ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਦਾ ਕੀਤਾ ਆਯੋਜਨ

ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਵਾਤਾਵਰਣ ਨੂੰ ਸਾਫ-ਸੁਥਰਾ ਅਤੇ ਗੰਧਲਾ ਹੋਣ ਤੋਂ ਬਚਾਉਣ ਲਈ ਇੱਕ ਰੋਜ਼ਾ ਸੈਮੀਨਾਰ ਦਾ ਆਯੋਜਨ ਜ਼ਿਲ੍ਹਾ ਰੈੱਡ ਕਰਾਸ ਭਵਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਵਾਤਾਵਰਣ ਨੂੰ ਸਾਫ-ਸੁਥਰਾ ਅਤੇ ਗੰਧਲਾ ਹੋਣ ਤੋਂ ਬਚਾਉਣ ਲਈ ਇੱਕ ਰੋਜ਼ਾ ਸੈਮੀਨਾਰ ਦਾ ਆਯੋਜਨ ਜ਼ਿਲ੍ਹਾ ਰੈੱਡ ਕਰਾਸ ਭਵਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ। ਇਸ ਸੈਮੀਨਾਰ ਦੀ ਪ੍ਰਧਾਨਗੀ ਸ਼੍ਰੀ ਗੁਰਦਰਸ਼ਨ ਲਾਲ ਕੁੰਡਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਕੀਤੀ। ਇਸ ਮੌਕੇ ਸ਼੍ਰੀ ਕੁੰਡਲ ਨੇ ਕਿਹਾ ਕਿ ਸਾਨੂੰ ਪਲਾਸਟਿਕ ਤੋਂ ਬਣੀਆਂ ਵਸਤੂਆਂ ਦੀ ਵਰਤੋਂ ਕਰਨ ਤੋਂ ਗੁਰੇਜ ਕਰਨਾ ਚਾਹੀਦਾ ਹੈ ਅਤੇ ਵਾਤਾਵਰਣ ਨੂੰ ਸਾਫ-ਸੁਥਰਾ ਅਤੇ ਆਮ ਵਰਗਾ ਬਣਾਈ ਰੱਖਣ ਲਈ ਸਾਨੂੰ ਵੱਧ ਤੋਂ ਵੱਧ ਛਾਂਦਾਰ ਪੌਦੇ ਲਗਾਉਣੇ ਚਾਹੀਦੇ ਹਨ।

ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਹਨਾਂ ਵਹੀਕਲਾਂ ਜਾਂ ਫੈਕਟਰੀਆਂ ਰਾਹੀਂ ਵੱਧ ਧੂੰਆਂ ਨਿਕਲਦਾ ਹੈ, ਇਹਨਾਂ ਦੀ ਘੱਟ ਤੋਂ ਘੱਟ ਵਰਤੋਂ ਕਰਨੀ ਚਾਹੀਦੀ ਹੈ। ਉਹਨਾਂ ਅੱਗੇ ਕਿਹਾ ਕਿ ਸਾਨੂੰ ਅੱਜ ਦੇ ਯੁੱਗ ਵਿੱਚ ਲੱਕੜੀ ਅਤੇ ਕੋਲੇ ਦੀ ਘੱਟ ਵਰਤੋਂ ਕਰਨੀ ਚਾਹੀਦੀ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਾਨੂੰ ਸੂਰਜੀ ਊਰਜਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਸੋਲਰ ਸਿਸਟਮ ਨੂੰ ਅਪਨਾਉਣਾ ਚਾਹੀਦਾ ਹੈ ਅਤੇ ਇਲੈਕਟ੍ਰੋਨਿਕ ਵਹੀਕਲਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਮੌਕੇ ਸਵੈ ਸਹਾਇਤਾ ਗਰੁੱਪ ਚਲਾਉਣ ਵਾਲੀਆਂ ਔਰਤਾਂ ਨੂੰ ਪੌਦੇ ਦੇ ਕੇ ਵਾਤਾਵਰਣ ਨੂੰ ਸਾਫ-ਸੁਥਰਾ ਰੱਖਣ ਦਾ ਸੁਨੇਹਾ ਵੀ ਦਿੱਤਾ ਗਿਆ। ਇਸ ਮੌਕੇ ਡਾ. ਕਰਨਜੀਤ ਸਿੰਘ (ਆਤਮਾ), ਡਾ. ਜੋਬਨਦੀਪ ਸਿੰਘ ਏ.ਡੀ.ਓ ਤੋਂ ਇਲਾਵਾ ਸਲੈਫ ਗਰੁੱਪ ਦੇ ਨੁਮਾਇਦੇ ਹਾਜ਼ਿਰ ਸਨ।

Author : Malout Live