਯੋਗ ਦੇਣਗੇ ਤਾਂ ਜੋ ਕਿ ਹਰ ਇੱਕ ਯੋਗ ਵੋਟਰ ਇਸ ਦਿੱਤੇ ਗਏ ਮੌਕੇ ਦਾ ਲਾਭ ਉਠਾ ਸਕੇ।
Author : Malout Live