ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ 'ਚ ਸਾਵਨ ਦੇ ਪਵਿੱਤਰ ਮਹੀਨੇ ਕਰਵਾਇਆ ਰੁਦਰ ਅਭਿਸ਼ੇਕ
ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਤੰਦਰੁਸਤੀ ਅਤੇ ਖੁਸ਼ਹਾਲੀ ਦੀ ਕਾਮਨਾ ਕਰਦੇ ਹੋਏ ਸਕੂਲ ਦੇ ਪਰਾਗਨ 'ਚ ਰੁਦਰ ਅਭਿਸ਼ੇਕ ਕਰਵਾਇਆ ਗਿਆ। ਇਸ ਰੁਦਰ ਅਭਿਸ਼ੇਕ ਵਿੱਚ ਸਕੂਲ ਪ੍ਰਿੰਸੀਪਲ, ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਭਗਵਾਨ ਸ਼ਿਵ ਦੀ ਪੂਜਾ ਅਰਚਨਾ ਕੀਤੀ ਗਈ।
ਮਲੋਟ : ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਤੰਦਰੁਸਤੀ ਅਤੇ ਖੁਸ਼ਹਾਲੀ ਦੀ ਕਾਮਨਾ ਕਰਦੇ ਹੋਏ ਸਕੂਲ ਦੇ ਪਰਾਗਨ 'ਚ ਰੁਦਰ ਅਭਿਸ਼ੇਕ ਕਰਵਾਇਆ ਗਿਆ। ਇਸ ਰੁਦਰ ਅਭਿਸ਼ੇਕ ਵਿੱਚ ਸਕੂਲ ਪ੍ਰਿੰਸੀਪਲ, ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਭਗਵਾਨ ਸ਼ਿਵ ਦੀ ਪੂਜਾ ਅਰਚਨਾ ਕੀਤੀ ਗਈ।
ਇਸ ਮੌਕੇ ਸਕੂਲ ਪ੍ਰਿੰਸੀਪਲ ਨੇ ਕਿਹਾ ਕਿ ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਹਮੇਸ਼ਾ ਹੀ ਆਪਣੀ ਸੰਸਕ੍ਰਿਤੀ ਅਤੇ ਆਸਥਾ ਲਈ ਜਾਣਿਆ ਜਾਂਦਾ ਹੈ। ਇਸ ਮੰਤਵ ਨੂੰ ਧਿਆਨ ਵਿੱਚ ਰੱਖਦਿਆਂ ਅੱਜ ਸਕੂਲ ਦੇ ਵਿਹੜੇ ਵਿੱਚ ਰੁਦਰ ਅਭਿਸ਼ੇਕ ਦਾ ਆਯੋਜਨ ਕੀਤਾ ਗਿਆ ਤਾਂ ਜੋ ਵਿਦਿਆਰਥੀਆਂ ਅਤੇ ਸਮੂਹ ਅਧਿਆਪਕਾਂ ਤੇ ਭਗਵਾਨ ਸ਼ਿਵ ਦੀ ਕਿਰਪਾ ਬਣੀ ਰਹੇ।
Author : Malout Live