ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਤੇ ਦਿੱਤੀ ਜਾਵੇਗੀ 1500 ਰੁ: ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ- ਮੁੱਖ ਖੇਤੀਬਾੜੀ ਅਫਸਰ

ਪੰਜਾਬ ਸਰਕਾਰ ਵੱਲੋਂ ਜ਼ਮੀਨਦੋਜ਼ ਪਾਣੀ ਨੂੰ ਬਚਾਉਣ ਲਈ ਰਾਜ ਵਿੱਚ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਵੱਡੇ ਪੱਧਰ ਤੇ ਲਾਗੂ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਸਰਕਾਰ ਵੱਲੋਂ 1500/- ਰੁ: ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਵੱਲੋਂ ਜ਼ਮੀਨਦੋਜ਼ ਪਾਣੀ ਨੂੰ ਬਚਾਉਣ ਲਈ ਰਾਜ ਵਿੱਚ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਵੱਡੇ ਪੱਧਰ ਤੇ ਲਾਗੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਸਰਕਾਰ ਵੱਲੋਂ 1500/- ਰੁ: ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਸ. ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਕਿਸਾਨ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਦੇ ਵੇਰਵੇ ਪੰਜਾਬ ਸਰਕਾਰ ਦੇ ਪੋਰਟਲ https://agrimachinerypb.com/home/DSR ਤੇ 10/05/2025 ਤੋਂ 30/06/2025 ਤੱਕ ਅਪਲੋਡ ਕਰ ਦੇਣ ਤਾਂ ਜੋ ਉਨ੍ਹਾਂ ਨੂੰ ਇਹ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕਰਨ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ।

ਉਨ੍ਹਾਂ ਕਿਹਾ ਕਿ ਸਕੀਮ ਦਾ ਲਾਭ ਲੈਣ ਲਈ ਇਹ ਵੇਰਵੇ ਆਨਲਾਈਨ ਪੋਰਟਲ ਤੇ ਦਰਜ਼ ਕਰਵਾਉਣੇ ਲਾਜ਼ਮੀ ਹਨ। ਕਿਸਾਨ ਵੱਲੋਂ ਇਸ ਪੋਰਟਲ ਤੇ ਰਜਿਸਟਰਡ ਹੋਣ ਤੋਂ ਬਾਅਦ ਹੀ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਕੀਤੇ ਗਏ ਰਕਬੇ ਦਾ ਵੈਰੀਫਾਈ ਅਫ਼ਸਰ ਅਤੇ ਮਾਲ ਵਿਭਾਗ ਵੱਲੋਂ ਸੰਬੰਧਿਤ ਖੇਤ ਦਾ ਦੌਰਾ ਕਰਕੇ ਤਸਦੀਕ ਕੀਤਾ ਜਾਵੇਗਾ। ਤਸਦੀਕ ਹੋਣ ਤੋਂ ਬਾਅਦ ਹੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਖਾਤਿਆਂ ਵਿੱਚ ਪ੍ਰੋਤਸਾਹਨ ਰਾਸ਼ੀ ਦੀ ਸਿੱਧੀ ਅਦਾਇਗੀ ਕੀਤੀ ਜਾਵੇਗੀ

Author : Malout Live